ਕੈਪਟਨ ਸਰਕਾਰ ਕੋਵਿਡ ਟੀਕਾਕਰਨ ਵਿੱਚ ਰਹੀ ਫੇਲਾ_ਦਕੋਹਾ, ਸ੍ਰੀ ਹਰਗੋਬਿੰਦਪੁਰ ਸਾਹਿਬ

ਸ੍ਰੀ ਹਰਗੋਬਿੰਦਪੁਰ ਸਾਹਿਬ ( ਜਸਪਾਲ ਚੰਦਨ) 3/6/2021 ਕਰੋਨਾ ਮਹਾਮਾਰੀ ਨੇ ਲੋਕਾਂ ਦਾ ਜੀਵਨ ਅਸਤ-ਵਿਅਸਤ ਕਰਕੇ ਰੱਖ ਦਿੱਤਾ ਹੈ।ਜਿੱਥੇ ਕੁਦਰਤ ਦੀ ਇਸ ਕਰੋਪੀ ਨਾਲ ਲੋਕਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉਥੇ ਭਾਜਪਾ ਦੀ ਕੇਂਦਰੀ ਨਵ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੀ ਬਾਂਹ ਫੜ੍ਹਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਇਸ ਆਫ਼ਤ ਦੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਸਵੈ-ਸੇਵੀ ਜਥੇਬੰਦੀਆਂ ਨੇ ਲੋਕਾਂ ਦੀ ਸੇਵਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜਿੰਦਰ ਸਿੰਘ ਦਕੋਹਾ ਨੇ ਪ੍ਰੈਸ ਮਿਲਣੀ ਦੌਰਾਨ ਕੀਤਾ। ਸ੍ਰੀ ਦਕੋਹਾ ਨੇ ਕਿਹਾ ਕਿ ਹੁਣ ਹੁਣ ਕਰੋਨਾ ਦੀ ਦੂਸਰੀ ਲਹਿਰ ਦੌਰਾਨ ਲੋਕਾਂ ਨੂੰ ਦਿੱਤੀ ਜਾ ਰਹੀ ਸੌ ਫੀਸਦੀ ਟੀਕਾ ਕਰਨ ਦੀ ਸਹੂਲਤ ਵੀ ਬਹੁਤ ਮੱਧਮ ਚਾਲ ਨਾਲ ਚੱਲ ਰਹੀ ਹੈ। ਕੋਵਿਡ ਦੀ ਦਵਾਈ ਦੀ ਦੂਜੀ ਡੋਜ਼ ਤੇ ਛੱਡੋ ਪਹਿਲੀ ਡੋਜ਼ ਵੀ ਅਜੇ ਤੱਕ ਬਹੁਤ ਸਾਰੇ ਲੋਕਾਂ ਨੂੰ ਨਹੀਂ ਦਿੱਤੀ ਜਾ ਸਕੀ। ਇਸ ਦਵਾਈ ਨੂੰ ਘਰ-ਘਰ ਪੁਚਾਉਣ ਲਈ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਬਹੁਤ ਢਿੱਲੀ ਹੈ ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰੋਨਾ ਕੇਅਰ ਸੈਂਟਰ ਖੋਲ੍ਹ ਕੇ ਕਰੋਨਾ ਪੀੜਤ ਮਰੀਜ਼ਾਂ ਦੀ ਦੇਖਭਾਲ ਵਧੀਆ ਤਰੀਕੇ ਨਾਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਕੋਵਿਡ ਵੈਕਸੀਨ ਦੀ ਦਵਾਈ ਦੇ ਟੀਕੇ ਲਵਾਉਣ ਲਈ ਦਵਾਈ ਕੇਂਦਰ ਸਰਕਾਰ ਤੋਂ ਪ੍ਰਾਪਤ ਨਹੀਂ ਕਰ ਸਕੇ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕਰਕੇ ਇਹ ਦਵਾਈ ਦੇ ਟੀਕੇ ਆਮ ਲੋਕਾਂ ਨੂੰ ਕੋਵਿਡ ਸੈਂਟਰ ਬਣਾ ਕੇ ਲਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਬਿਕਰਮਜੀਤ ਸਿੰਘ ਮਜੀਠੀਆ ਦੇ ਉਪਰਾਲੇ ਸਦਕਾ ਸ੍ਰੀ ਅੰਮ੍ਰਿਤਸਰ ਸੈਂਟਰ ਸਥਾਪਤ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਇਸ ਮਹਾਮਾਰੀ ਦੋਰਾਨ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਨੇ ਆਪੋ-ਆਪਣੀ ਜਗ੍ਹਾ ਤੇ ਦੇਸ਼ ਅਤੇ ਵਿਦੇਸ਼ ਵਿੱਚ ਮਨੁੱਖਤਾ ਦੀ ਸੇਵਾ ਕੀਤੀ ਹੈ ਜਿਸ ਨਾਲ ਸਿੱਖ ਭਾਈਚਾਰੇ ਦਾ ਪੂਰੀ ਦੁਨੀਆ ਵਿਚ ਸੇਵਾ-ਭਾਵ ਵਜੋਂ ਕੰਮ ਕਰਨ ਦਾ ਬਹੁਤ ਵਧੀਆ ਸੰਦੇਸ਼ ਗਿਆ। ਸ੍ਰੀ ਦਕੋਹਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਸ੍ਰੀ ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕੀਤੀ ਹੈ ਕਿ ਅਮਰੀਕਾ,ਇੰਗਲੈਂਡ ,ਆਸਟਰੇਲੀਆ, ਨਿਊਜ਼ੀਲੈਂਡ ਵਰਗੇ ਵਿਕਾਸਸ਼ੀਲ ਦੇਸ਼ਾਂ ਨੇ ਸਿੱਖ ਭਾਈਚਾਰੇ ਦੀ ਬਹੁਤ ਸ਼ਲਾਘਾ ਕੀਤੀ ਹੈ ਇਸ ਲਈ ਉਹਨਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੀ ਪ੍ਰਸੰਸਾ ਕਰਨੀ ਬਣਦੀ ਹੈ।ਉਨ੍ਹਾਂ ਦੇ ਨਾਲ ਹਰਬੰਸ ਸਿੰਘ ਘੁਮਾਣ, ਸਰਪੰਚ ਦਿਲਬਾਗ ਸਿੰਘ ਲੰਗਿਆਂਵਾਲੀ, ਮੇਜਰ ਸਿੰਘ ਮੇਤਲਾ ,ਅੰਮ੍ਰਿਤਪਾਲ ਸਿੰਘ ,ਦਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ

Leave a Reply

Your email address will not be published. Required fields are marked *