spot_img
Homeਮਾਲਵਾਪਟਿਆਲਾਜੂਨ 1984 ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ਅਰਦਾਸ ਸਮਾਗਮ

ਜੂਨ 1984 ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ਅਰਦਾਸ ਸਮਾਗਮ

ਪਟਿਆਲਾ 6 ਜੂਨ (ਪਰਮਜੀਤ)
ਸ਼ੋ੍ਰਮਣੀ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ
ਪ੍ਰੋ. ਚੰਦੂਮਾਜਰਾ ਅਤੇ ਰੱਖੜਾ ਨੇ ਕਿਹਾ ਕਿ ਜੂਨ ’84 ਸਿੱਖ ਕੌਮ ਲਈ ਨਾਭੁੱਲਣਵਾਲਾ ਦੁਖਾਂਤ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ ’84 ਦੇ ਸ਼ਹੀਦਾਂ ਦੀ ਸਾਲਾਨਾ ਯਾਦ ’ਚ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸਮੇਤ ਗੁਰਦੁਆਰਾ ਬਹਾਦਰਗੜ੍ਹ, ਗੁਰਦੁਆਰਾ ਬਾਬਾ ਅਜਾਪਾਲ ਅਤੇ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ। ਇਸ ਮੌਕੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਸੋ੍ਰਮਣੀ ਕਮੇਟੀ ਮੈਂਬਰਾਂ ਨੇ ਅਰਦਾਸ ਸਮਾਗਮ ਵਿਚ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਆਖਿਆ ਕਿਹਾ ਕਿ ਜੂਨ ’84 ਦੁਖਾਂਤ ਕੌਮ ਲਈ ਨਾਭੁੱਲਯੋਗ ਦਰਦ ਬਣ ਚੁੱਕਿਆ ਹੈ। ਇਸ ਮੌਕੇ ਅਰਦਾਸ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹੈਡ ਭਾਈ ਪ੍ਰਨਾਮ ਸਿੰਘ ਨੇ ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਜਾਣੂੰ ਕਰਵਾਇਆ।
ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਪ੍ਰੋ. ਬਡੂੰਗਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਦੁਨੀਆ ਦੇ ਇਤਿਹਾਸਕ ਅਤੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਲਈ ਉਸ ਸਮੇਂ ਦੀ ਕੇਂਦਰੀ ਹਕੂਮਤੀ ਸਰਕਾਰ ਦੇ ਇਸ਼ਾਰੇ ’ਤੇ ਭਾਰਤੀ ਫੌਜਾਂ ਵੱਲੋਂ ਕੀਤਾ ਗਿਆ ਹਮਲਾ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲਾ ਕਦਮ ਸੀ। ਉਨ੍ਹਾਂ ਕਿਹਾ ਕਿ ਧਰਮ ਦੀ ਰੱਖਿਆ ਕਰਦਿਆਂ ਸੰਘਰਸ਼ੀ ਯੋਧਿਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਸ਼ੁਬੇਗ ਸਿੰਘ ਅਤੇ ਭਾਈ ਅਮਰੀਕ ਸਿੰਘ ਸਮੇਤ ਅਨੇਕਾਂ ਹੀ ਸਿੰਘਾਂ ਨੇ ਭਾਰਤੀ ਫੌਜਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਅਤੇ ਸਬਕ ਸਿਖਾਇਆ ਕਿ ਸਿੱਖ ਕੌਮ ਕਦੇ ਵੀ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਲਈ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਸੋਚੀ ਸਮਝੀ ਸਾਜਿਸ਼ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੂਨ 1984 ਸਿੱਖ ਕੌਮ ਨੂੰ ਦਿੱਤਾ ਗਿਆ ਅਜਿਹਾ ਦਰਦ ਹੈ, ਜਿਸ ਦੀ ਚੀਸ ਰਹਿੰਦੀ ਦੁਨੀਆ ਤੱਕ ਪੈਂਦੀ ਰਹੇਗੀ। ਉਨ੍ਹਾਂ ਕਿਹਾ ਕਿ ਅਜਿਹੇ ਦੁਖਾਂਤ ਅਤੇ ਘਟਨਾਵਾਂ ਪ੍ਰਤੀ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਰਣਜੀਤ ਸਿੰਘ ਗਾਜੀਪੁਰ, ਗੁਰਦੀਪ ਸਿੰਘ ਸ਼ੇਖੂਪੁਰਾ, ਸੁਖਵਿੰਦਰਪਾਲ ਸਿੰਘ ਮਿੰਟਾ, ਗੁਰਪ੍ਰੀਤ ਸਿੰਘ ਚੱਠਾ, ਸੁਖਵੀਰ ਸਿੰਘ ਅਬਲੋਵਾਲ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਸਕੱਤਰ ਗੁਰਦਰਸ਼ਨ ਸਿੰਘ, ਸਾਬਕਾ ਮੈਨੇਜਰ ਅਜੈਬ ਸਿੰਘ ਗਿੱਲ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਜਸਵਿੰਦਰਪਾਲ ਸਿੰਘ ਚੱਢਾ, ਸਤਨਾਮ ਸਿੰਘ ਸੱਤਾ, ਮਨਪ੍ਰੀਤ ਸਿੰਘ ਮਨੀਭੰਗੂ, ਰਵਿੰਦਰਪਾਲ ਸਿੰਘ ਜੌਨੀ ਕੋਹਲੀ, ਮਨਪ੍ਰੀਤ ਸਿੰਘ ਚੱਢਾ, ਜਸਪ੍ਰੀਤ ਸਿੰਘ ਭਾਟੀਆ ਤੋਂ ਇਲਾਵਾ ਸ਼ਹਿਰ ਦੀਆਂ ਸਮੁੱਚੀਆਂ ਧਾਰਮਕ ਜਥੇਬੰਦੀਆਂ ਦੇ ਪ੍ਰਧਾਨ ਅਤੇ ਅਹੁਦੇਦਾਰ ਆਦਿ ਸ਼ਾਮਲ ਸਨ।
ਫੋਟੋ : ਜੂਨ ’84 ਦੇ ਸ਼ਹੀਦਾਂ ਦੀ ਸਾਲਾਨਾ ਯਾਦ ’ਚ ਅਰਦਾਸ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਰਦਾਸ ਕਰਦੇ ਹੋਏ।

RELATED ARTICLES
- Advertisment -spot_img

Most Popular

Recent Comments