spot_img
Homeਮਾਲਵਾਫਰੀਦਕੋਟ-ਮੁਕਤਸਰਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਬੰਧੀ ਵਿੱਤ ਮੰਤਰੀ ਪੰਜਾਬ ਦਾ...

ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਬੰਧੀ ਵਿੱਤ ਮੰਤਰੀ ਪੰਜਾਬ ਦਾ ਬਿਆਨ ਅਫ਼ਸੋਸਨਾਕ

 

ਫਰੀਦਕੋਟ , 7 ਜੂਨ (ਧਰਮ ਪ੍ਰਵਾਨਾਂ ) ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਮਿਆਦ 31 ਅਗਸਤ ਤੱਕ ਵਧਾਉਣ, ਵਾਰ ਵਾਰ ਵਾਅਦੇ ਕਰਕੇ ਮੁੱਕਰਨ , ਮੁਲਾਜ਼ਮਾਂ ਦੀ ਪੈਨਸ਼ਨ ਨਾਲ ਅਤੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ1 ਜੁਲਾਈ 2021 ਤੋਂ ਲਾਗੂ ਕਰਨ ਦੇ ਆ ਰਹੇ ਬਿਆਨਾਂ ਨੇ ਬਲਦੀ ਤੇ ਤੇਲ ਪਾਉਣ ਦਾ ਕੰਮ ਕੀਤਾ ਹੈ ।ਪੰਜਾਬ ਸਰਕਾਰ ਦੀ ਇਸ ਕਾਰਵਾਈ ਦੇ ਖ਼ਿਲਾਫ਼ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਦੀ ਰੂਪਰੇਖਾ ਤਿੱਖੀ ਕਰਨ ਦਾ ਐਲਾਨ ਕੀਤਾ ਗਿਆ ਹੈ । ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਪ੍ਰੇਮ ਚਾਵਲਾ , ਜ਼ਿਲ੍ਹਾ ਫਰੀਦਕੋਟ ਦੇ ਆਗੂ ਕੁਲਦੀਪ ਸਿੰਘ ਸਹਿਦੇਵ , ਸੁਖਚੈਨ ਸਿੰਘ ਰਾਮਸਰ , ਗੁਰਿੰਦਰ ਸਿੰਘ ਮਣੀ , ਸੋਹਣ ਸਿੰਘ ਪੱਖੀ , ਜਸਵੀਰ ਸਿੰਘ ਮਾਨ ਤੇ ਮਹੇਸ਼ ਜੈਨ ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲਾ ਫਰੀਦਕੋਟ ਦੇ ਆਗੂ ਸੋਮਨਾਥ ਅਰੋਡ਼ਾ , ਇਕਬਾਲ ਸਿੰਘ ਮੰਘੇਡ਼ਾ ਗੁਰਚਰਨ ਸਿੰਘ ਮਾਨ ਨੇ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ
8 ਜੂਨ ਦਿਨ ਮੰਗਲਵਾਰ ਨੂੰ ਸਵੇਰੇ ਠੀਕ 10 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫ਼ਤਰ ਮਿੰਨੀ ਸਕੱਤਰੇਤ ਸਾਹਮਣੇ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕਣ ਦਿ ਐਕਸ਼ਨ ਦਾ ਪੂਰਾ ਸਮਰਥਨ ਕਰਦੀ ਹੋਏ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ।
ਸਮੂਹ ਮੁਲਾਜ਼ਮ ਤੇ ਪੈਨਸ਼ਨਰ ਨੂੰ ਸੱਦਾ ਦਿੱਤਾ ਹੈ ਕਿ ਇਸ ਐਕਸ਼ਨ ਨੂੰ ਪੂਰੀ ਜ਼ਿੰਮੇਵਾਰੀ ਨਾਲ ਸਫਲ ਬਣਾਉਣ ਤਾਂ ਜੋ ਪੰਜਾਬ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵੱਈਏ ਦਾ ਢੁੱਕਵਾਂ ਉੱਤਰ ਦਿੱਤਾ ਜਾ ਸਕੇ ।

RELATED ARTICLES
- Advertisment -spot_img

Most Popular

Recent Comments