spot_img
Homeਮਾਲਵਾਫਰੀਦਕੋਟ-ਮੁਕਤਸਰਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਹੂਰ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਆੱਨਲਾਇਨ ਸਮਰ...

ਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਹੂਰ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਆੱਨਲਾਇਨ ਸਮਰ ਕੈਂਪ ਲਗਾਇਆ।

ਫਰੀਦਕੋਟ (ਧਰਮ ਪ੍ਰਵਾਨਾਂ) ਫਰੀਦਕੋਟ ਜ਼ਿਲੇ ਦੇ ਬਲਾਕ ਸਾਦਿਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਹੂਰ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਆੱਨਲਾਇਨ ਸਮਰ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਵੱਲੋਂ ਕੈਂਪ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ਗਿਆ। ਕੈਂਪ ਦੇ ਪਹਿਲੇ ਦਿਨ ਯੋਗਾ ਨਾਲ ਸਬੰਧਿਤ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਲਈ ਕਸਰਤ ਕਰਨ ਅਤੇ ਚੰਗੀ ਖੁਰਾਕ ਖਾਣ ਲਈ ਪ੍ਰੇਰਿਤ ਕੀਤਾ ਗਿਆ। ਦੂਸਰੇ ਦਿਨ ਵਿਦਿਆਰਥੀਆਂ ਵੱਲੋਂ ਆਰਟ ਅਤੇ ਡਰਾਇੰਗ ਨਾਲ ਸਬੰਧਿਤ ਕਿਰਿਆਵਾਂ। ਕੀਤੀਆਂ ਗਈਆਂ, ਜਿਸ ਵਿਚ ਉਹਨਾਂ ਵੱਲੋਂ ਬਹੁਤ ਹੀ ਸੁੰਦਰ ਪੇਂਟਿੰਗਾਂ ਬਣਾਈਆਂ ਗਈਆਂ ।ਤੀਸਰੇ ਦਿਨ ਗੀਤ-ਸੰਗੀਤ ਰਾਹੀਂ ਅਨੇਕਾਂ ਦਿਲ ਨੂੰ ਟੁੰਬਣ ਵਾਲੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਪ੍ਰਸਿੱਧ ਲੇਖਕ ਧਰਮ ਪ੍ਰਵਾਨਾ ਕਿਲ੍ਹਾ ਨੌਂ ਰਿਸੋਰਸ ਪਰਸਨ ਦੇ ਤੌਰ ਤੇ ਵਿਦਿਆਰਥੀਆਂ ਦੇ ਰੂਬਰੂ ਹੋਏ। ਉਹਨਾਂ ਨੇ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਕੈਂਪ ਨੂੰ ਸਫਲ ਬਣਾਉਣ ਲਈ ਸਕੂਲ ਇੰਚਾਰਜ ਮੈਡਮ ਕੰਵਲਜੀਤ ਕੌਰ, ਕੁਲਦੀਪ ਕੌਰ, ਜੁਗਿੰਦਰ ਪਾਲ ਅਤੇ ਰਾਜਿੰਦਰ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।

RELATED ARTICLES
- Advertisment -spot_img

Most Popular

Recent Comments