spot_img
Homeਮਾਝਾਗੁਰਦਾਸਪੁਰਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲ਼ਾ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲ਼ਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਕਲਾਨੋਰ (ਗੁਰਦਾਸਪੁਰ), 11 ਜੂਨ (ਸਲਾਮ ਤਾਰੀ ) ਪੰਜਾਬ ਸਰਕਾਰ ਦੀਆ ਹਦਾਇਤਾਂ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਕਲਾਨੋਰ (ਗੁਰਦਾਸਪੁਰ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਅਤੇ ਪੋਸਟਰ ਮੇਕਿੰਗ ਆਨਲਾਈਨ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਦੇਵੀ ਦਾਸ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਲਈ ਮਾਰਗ ਦਰਸ਼ਕ ਹਨ, ਗੁਰੂ ਸਾਹਿਬ ਜੀ ਦੀ ਧਰਮ ਅਤੇ ਮਨੁੱਖਤਾ ਲਈ ਦਿੱਤੀ ਸ਼ਹਾਦਤ ਲਾਸਾਨੀ ਹੈ ਅਤੇ ਗੁਰਮਤਿ ਸੰਗੀਤ ਦੀ ਪਰੰਪਰਾ ਵਿੱਚ ਵੀ ਉਹਨਾਂ ਦਾ ਬਹੁਮੁੱਲਾ ਯੋਗਦਾਨ ਹੈ । ਉਨਾਂ ਅੱਗੇ ਕਿਹਾ ਕਿ ਗੁਰੂ ਜੀ ਨੇ ਮਨੁੱਖਤਾ ਨੂੰ ਮਨ ਨੂੰ ਵਿਚਲਤ ਹੋਣ ਤੋਂ ਬਚਾਉਣ ਦੀ ਸਿੱਖਿਆ ਦਿੱਤੀ ਸੀ ਤਾਂ ਜੋ ਪੰਜ ਵਿਕਾਰਾਂ ’ਤੇ ਕਾਬੂ ਪਾਇਆ ਜਾ ਸਕੇ। ਗੁਰੂ ਜੀ ਦੀ ਬਾਣੀ ਮਨੁੱਖ ਨੂੰ ਮੌਤ ਦੀ ਅਟੱਲਤਾ ਦੱਸਕੇ ਉਸ ਨੂੰ ਸੰਸਾਰਕ ਮੋਹ ਮਾਇਆ ਦਾ ਤਿਆਗ ਕਰਕੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੀ ਹੈ।

ਮੁਕਾਬਿਲਆਂ ਦੀ ਰੂਪ ਰੇਖਾ ਤੇ ਨਿਯਮਾਂ ਤੋਂ ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਨਵਦੀਪ ਕੋਰ ਨੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਮੁਕਾਬਲੇ ਵਿਚ ਐਸ.ਡੀ.ਕਾਲਜ ਫਾਰ ਵੂਮੈਨ ਗੁਰਦਾਸਪੁਰ, ਲਾਇਲਪੁਰ ਖਾਲਸਾ ਕਾਲਜ ਜਲੰਧਰ ਅਤੇ ਸਥਾਨਕ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਸੰਦੀਪ ਚੰਚਲ ਨੇ ਕੀਤਾ।

ਇਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਆਦਿ ਦੇ ਸਬੰਧ ਵਿਚ ਆਨਲਾਈਨ ਮੁਕਾਬਲੇ ਅਤੇ ਸਮਾਗਮ ਕਰਵਾਏ ਜਾ ਰਹੇ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments