ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ : ਭਗਤੂਪੁਰ

ਬਟਾਲਾ, 14 ਜੂਨ (  ਸਲਾਮ ਤਾਰੀ ) – ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਸ. ਭੁਪਿੰਦਰਪਾਲ ਸਿੰਘ ਭਗਤੂਪੁਰ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।
ਸ. ਭਗਤੂਪੁਰ ਨੇ ਦੱਸਿਆ ਕਿ ਇਸੇ ਕੜੀ ਵਿੱਚ ਬੀਤੇ ਕੱਲ੍ਹ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह