ਸ਼ਹੀਦਾਂ ਦੇ ਸਰਤਾਜ ਗੁਰੂ ਸ਼੍ਰੀ ਅਰਜਨ ਦੇਵ ਨੂੰ ਸਿਜਦਾ ਕੀਤਾ-ਕਿਸਾਨ ਆਗੂ ਨੇ

ਜਗਰਾਉਂ  14   (ਰਛਪਾਲ ਸਿੰਘ ਸ਼ੇਰਪੁਰੀ   )   ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸਥਾਨਕ ਰੇਲ ਪਾਰਕ ਜਗਰਾਂਓ ਚ ਚੱਲ ਰਹੇ ਕਿਸਾਨ ਮੋਰਚੇ ਚ  ਸ਼ਹੀਦਾਂ ਦੇ ਸਰਤਾਜ ਗੁਰੂ ਸ਼੍ਰੀ ਅਰਜਨ ਦੇਵ ਨੂੰ ਸਿਜਦਾ ਕੀਤਾ। ਇਸ ਸਮੇਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆ ਪ੍ਰਸਿੱਧ ਵਿਦਵਾਨ ਸੁਰਜੀਤ ਦੌਧਰ ਨੇ ਕਿਹਾ ਕਿ ਗੁਰੂ ਸ਼ਾਹਿਬ ਵਲੋਂ ਮੁਗਲਸ਼ਾਹੀ ਨਾਲ ਟੱਕਰ ਲੈਣ ਅਤੇ ਧਰਮ ਨਾ ਬਦਲਣ ਦੇ ਇਵਜ ਚ  ਤੱਤੀ ਤਵੀ ਤੇ ਬੈਠ ਕੇ ਮਹਾਨ ਸ਼ਹਾਦਤ ਦਾ ਜਾਮ ਪੀਣਾ ਪਿਆ।ਇਸ ਸਮੇਂ ਬੋਲਦਿਆਂ ਉਨਾਂ ਕਿਹਾ ਕਿ ਗੁਰੂ ਅਰਜਨ ਦੇਵ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਗੁਰੂ ਨੇ  ਮੀਰੀ ਪੀਰੀ ਦੇ ਸਿਧਾਂਤ ਮੁਤਾਬਕ ਅਤੇ ਨੋਵੇਂ ਗੁਰੂ ਦੀ ਸ਼ਹਾਦਤ ਤੋਂ ਬਾਅਦ ਦਸਵੇਂ ਗੁਰੂ ਨੇ ਹਥਿਆਰ ਚੁੱਕੇ। ਇਸ ਦਾ ਅਰਥ ਹੈ ਕਿ ਜੁਲਮ ਦੀ ਇੰਤਹਾ ਤੋਂ ਬਾਦ ਹਥਿਆਰ ਚੁੱਕਣਾ ਲਾਜਮੀ ਹੈ।ਜਦੋਂ ਧਿਰ ਉਪਾਵਾਂ ਦੀ ਹਾਰਦੀ ਤਾਂ ਜਾਇਜ ਵਰਤੋਂ ਤਲਵਾਰ ਦੀ। ਉਨਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਚ ਪੰਜਵੇ ਗੁਰੂ ਸਾਹਿਬ ਦਾ ਵੱਡਾ ਯੋਗਦਾਨ ਹੈ ।ਗੁਰੂ ਸਾਹਿਬ ਨੇ ਗੁਰਬਾਣੀ ਚ ਜੋ ਸ਼ਲੋਕ ਦਰਜ ਕੀਤੇ ਹਨ ਉਹ ਅੱਜ ਵੀ ਸਾਰਥਕ ਹਨ ਪਰ ਉਸ ਤੇ ਅਮਲ ਨਹੀਂ  ਕੀਤਾ ਜਾ ਰਿਹਾ ਹੈ।ਗੁਰੂ ਅਰਜਨ ਦੇਵ ਨੇ ਕਿਸੇਪਰਲੋਕ ਚ ਨਰਕ ਸੁਰਗ ਦੇ ਸਿਧਾਂਤ ਨੂੰ ਰੱਦ ਕੀਤਾ। ਇਸ ਸਮੇਂ ਅਪਣੇ ਸੰਬੋਧਨ ਚ  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਗੁਰਮੇਲ ਸਿੰਘ ਭਰੋਵਾਲ ਅਤੇ ਗੁਰਪ੍ਰੀਤ ਸਿੰਘ  ਸਿਧਵਾਂ ਨੇ ਕਿਹਾ ਕਿ ਸ਼ਾਂਤੀ ਦੇ ਪੁੰਜ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੇ ਝੂਠ ਤੇ ਪਾਖੰਡ ਨੂੰ ਸੰਸਾਰ ਭਰ ਚ ਬੇਪਰਦ ਕੀਤਾ, ਤਾਰ ਤਾਰ ਕੀਤਾ। ਗੁਰੂ ਸਾਹਿਬ ਦੀ ਸੱਚੀ ਸੁੱਚੀ ਸ਼ਹਾਦਤ ਤੋਂ ਪ੍ਰੇਰਨਾ ਲੈਂਦੇ ਹੋਏ ਅਜ ਹਜਾਰਾਂ ਕਿਸਾਨ ਦਿਲੀ ਚ ਹਨੇਰੀ ਝੱਖੜ ਤੇ ਮੂਸਲਾਧਾਰ ਬਾਰਿਸ਼ ਚ  ਉਸੇ ਸਿਦਕ ਤੇ ਸਬਰ ਨਾਲ ਬੈਠੇ ਹਨ ।  ਅਜ ਸਮੁੱਚੀ ਕਿਸਾਨ ਮਜਦੂਰ ਲਹਿਰ ਅਪਣੇ ਗੁਰੂਆਂ ਦੇ ਮਹਾਨ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਲੰਮੇ ਇਤਿਹਾਸਕ ਸੰਘਰਸ਼ ਦੇ ਮੈਦਾਨ ਚ ਡਟੇ ਹੋਏ ਹਨ। ਇਸ ਸਮੇਂ ਲਖਵੀਰ ਸਿੰਘ ਸਿੱਧੂ ਅਤੇ ਬਾਲ ਕਲਾਕਾਰ ਹਮਮਰਮਨ ਦੀਪ ਬਾਰਦੇਕੇ ਨੇ ਗੁਰੂ ਸਾਹਿਬ ਦੀ ਯਾਦ ਰੁਸ਼ਨਾਊਂਦੇ ਗੀਤ ਪੇਸ਼ ਕੀਤੇ ।ਇਸ ਸਮੇਂ ਇੰਦਰਜੀਤ ਸਿੰਘ ਧਾਲੀਵਾਲ ਕਨੇਡੀਅਨ  ਜਿਲਾ ਸਕੱਤਰ,ਜਗਦੀਸ਼ ਸਿੰਘ, ਮਦਨ ਸਿੰਘ ਗੁਰਮੁੱਖਸਿੰਘ ਬਾਰਦੇਕੇ ,ਬਲਬੀਰ ਸਿੰਘ ਅਗਵਾੜ ਲੋਪੋ ,ਇਕਬਾਲ ਸਿੰਘ ਬੁੱਟਰ ਆਦਿ ਸ਼ਾਾਮਲ ਸਨ !

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह