ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਮਨਾਇਆ ਜਾਵੇ – ਡਾ. ਹਰਪਾਲ ਸਿੰਘ

ਬਟਾਲਾ, 16 ਜੂਨ ( ਸਲਾਮ ਤਾਰੀ ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਮਨਾਉਣ ਤਾਂ ਜੋ ਡੇਂਗੂ ਦੇ ਮੱਛਰ ਨੂੰ ਪਨਪਣ ਤੋਂ ਰੋਕਿਆ ਜਾ ਸਕੇ।  ਡਾ. ਹਰਪਾਲ ਸਿੰਘ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਏਡੀਜ਼ ਨਾਮ ਦੇ ਮੱਛਰ ਤੋਂ ਕੱਟਣ ਨਾਲ ਹੁੰਦਾ ਹੈ। ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਸਾਰਿਆਂ ਨੂੰ ਹਫਤੇ ਦੇ ਹਰੇਕ ਸੁੱਕਰਵਾਰ ਨੂੰ ਡੇਂਗੂ ਦੇ ਲਾਰਵੇ ਨੂੰ ਪੈਦਾ ਕਰਨ ਵਾਲੀ ਜਗਾ (ਜਿਵੇਂ ਕਿ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਂਡੇ ਆਦਿ) ਨੂੰ ਸਾਫ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਡੇਂਗੂ ਦੀ ਬਿਮਾਰੀ ਫੈਲ ਸਕਦੀ ਹੈ, ਇਸ ਲਈ ਸਾਰਿਆਂ ਨੂੰ ਇਸ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਸਾਵਧਾਨੀ ਵਰਤ ਕੇ ਅਸਾਨੀ ਨਾਲ ਬਚਿਆ ਜਾ ਸਕਦਾ ਹੈ।
ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਬੁਖਾਰ ਨਾਲ ਵਿਅਕਤੀ ਦਾ ਸਰੀਰ ਦੁੱਖਦਾ ਹੈ, ਤੇਜ਼ ਬੁਖਾਰ ਹੁੰਦਾ ਹੈ, ਅੱਖਾਂ ਦੇ ਪਿਛਲੇ ਪਾਸੇ ਦਰਦਾਂ ਹੁੰਦੀਆਂ ਹਨ, ਕਿਸੇ-ਕਿਸੇ ਦੇ ਸਰੀਰ ਉੱਤੇ ਲਾਲ ਨਿਸ਼ਾਨ ਪੈ ਜਾਂਦੇ ਹਨ ਅਤੇ ਖੂਨ ਵਹਿੰਦਾ ਹੈ, ਪਲੇਟਲੈਟ ਘੱਟ ਹੋ ਸਕਦੇ ਹਨ। ਉਨਾਂ ਕਿਹਾ ਡੇਂਗੂ ਪੀੜਤ ਮਰੀਜ਼ ਨੂੰ ਦਵਾਈਆਂ ਦੀ ਬਹੁਤੀ ਲੋੜ ਨਹੀਂ ਹੁੰਦੀ ਅਤੇ ਇਸ ਲਈ ਆਮ ਦਵਾਈ ਹੀ ਕਾਫੀ ਹੁੰਦੀ ਹੈ। ਡਾ. ਹਰਪਾਲ ਸਿੰਘ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਪੂਰੀਆਂ ਬਾਹਾਂ ਦੀ ਕਮੀਜ਼ ਪਾਈ ਜਾਵੇ ਰਾਤ ਨੂੰ ਸੌਣ ਸਮੇਂ ਮੱਛਰਦਾਨੀ ਲਗਾਈ ਜਾਵੇ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦੀ ਵਰਤੋਂ ਕੀਤੀ ਜਾਵੇ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ