ਵਿਧਾਕਿ ਫ਼ਤਹਿ ਬਾਜਵਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਦੀਆਂ ਮੰਗਾਂ ਰੱਖੀਆਂ

ਬਟਾਲਾ, 17 ਜੂਨ ( ਸਲਾਮ ਤਾਰੀ ) – ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅਤੇ ਨਾਲ ਹੀ ਹਲਕੇ ਵਿੱਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਉਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦੇਣ ਦੇ ਨਾਲ ਉਨਾਂ ਅੱਗੇ ਹਲਕੇ ਦੇ ਵਿਕਾਸ ਦੀਆਂ ਅਹਿਮ ਮੰਗਾਂ ਵੀ ਰੱਖੀਆਂ ਹਨ। ਮੁੱਖ ਮੰਤਰੀ ਕੋਲੋਂ ਹਲਕਾ ਕਾਦੀਆਂ ਦੇ ਸਮੁੱਚੇ ਵਿਕਾਸ ਲਈ ਹੋਰ ਗ੍ਰਾਂਟਾਂ ਦੀ ਮੰਗ ਕੀਤੀ ਹੈ। ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਹਲਕੇ ਦੇ ਵਿਕਾਸ ਲਈ ਹੋਰ ਵੀ ਗ੍ਰਾਂਟ ਜਾਰੀ ਕੀਤੀ ਜਾਵੇਗੀ।
ਵਿਧਾਇਕ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਉਨਾਂ ਨੇ ਕੋਵਿਡ-19 ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਵੀ ਦਿੱਤੀ। ਇਸਦੇ ਨਾਲ ਹੀ ਉਨਾਂ ਸਤਿ ਬਚਨ ਫਾਊਂਡੇਸ਼ਨ ਵੱਲੋਂ ਹਲਕੇ ਵਿੱਚ ਕੋਰੋਨਾ ਮਹਾਂਮਾਰੀ ਉੱਪਰ ਰੋਕਥਾਮ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ ਜਿਸ ’ਤੇ ਮੁੱਖ ਮੰਤਰੀ ਨੇ ਇਸ ਨੇਕ ਕਾਰਜ ਦੀ ਭਰਪੂਰ ਸਰਾਹਨਾ ਕੀਤੀ। ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਬਹੁਤ ਸਫਲ ਰਹੀ ਹੈ ਅਤੇ ਉਨਾਂ ਨੇ ਹਲਕੇ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ