spot_img
Homeਦੋਆਬਾਕਪੂਰਥਲਾ-ਫਗਵਾੜਾਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

 

ਕਪੂਰਥਲਾ,17 ਜੂਨ ( ਮੀਨਾ ਗੋਗਨਾ )

ਸਿਵਲ ਸਰਜਨ ਕਪੂਰਥਲਾ ਡਾ.ਪਰਮਿੰਦਰ ਕੌਰ ਵੱਲੋਂ ਕੋਵਿਡ ਅਤੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਨੂੰ ਲੈ ਕੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਲਈ ਗਈ। ਇਸ ਮੌਕੇ ਤੇ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੋਵਿਡ ਦੇ ਸੰਬੰਧ ਵਿਚ ਅਤੇ ਹੋਰ ਸਿਹਤ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਕਿਹਾ ਕਿ ਵੈਕਸੀਨੇਸ਼ਨ ਨੂੰ ਲੈ ਕੇ ਅਜੇ ਵੀ ਕੁੱਝ ਲੋਕਾਂ ਵਿਚ ਗਲਤ ਧਾਰਨਾਵਾਂ ਹਨ ਉਨ੍ਹਾਂ ਨੂੰ ਦੂਰ ਕੀਤਾ ਜਾਏ ਤੇ ਪਿੰਡਾਂ ਵਿਚ ਸਭ ਲੋਕਾਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਏ। ਇਸ ਤੋਂ ਇਲਾਵਾ 18 ਸਾਲ ਤੱਕ ਦੇ ਬੱਚਿਆਂ ਦੀ ਸ਼ੁਰੂ ਹੋਣ ਵਾਲੀ ਸਕਰੀਨਿੰਗ ਦੇ ਸੰਬੰਧ ਵਿਚ ਵੀ ਚਰਚਾ ਕੀਤੀ ਗਈ। ਇਸ ਸੰਬੰਧ ਵਿਚ ਉਨ੍ਹਾਂ ਕਿਹਾ ਕਿ 18 ਸਾਲ ਤੱਕ ਦਾ ਕੋਈ ਵੀ ਬੱਚਾ ਸਕਰੀਨਿੰਗ ਤੋਂ ਵਾਂਝਾ ਨਾ ਰਹੇ ਅਤੇ ਜੇਕਰ ਕੋਈ ਸ਼ੱਕੀ ਲੱਛਣ ਨਜਰ ਆਉਂਦਾ ਹੈ ਤਾਂ ਉਸ ਬੱਚੇ ਦੀ ਸੈਂਪਲਿੰਗ ਕੀਤੀ ਜਾਏ। ਇਸ ਸੰਬੰਧ ਵਿਚ ਸਹਾਇਕ ਸਿਵਲ ਸਰਜਨ ਡਾ.ਅਨੂ ਸ਼ਰਮਾ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਇੱਕ ਪਲਾਨ ਵਜੋਂ ਕੰਮ ਕਰਨ ਨੂੰ ਕਿਹਾ ਤਾਂ ਜੋ ਕੋਰੋਨਾ ਦੀ ਤੀਸਰੀ ਲਹਿਰ ਜੋ ਕਿ ਚਰਚਾ ਵਿਚ ਹੈ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ।
ਇਸ ਤੋਂ ਇਲਾਵਾ ਜਿਲਾ ਟੀਕਾਕਰਨ ਅਫਸਰ ਵੱਲੋਂ ਕੋਵਿਡ ਵੈਕਸੀਨੇਸ਼ਨ ਨੂੰ ਲੈ ਕੇ ਚਰਚਾ ਕੀਤੀ ਗਈ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ 27 ਜੂਨ ਤੋਂ 29 ਜੂਨ ਤੱਕ ਚੱਲਣ ਵਾਲੇ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਕਿਹਾ ਗਿਆ ਕਿ ਇਸ ਸੰਬੰਧੀ ਮਾਈਕਰੋਪਲਾਨ ਤਿਆਰ ਕਰ ਲਿਆ ਜਾਏ।
ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਵੱਲੋਂ ਹੈਲਥ ਐਂਡ ਵੈਲਨੈੱਸ ਸੈਂਟਰਾਂ ਦੀ ਕਾਰਗੁਜਾਰੀ ਤੇ ਚਾਨਣਾ ਪਾਇਆ ਗਿਆ। ਇਸ ਤੋਂ ਇਲਾਵਾ ਈਸੰਜੀਵਨੀ ਓਪੀਡੀ ਦੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਦੌਰ ਵਿਚ ਲੋਕਾਂ ਨੂੰ ਈਸੰਜੀਵਨੀ ਓਪੀਡੀ ਬਾਰੇ ਜਾਗਰੂਕ ਕੀਤਾ ਜਾਏ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ.ਸੰਦੀਪ ਧਵਨ, ਡਾ.ਰਾਜੀਵ ਭਗਤ, ਡਾ.ਸੁਖਵਿੰਦਰ ਕੌਰ ਤੇ ਹੋਰ ਹਾਜਰ ਸਨ।

RELATED ARTICLES
- Advertisment -spot_img

Most Popular

Recent Comments