ਪੇਂਡੂ ਖੇਤਰ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੀ ਵੱਡੀ ਜਿੰਮੇਵਾਰੀ ਨਿਭਾ ਰਿਹੇ ਹਨ ਹੈਲਥ ਵਰਕਰ ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ

ਬਟਾਲਾ, 18 ਜੂਨ (ਸਲਾਮ ਤਾਰੀ ) – ਪੀ.ਐੱਚ.ਸੀ. ਭੁੱਲਰ ਦੇ ਅਧੀਨ ਪੈਂਦੇ ਸਬ ਸੈਂਟਰ ਚਾਹਲ ਕਲਾਂ ਦੇ ਹੈਲਥ ਵਰਕਰ ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਦੋਵੇਂ ਹੈਲਥ ਵਰਕਰ ਸਬ ਸੈਂਟਰ ਚਾਹਲ ਕਲਾਂ ਦੇ ਅਧੀਨ ਪੈਂਦੇ 45 ਪਿੰਡਾਂ ਨੂੰ ਕੋਰੋਨਾ ਮੁਕਤ ਕਰਨ ਲਈ ਦਿਨ-ਰਾਤ ਲੱਗੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਦੀ ਹਰ ਪਾਸੇ ਸਰਾਹਨਾ ਹੋ ਰਹੀ ਹੈ। ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵਲੋਂ ਕੋਰੋਨਾ ਸੰਕਟ ਦੌਰਾਨ ਦਿੱਤੀਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਲਈ ਉਸਨੂੰ ਸਿਹਤ ਵਿਭਾਗ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਤ  ਕੀਤਾ ਜਾ ਚੁੱਕਾ ਹੈ।

ਹੈਲਥ ਵਰਕਰ ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵਲੋਂ ਸਬ ਸੈਂਟਰ ਚਾਹਲ ਕਲਾਂ ਦੇ ਅਧੀਨ ਪੈਂਦੇ 45 ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਆਪਣੇ ਅਧੀਨ ਆਉਂਦੇ ਹਰ ਪਿੰਡ ਦੇ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੈਕਸੀਨੇਸ਼ਨ ਮੁਹਿੰਮ ਵਿੱਚ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਉਂਦਿਆਂ ਪਿੰਡਾਂ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਦੋਂ ਕੋਈ ਵਿਅਕਤੀ ਕੋਰੋਨਾ ਪਾਜ਼ਟਿਵ ਆ ਜਾਂਦਾ ਹੈ ਤਾਂ ਸਿਹਤ ਵਿਭਾਗ ਵੱਲੋਂ ਜਿੰਮੇਵਾਰੀ ਨਿਭਾਉਂਦਿਆਂ ਹੈਲਥ ਵਰਕਰ ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵੱਲੋਂ ਘਰਾਂ ਵਿੱਚ ਇਕਾਂਤਵਾਸ ਵਿਅਕਤੀਆਂ ਦੀ ਰੋਜ਼ਾਨਾਂ ਜਾਂਚ ਕਰਨ ਤੋਂ ਇਲਾਵਾ ਉਨਾਂ ਦੀ ਸਿਹਤ ਸਬੰਧੀ ਜਾਣਕਾਰੀ ਵੀ ਲਈ ਜਾਂਦੀ ਹੈ। ਇਸ ਦੇ ਨਾਲ ਹੀ ਸਾਰੇ ਮਰੀਜ਼ਾਂ ਨੂੰ ਘਰਾਂ ਵਿੱਚ ਕੋਰੋਨਾ ਫ਼ਤਹਿ ਕਿੱਟ ਮੁਫ਼ਤ ਪਹੁੰਚਾਈ ਜਾਂਦੀ ਹੈ।
ਵਰਿੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਆਪਣੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣਾ ਸਿਹਤ ਵਿਭਾਗ ਦੀ ਜਿੰਮੇਵਾਰੀ ਹੈ ਅਤੇ ਉਹ ਆਪਣੀ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਦਿਲ-ਜਾਨ ਤੋਂ ਲੱਗੇ ਹੋਏ ਹਨ। ਉਨਾਂ ਕਿਹਾ ਕਿ ਕੋਰੋਨਾ ਇੱਕ ਨਾਮੁਰਾਦ ਬਿਮਾਰੀ ਹੈ ਪਰ ਸਾਵਧਾਨੀਆਂ ਵਰਤ ਕੇ ਇਸ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਇਲਾਜ ਨਾਲੋਂ ਹਮੇਸ਼ਾਂ ਹੀ ਪਰਹੇਜ਼ ਚੰਗਾ ਹੁੰਦਾ ਹੈ ਅਤੇ ਉਹ ਕੋਸ਼ਿਸ਼ ਕਰ ਰਹੇ ਹਨ ਕਿ ਪ੍ਰਹੇਜ਼ ਰਾਹੀਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾ ਸਕੀਏ। ਵਰਿੰਦਰਜੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਅਪਨਾਉਣ ਦੇ ਨਾਲ ਵੈਕਸੀਨ ਵੀ ਜਰੂਰ ਲਗਵਾਉਣ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ