18 ਸਾਲ ਤੋਂ ਉੱਪਰ ਸਾਰੇ ਵਰਗਾਂ ਦੀ ਵੈਕਸੀਨੇਸ਼ਨ ਸ਼ੁਰੂ

 

ਕਪੂਰਥਲਾ, 21 ਜੂਨ ( ਮੀਨਾ ਗੋਗਨਾ )

ਸਿਹਤ ਵਿਭਾਗ ਵੱਲੋਂ ਅੱਜ ਤੋਂ 18 ਸਾਲ ਤੋਂ ੳੁੱਪਰ ਦੇ ਸਾਰੇ ਵਰਗ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਣ ਜਰੂਰੀ ਹੈ ਤਾਂ ਜੋ ਇਮਯੂਨਿਟੀ ਸਟ੍ਰਾਂਗ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀ ਟੀਕਾਕਰਣ ਮੁਹਿੰਮ ਨੂੰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਸਬ ਡਵੀਜਨਲ ਹਸਪਤਾਲ ਫਗਵਾੜਾ ਅਤੇ ਈਐਸਆਈ ਫਗਵਾੜਾ ਵੱਲੋਂ ਕੱਲ ਮਿਤੀ 20 ਜੂਨ ਨੂੰ ਇੱਕ ਦਿਨ ਵਿਚ ਹੀ 1500 ਟੀਕੇ ਲਗਾਏ ਗਏ ।
ਸਿਵਲ ਸਰਜਨ ਡਾ ਪਰਮਿੰਦਰ ਕੌਰ ਨੇ ਲੋਕਾਂ ਨੂੰ ਵੈਕਸੀਨੇਸ਼ਨ ਮੁਹਿੰਮ ਦਾ ਹਿੱਸਾ ਬਣਨ ਨੂੰ ਕਿਹਾ ਹੈ ਨਾਲ ਹੀ ਇਹ ਵੀ ਕਿਹਾ ਹੈ ਕਿ ਕੋਵੈਕਸੀਨ ਦੀ ਦੂਸਰੀ ਡੋਜ ਜਿਨ੍ਹਾਂ ਦੀ ਪੈਂਡਿੰਗ ਹੈ ਉਹ ਇਸ ਨੂੰ ਜਲਦ ਤੋਂ ਜਲਦ ਲਗਵਾ ਲੈਣ।ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਅਪੀਲ ਕੀਤੀ ਹੈ ਕਿ ਵੈਕਸੀਨੇਸ਼ਨ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਕੀਤਾ ਜਾਏ।
ਜਿਕਰਯੋਗ ਹੈ ਕਿ 18 ਤੋਂ 44 ਸਾਲ ਦੀ ਵੈਕਸੀਨੇਸ਼ਨ ਪਹਿਲਾਂ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਲਈ ਹੀ ਸੀ, ਪਰ ਅੱਜ ਤੋਂ 18 ਤੋਂ ਉੱਪਰ ਦੇ ਸਾਰੇ ਵਿਅਕਤੀ ਇਸ ਵੈਕਸੀਨ ਨੂੰ ਲਗਵਾਉਣ ਦੇ ਯੋਗ ਹੋਣਗੇ। ਜਿਲਾ ਟੀਕਾਕਰਨ ਅਫਸਰ ਡਾ.ਰਣਦੀਪ ਸਿੰਘ ਨੇ ਦੱਸਿਆ ਕਿ ਵੈਕਸੀਨ ਲਗਵਾਉਣ ਲਈ ਕੋਵਿਨ ਪੋਰਟਲ ਅਤੇ ਆਰੋਗੀਆ ਸੇਤੂ ਐਪ ਤੇ ਰਜਿਸਟਰ ਕੀਤਾ ਜਾ ਸਕਦਾ ਹੈ।

ਕੈਪਸ਼ਨ-ਪਿੰਡ ਫਿਰੋਜ਼ ਸੰਗੋਵਾਲ ਵਿਖੇ ਘਰ ਘਰ ਜਾ ਕੇ ਵੈਕਸੀਨ ਲਗਾਉਣ ਦੀ ਤਸਵੀਰ ।

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ