spot_img
Homeਦੋਆਬਾਕਪੂਰਥਲਾ-ਫਗਵਾੜਾਡਿਪਟੀ ਕਮਿਸ਼ਨਰ ਵਲੋਂ ਸਾਰੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨ ’ਤੇ...

ਡਿਪਟੀ ਕਮਿਸ਼ਨਰ ਵਲੋਂ ਸਾਰੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨ ’ਤੇ ਜ਼ੋਰ

 

ਕਪੂਰਥਲਾ, 22 ਜੂਨ ( ਅਸ਼ੋਕ ਸਡਾਨਾ / ਯੋਗੇਸ਼ ਕੁਮਾਰ )

ਡਿਪਟੀ ਕਮਿਸ਼ਨਰ ਕਪੂਰਥਲਾ ਕਮ ਜਿਲ੍ਹਾ ਚੋਣ ਅਫਸਰ ਸ਼੍ਰੀਮਤੀ ਦੀਪਤੀ ਉੱਪਲ ਨੇ ਸਮੂਹ ਵਧੀਕ ਜਿਲ੍ਹਾ ਚੋਣ ਅਫਸਰਾਂ, ਐਸ.ਡੀ.ਐਮਜ਼, ਚੋੋਣ ਤਹਿਸੀਲਦਾਰ ਤੇ ਬਾਕੀ ਚੋਣ ਅਮਲੇ ਨੂੰ ਕਿਹਾ ਹੈ ਕਿ ਉਹ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਾਰੇ ਯੋਗ ਵੋਟਰਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕੀਤਾ ਜਾਣਾ ਯਕੀਨੀ ਬਣਾਉਣ ਤਾਂ ਜੋ ਲੋਕਤੰਤਰੀ ਵਿਵਸਥਾ ਵਿਚ ਉਨ੍ਹਾਂ ਦੀ ਸਾਂਝੇਦਾਰੀ ਹੋਰ ਵਧਾਈ ਜਾ ਸਕੇ।
ਅੱਜ ਉਨ੍ਹਾਂ ਚੋਣ ਵਿਭਾਗ ਵਲੋਂ ਵੋਟਰ ਸੂਚੀਆਂ ਦੀ ਸੁਧਾਈ, ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ, 100 ਫੀਸਦੀ ਈ-ਐਪਿਕ ਡਾਊਨਲੋਡ ਕਰਨ ਆਦਿ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਕੋਵਿਡ ਕਾਰਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਵਾਧੂ ਪੋਲਿੰਗ ਬੂਥ ਸਥਾਪਿਤ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵਿਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਕਾਲਜਾਂ ਦੇ ਵਿਦਿਆਰਥੀਆਂ ਨਾਲ ਆਨਲਾਇਨ ਰਾਬਤਾ ਬਣਾਉਣ ਅਤੇ ਉਨ੍ਹਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਚੋਣ ਅਮਲੇ ਨੇ ਦੱਸਿਆ ਕਿ ਜਿਲ੍ਹਾ ਕਪੂਰਥਲਾ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਅੰਦਰ ਈ-ਐਪਿਕ ਲਈ 7717 ਯੂਨੀਕ ਨੰਬਰ ਜਾਰੀ ਕੀਤੇ ਗਏ ਹਨ, ਜਿਸ ਵਿਚੋਂ 5995 ਡਾਊਨਲੋਡ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਕਾਇਆ ਰਹਿੰਦੇ 1722 ਯੂਨੀਕ ਨੰਬਰਾਂ ਰਾਹੀਂ ਈ-ਐਪਿਕ ਡਾਊਨਲੋਡ ਕੀਤੇ ਜਾਣਾ ਵੀ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਆਨਲਾਇਨ ਤੇ ਆਫਲਾਇਨ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੀ ਵਿਵਸਥਾ ਨੂੰ ਹੋਰ ਤੇਜ ਤਰਾਰ ਕਰਨ ਦੇ ਨਿਰਵਦੇਸ਼ ਦਿੱਤੇ ਗਏ।

ਕੈਪਸ਼ਨ-ਜਿਲ੍ਹਾ ਚੋਣ ਅਫਸਰ ਸ਼੍ਰੀਮਤੀ ਦੀਪਤੀ ਉੱਪਲ

RELATED ARTICLES
- Advertisment -spot_img

Most Popular

Recent Comments