ਕਰੰਟ ਲਗਾ ਕੇ ਨਕਾਰਾ ਕੀਤੀ ਲੜਕੀ ਦਾ ਪਤਾ ਲੈਣ 12 ਸਾਲਾਂ ਬਾਦ ਜਗਰਾਉਂ ਪੁੱਜੀ ਐਸ.ਸੀ. ਕਮਿਸ਼ਨ ਦਿੱਲ਼ੀ ਵਲੋਂ ਪੰਜਾਬ ਦੇ ਤਿੰਨ ਵੱਡੇ ਅਫਸਰ ਕੀਤੇ ਗਏ ਸਨ ਤਲ਼ਬ

ਜਗਰਾਉਂ 22 ਜੂਨ ( ਰਛਪਾਲ ਸਿੰਘ ਸ਼ੇਰਪੁਰੀ  ) ਇਥੋਂ ਨੇੜਲੇ ਇਕ ਪਿੰਡ ਦੀ ਨੌਜਵਾਨ ਦਲਿਤ ਲੜਕੀ ਨੂੰ ਕਰੰਟ ਲਗਾ ਕੇ ਨਕਾਰਾ ਕਰਨ ਦੇ ਮਾਮਲੇ ਵਿੱਚ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪੀੜਤਾ ਕੁਲਵੰਤ ਕੌਰ ਦੇ ਘਰ ਪੁੱਜੀ ਜਿਥੇ ਉਨਾਂ ਪੀੜਤ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਜ਼ਿਕਰਯੋਗ ਹੈ ਕਿ ਪੀੜਤਾ ਨੇ ਦੁਖੀ ਹੋ ਕੇ 50 ਰੁਪਏ ਦੇ ਅਸ਼ਟਾਂਮ ਪੇਪਰ ‘ਤੇ ਲਿਖਿਆ ਪੱਤਰ ਮੁੱਖ ਮੰਤਰੀ ਕੈਪਟਨ ਨੂੰ ਅਤੇ ਮਨੀਸ਼ਾ ਗੁਲਾਟੀ ਨੂੰ ਭੇਜ ਮੌਤ ਦੀ ਭੀਖ ਮੰਗੀ ਸੀ। ਇਹ ਵੀ ਜ਼ਿਕਰ ਏ ਖਾਸ ਹੈ ਕਿ ਸੀਨੀਅਰ ਪੁਲਿਸ ਕਪਤਾਨ ਜਗਰਾਉਂ ਵਲੋਂ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਨਾਂ ਕਰਨ ਖਫਾ ਹੋਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਿੱਲੀ ਨੇ ਕਰਮਵਾਰ ਇੰਸਪੈਕਟਰ ਜਨਰਲ ਪੁਲਿਸ ਲੁਧਿਆਣਾ ਅਤੇ ਡਾਇਰੈਕਟਰ ਬਿਉਰੋ ਆਫ ਇਨਵੈਸਟੀਗੇਸ਼ਨ ਪੰਜਾਬ ਸਮੇਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਨੂੰ ਲੰਘੀ 17 ਤਰੀਕ ਨੂੰ ਦਿੱਲੀ ਤਲ਼ਬ ਕੀਤਾ ਸੀ ਪੀੜਤਾ ਦੇ ਪਟੀਸ਼ਨਰ ਭਰਾ ਤੇ ਮਨੁੱਖੀ ਅਧਿਕਾਰ ਸੰਸਥਾ ਦੇ ਸੂਬਾ ਸਕੱਤਰ ਇਕਬਾਲ ਸਿੰਘ ਰਸੂਲਪੁਰ ਨੇ ਕੌਮੀ ਕਮਿਸ਼ਨ ਦੇ ਪੱਤਰ ਪ੍ਰੈਸ ਨੂੰ ਦਿਖਾਉਦਿਆਂ ਦੱਸਿਆ ਕਿ ਉਸ ਦੀ ਭੈਣ ਨੂੰ ਕਰੰਟ ਲਗਾ ਕੇ ਨਕਾਰਾ ਕਰਨ ਅਤੇ ਉਸ ਨੂੰ ਝੂਠੇ ਕਤਲ਼ ਕੇਸ ਵਿੱਚ ਫਸਾਉਣ ਦੇ ਮਾਮਲੇ ‘ਚ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ 28 ਮਈ 2018 ਨੂੰ ਤੱਤਕਾਲੀਨ ਸੀਨੀਅਰ ਪੁਲਿਸ ਕਪਤਾਨ ਜਗਰਾਉਂ ਨੂੰ ਮੁਕੱਦਮਾ ਦਰਜ ਕਰਨ ਅਤੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਸਨ ਪਰ ਜਦ ਮੌਕੇ ਦੇ ਐਸ.ਅਐਸ.ਪੀ. ਵਲੋਂ ਕਮਿਸ਼ਨ ਦੇ ਹੁਕਮਾਂ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ ਗਿਆ ਸੀ ਤਾਂ ਉਸ ਨੇ ਰਾਸ਼ਟਰਪਤੀ ਭਵਨ ਰਾਹੀਂ ਦਿੱਲ਼ੀ ਸ਼ਿਕਾਇਤ ਦਰਜ ਕਰਾਈ ਸੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋ ਪਹਿਲਾਂ 15 ਮਾਰਚ 2020 ਅਤੇ ਹੁਣ 28 ਮਈ 2021ਨੂੰ ਉਕਤ ਤਿੰਨਾਂ ਅਫਸਰਾਂ ਸਮੇਤ ਡੀਜੀਪੀ ਨੂੰ ਸਖ਼ਤ ਵਾਰਨਿੰਗ ਦਿੰਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ ਪਰ ਅਵੱਗਿਆ ਤੋਂ ਖਫਾ ਕਮਿਸ਼ਨ ਨੇ ਉਕਤ ਤਿੰਨੇ ਵੱਡੇ ਅਫਸਰਾਂ ਨੂੰ ਨਿੱਜ਼ੀ ਤੌਰ ਤੇ ਦਿੱਲੀ ਤਲ਼ਬ ਕੀਤਾ। ਕਾਬਲ਼ੇਗੌਰ ਹੈ ਕਿ ਦਫ਼ਤਰ ਐਸ.ਐਸ.ਪੀ. ਵਲੋਂ ਮੁਕੱਦਮਾ ਦਰਜ ਨਾਂ ਕਰਕੇ ਕੌਮੀ ਕਮਿਸ਼ਨ ਦੇ ਹੁਕਮਾਂ ਦੀ ਵਾਰ-ਵਾਰ ਅਵੱਗਿਆ ਕੀਤੀ ਜਾ ਰਹੀ ਹੈ। ਰਸੂਲਪੁਰ ਨੇ ਇਹ ਵੀ ਕਿਹਾ ਕਿ ਉਹ 17 ਸਾਲਾਂ ਤੋਂ ਇਨਸਾਫ਼ ਲਈ ਲੜ ਰਿਹਾ ਏ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਹਰ-ਹਰਬਾ ਵਰਤੇਗਾ। ਇਸ ਸਬੰਧੀ ਜਦੋਂ ਐਸ.ਐਸ.ਪੀ. ਜਗਰਾਉਂ ਚਰਨਜੀਤ ਸਿੰਘ ਸੋਹਲ ਨਾਲ ਗੱਲ਼ ਕੀਤੀ ਤਾਂ ਉਨ੍ਹਾਂ ਕਿਹਾ.ਕਿ ਇਹ ਮਾਮਲਾ 2005 ਦਾ ਹੈ ਤੇ ਕੋਵਿਡ ਦੇ ਕਾਰਨ ਇਸ ਮਾਮਲੇ ਦੀ ਸੁਣਵਾਈ ਨਹੀਂ ਸਕੀ ਤੇ ਹੁਣ ਡੀ, ਜੀ,ਪੀ ਦਿਨਕਰ ਗੁਪਤਾ ਤੇ ਐਸ .ਸੀ ,ਕਮਿਸ਼ਨ ਚੇਅਰਪਰਸਨ  ਮੈਡਮ ਮਨੀਸ਼ਾ ਗੁਲਾਟੀ ਵੱਲੋਂ ਜੋ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ੳਸੇ ਤਹਿਤ ਕਾਰਵਾਈ ਕੀਤੀ ਜਾਵੇਗੀ

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह