ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 24 ਜੂਨ (ਰਵੀ ਭਗਤ) ਨਜ਼ਦੀਕੀ ਪਿੰਡ ਬਿਧੀਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਕਬੀਰ ਜੀ ਦੇ 623ਵਾਂ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਗ੍ਰੰਥੀ ਸਿੰਘਾਂ ਵੱਲੋਂ ਭਗਤ ਕਬੀਰ ਜੀ ਦੀ ਜੀਵਣੀ ਤੇ ਚਾਨਣਾ ਪਾ ਕੇ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਦਾਰਥਾਂ ਦੇ ਅਟੁੱਤ ਲੰਗਰ ਵੀ ਵਰਤਾਏ ਗਏ। ਇਸ ਮੌਕੇ ਮੁੱਖ ਸੇਵਾਦਾਰ ਭਗਤ ਮੋਹਨ ਲਾਲ ਜੀ, ਡਾ. ਸੰਤੋਖ ਰਾਜ ਭਗਤ, ਬਾਬਾ ਦਲਜੀਤ ਸਿੰਘ, ਮਨਜੀਤ ਸਿੰਘ , ਰਵੇਲ ਸਿੰਘ, ਹਰਪਿੰਦਰ ਸਿੰਘ, ਰਜਿੰਦਰ ਸਿੰਘ, ਨਿਰਮਲ ਸਿੰਘ, ਸੋਮ ਦਾਸ, ਨਿਸ਼ਾਨ ਸਿੰਘ, ਪਵਿੱਤਰ ਸਿੰਘ, ਅਭੀਜੀਤ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ
ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ