ਕੋਵੈਕਸੀਨ ਪੂਰੀ ਤਰਾਂ ਸੁਰੱਖਿਅਤ ਤੇ ਅਸਰਦਾਰ ਹੈ – ਡਿਪਟੀ ਕਮਿਸ਼ਨਰ

ਬਟਾਲਾ, 28 ਜੂਨ (  ਸਲਾਮ ਤਾਰੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਪੱਸ਼ਟ ਕੀਤਾ ਹੈ ਕਿ ਸਿਹਤ ਵਿਭਾਗ ਵੱਲੋਂ ਲਗਾਈਆਂ ਜਾ ਰਹੀਆਂ ਦੋਵੇਂ ਵੈਕਸੀਨ ਕੋਵੀਸ਼ੀਲਡ ਅਤੇ ਕੋਵੈਕਸੀਨ ਪੂਰੀ ਤਰਾਂ ਸੁਰੱਖਿਅਤ ਤੇ ਅਸਰਦਾਰ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵੈਕਸੀਨ ਦਾ ਸਟਾਕ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਹੈ ਅਤੇ ਵੈਕਸੀਨ ਲਗਵਾਉਣ ਵਾਲੇ ਵਿਅਕਤੀਆਂ ਨੂੰ ਕੋਵੈਕਸੀਨ ਲਗਵਾਉਣ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਦੀ ਦੂਸਰੀ ਡੋਜ਼ ਵੀ 28 ਦਿਨਾਂ ਬਾਅਦ ਲੱਗ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਮਾਹਿਰਾਂ ਅਨੁਸਾਰ ਕੋਵੈਕਸੀਨ ਦਾ ਅਸਰ ਕੋਵੀਸ਼ੀਲਡ ਨਾਲੋਂ ਵੀ ਵੱਧ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਵਿੱਚ ਇਹ ਬਹੁਤ ਕਾਰਗਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਮਾਹਰ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਕੋਰੋਨਾ ਦੀ ਤੀਸਰੀ ਲਹਿਰ ਹੋਰ ਵੀ ਖਤਰਨਾਕ ਸਾਬਤ ਹੋ ਸਕਦੀ ਹੈ ਅਤੇ ਇਸਤੋਂ ਬਚਾਅ ਲਈ ਵੈਕਸੀਨੇਸ਼ਨ ਬਹੁਤ ਜਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਅਤੇ ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਨੂੰ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕੋਵਿਡ-19 ਤੋਂ ਬਚਣ ਸਬੰਧੀ ਜਾਰੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਮਾਸਕ ਜਰੂਰ ਲਗਾਇਆ ਜਾਵੇ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕੀਤੀ ਜਾਵੇ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਜਾਂ ਸੈਨੇਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਅਤੇ ਵੈਕਸੀਨ ਲਗਵਾ ਕੇ ਇਸ ਮਹਾਂਮਾਰੀ ਤੋਂ ਬਣਿਆ ਜਾ ਸਕਦਾ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह