ਨਹਿਰੀ ਦਫਤਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਰੋਸ ਧਰਨਾ ਦਿੱਤਾ

ਜਗਰਾਉਂ  28 (ਰਛਪਾਲ ਸਿੰਘ ਸ਼ੇਰਪੁਰੀ)ਲਗਾਤਾਰ ਤਿੱਖੀ ਹੋ ਰਹੀ ਗਰਮੀ ਤੇ ਝੋਨੇ ਦੀ ਲਵਾਈ ਲਈ ਪਾਣੀ ਦੀ ਵਧ ਰਹੀ ਮੰਗ ਨੇ ਕਿਸਾਨਾਂ ਦੀ ਜਾਨ ਸੂਲੀ ਤੇ ਟੰਗੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਾਅਵਿਆਂ ਦੇ ਬਾਵਜੂਦ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਦੀ ਹਾਲਤ ਸੁਧਰੀ ਨਹੀਂ ਹੈ। ਪਟਿਆਲੇ ਤੋਂ ਲਗਦੇ ਕੱਟਾਂ ਦੇ ਬਹਾਨੇ ਲਗਭਗ ਸਾਰੇ ਹੀ ਪਿੰਡਾਂ ਚ ਬਿਜਲੀ ਦੇ ਲਗਦੇ ਕੱਟ ਕਿਸਾਨੀ ਨੂੰ ਬੁਰੀ ਤਰਾਂ ਤੜਪਾ ਰਹੇ ਹਨ।ਬੀਤੇ ਦਿਨਾਂ ਚ ਪੂਰੇ ਸੂਬੇ ਚ ਬਿਜਲੀ ਦਫਤਰਾਂ ਮੂਹਰੇ ਜਬਰਦਸਤ ਧਰਨਿਆਂ ,ਘਿਰਾਓ,ਟ੍ਰੈਫਿਕ ਜਾਮਾਂ ਦੇ ਬਾਵਜੂਦ ਹਾਲਤ ਚ ਸੁਧਾਰ ਨਹੀਂ ਹੋਇਆ।  ਇਸੇ ਤਰਾਂ ਜਿਨਾਂ ਖੇਤਾਂ ਨੂੰ ਨਹਿਰੀ ਪਾਣੀ ਲਗਦਾ ,ਨਹਿਰੀ ਮਹਿਕਮੇ ਨੇ ਕੱਸੀਆਂ ਰਾਹੀਂ ਜਾਂਦੇ ਪਾਣੀ ਦੀ ਬੰਦੀ ਲਾ ਕੇ ਪਾਣੀ ਰੋਕ ਲਿਆ।  ਅਖਾੜਾ ਨਹਿਰ ਨੂੰ ਲਗਦੇ ਕਿਸਾਨਾਂ ਚੋਂ ਅੱਜ ਚਕਰ ਪਿੰਡ ਦੇ ਲੋਕਾਂ ਨੇ  ਨਹਿਰੀ ਦਫਤਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਚ ਰੋਸ ਧਰਨਾ ਦਿੱਤਾ। ਇਸ ਸਮੇਂ ਐਕਸੀਅਨ ਨਹਿਰੀ ਨਾਲ ਗੱਲਬਾਤ ਤੋਂ ਬਾਅਦ ਪਤਾ ਲੱਗਾ ਕਿ ਹਫਤੇ ਦੀ ਬੰਦੀ ਹੈ। ਧਰਨਾਕਾਰੀਆਂ ਦੇ ਦਬਾਅ ਹੇਠ ਭਾਵੇਂ ਮਸਲਾ ਅਧਾ ਕੂ  ਹੱਲ ਹੋਇਆ ਪਰ ਸੰਘਰਸ਼ ਜਾਰੀ ਹੈ। ਇਸੇ ਤਰਾਂ ਐਕਸੀਅਨ ਦਫਤਰ ਪਾਵਰਕਾਮ ਦੇ ਦਫਤਰ ਅੱਗੇ ਸ਼ੇਰਪੁਰਾ ਖੁਰਦ, ਲੀਲਾਂ ,ਸ਼ੇਰਪੁਰ ਕਲਾਂ ਦੇ ਕਿਸਾਨਾਂ ਨੇ ਅਜ ਫੇਰ ਧਰਨਾ ਦੇ ਕੇ ਅਣਐਲਾਨੇ ਕੱਟਾਂ ਤੋ ਖਹਿੜਾ ਛੁਡਾਉਣ ਦੀ ਮੰਗ ਕੀਤੀ। ਇਸ ਸਮੇਂ ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਅਤੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਸਿਧਵਾਂ ਨੇ ਪੰਜਾਬ ਸਰਕਾਰ ਦੇ ਦੋਹਾਂ ਮਹਿਕਮਿਆਂ ਦੀ ਇਸ ਨਿਘਰੀ ਹਾਲਤ ਲਈ ਕੈਪਟਨ ਸਰਕਾਰ ਨੂੰ  ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕਿਂਸਾਨੀ ਨੂੰ ਆਉਂਦੇ ਦਿਨਾਂ ਚ ਸੰਘਰਸ਼ ਤੇਜ ਕਰਨ ਲਈ ਮਜਬੂਰ ਹੋਣਾ ਪਵੇਗਾ।ਉਨਾਂ ਕਿਹਾ ਕਿ ਕਾਂਗਰਸ ਹਕੂਮਤਹਰ ਫਰੰਟ ਤੇ ਫੇਲ ਹੋ ਚੁੱਕੀ ਹੈ।ਉਨਾਂ ਬਿਜਲੀ ਕੱਟ ਖਤਮ ਕਰਨ ਅਤੇ ਪਾਣੀ ਦੀ ਬੰਦੀ ਤੁਰੰਤ ਖਤਮ ਕਰਨ ਦੀ ਮੰਗ ਕੀਤੀ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ