ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਮੁਫਤ ਭੋਜਨ ਵਿਚ ਯੋਗਦਾਨ ਪਾਉਣ ਲਈ ਸਮਾਜ ਸੇਵੀ ਆਏ ਅੱਗੇ

ਗੁਰਦਾਸਪੁਰ, 28 ਜੂਨ ( ਸਲਾਮ ਤਾਰੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਵਲ ਹਸਪਤਾਲ, ਬੱਬਰੀ ਬਾਈਪਾਸ ਗੁਰਦਾਸਪੁਰ ਵਿਥੇ ਮਰੀਜਾਂ ਨੂੰ ਦਿੱਤੇ ਜਾ ਰਹੇ ਮੁਫਤ ਦੁਪਹਿਰ ਦੇ ਭੋਜਨ ਵਿਚ ਯੋਗਦਾਨ ਪਾਉਣ ਲਈ ਸਮਾਜ ਸੇਵੀ ਅੱਗੇ ਆ ਰਹੇ ਹਨ, ਜਿਸਦੇ ਚੱਲਦਿਆਂ ਅੱਜ ਸ੍ਰੀਮਤੀ ਰਤਨੀ ਦੇਵੀ ਧਰਮਪਤਨੀ ਪ੍ਰਭ ਦਿਆਲ, ਵਾਸੀ ਜੇਲ੍ਹ ਰੋਡ ਗੁਰਦਾਸਪੁਰ ਨੇ ਡਿਪਟੀ ਕਮਿਸ਼ਨਰ ਰਾਹੀਂ ਜ਼ਿਲਾ ਰੈੱਡ ਕਰਾਸ ਦਫਤਰ ਨੂੰ 01 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਰਾਜੀਵ ਕੁਮਾਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਵੀ ਮੋਜੂਦ ਸਨ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਰੀਜਾਂ ਨੂੰ ਦਿੱਤੇ ਜਾ ਰਹੇ ਦੁਪਹਿਰ ਦੇ ਮੁਫ਼ਤ ਭੋਜਨ ਵਿਚ ਯੋਗਦਾਨ ਪਾਉਣ ’ਤੇ ਸ੍ਰੀਮਤੀ ਰਤਨੀ ਦੇਵੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਲਈ  ਉਨਾਂਵਲੋਂ ਦਿੱਤੇ ਗਏ ਸਹਿਯੋਗ ਲਈ ਉਹ ਰਿਣੀ ਹਨ ਅਤੇ ਸਮਾਜ ਦੀ ਬਿਹਤਰੀ ਲਈ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ ਹੈ

ਇਸ ਮੌਕੇ ਸ੍ਰੀਮਤੀ ਰਤਨੀ ਦੇਵੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਜ਼ਿਲੇ ਅੰਦਰ ਲੋੜਵੰਦ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਅਤੇ ਉਨਾਂ ਦੀ ਹਮੇਸ਼ਾ ਕੋਸ਼ਿਸ ਰਹੀ ਹੈ ਕਿ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ

ਇਸ ਮੌਕੇ ਰਾਜੀਵ ਕੁਮਾਰ ਸੈਕਰਟਰੀ ਨੇ ਦੱਸਿਆ ਕਿ 15 ਜੂਨ ਤੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਸਿਵਲ ਹਸਪਤਾਲ ਵਿਚ ਆਉਣ ਵਾਲੇ ਹਰੇਕ ਤਰਾਂ ਦੇ ਮਰੀਜ਼ ਅਤੇ ਉਨਾਂ ਦੇ ਅਟੈਂਡਟਾਂ ਲਈ ਮੁਫਤ ਦੁਪਹਿਰ ਦਾ ਭੋਜਨ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਰੋਟੀ, ਚਾਵਲ, ਦਲੀਆ, ਖਿਚੜੀ, ਦਾਲ, ਸਬਜ਼ੀ, ਸਲਾਦ ਤੇ ਪਾਣੀ ਸ਼ਾਮਲ ਹੈ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ