ਐਸਐਸਪੀ ਨੇ ਸੁਰੱਖਿਆ ਅਤੇ ਚੋਕਸੀ ਵਧਾਉਣ ਲਈ ਕਪੂਰਥਲਾ ਅਤੇ ਫਗਵਾੜਾ ਵਿੱਚ ਸੇਫ ਸਿਟੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

 

ਕਪੂਰਥਲਾ, 29 ਜੂਨ- (. ਅਸ਼ੋਕ ਗੋਗਨਾ )

ਚੌਵੀ ਘੰਟੇ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਕਪੂਰਥਲਾ ਪੁਲਿਸ ਨੇ ਅੱਜ ਪੀਸੀਆਰ ਮੋਟਰਸਾਈਕਲਾਂ ਅਤੇ ਰੈਪਿਡ ਰੂਰਲ ਰਿਸਪਾਂਸ ਪੁਲਿਸ (ਆਰਆਰਆਰਪੀ) ਵਾਹਨਾਂ ਨੂੰ ਇਲਾਕੇ ਵਿਚ ਤਾਇਨਾਤ ਕਰ ਕੇ ਸੇਫ ਸਿਟੀ ਪ੍ਰੋਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ।
ਸੀਨੀਅਰ ਸੁਪਰਡੈਂਟ ਪੁਲਿਸ ਹਰਕਮਲਪ੍ਰੀਤ ਸਿੰਘ ਖੱਖ ਨੇ 24 ਪੀਸੀਆਰ ਵਾਹਨਾਂ ਅਤੇ ਤਿੰਨ ਆਰਆਰਆਰ ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦਿੰਦੇ ਹੋਏ ਕਿਹਾ ਕਿ ਇਹ ਪੀਸੀਆਰ ਮੋਟਰਸਾਈਕਲ ਅਤੇ ਰੈਪਿਡ ਰੂਰਲ ਰਿਸਪਾਂਸ ਵਾਹਨ ਕਪੂਰਥਲਾ ਅਤੇ ਫਗਵਾੜਾ ਸ਼ਹਿਰਾਂ ਦੇ ਕੋਨੇ-ਕੋਨੇ ਵਿਚ ਘੁੰਮਣਗੇ। ਉਨ੍ਹਾਂ ਕਿਹਾ ਕਿ ਇਹ ਟੀਮਾਂ ਕਿਸੇ ਵੀ ਅਪਰਾਧ ਸਬੰਧੀ ਜਾਣਕਾਰੀ ਜਾਂ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਜਾਣਕਾਰੀ ਮਿਲਣ ਤੋਂ 20 ਮਿੰਟਾਂ ਦੇ ਅੰਦਰ ਅੰਦਰ ਪਹੁੰਚਣਗੀਆਂ ਅਤੇ ਆਪਣਾ ਕੰਮ ਸ਼ੁਰੂ ਕਰਨਗੀਆਂ।
ਸੇਫ ਸਿਟੀ ਕਪੂਰਥਲਾ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਐਸਐਸਪੀ ਨੇ ਕਿਹਾ ਕਿ ਇਹ ਕਦਮ ਆਮ ਲੋਕਾਂ ਲਈ ਇੱਕ ਸੁਰੱਖਿਅਤ ਸ਼ਹਿਰ ਨੂੰ ਯਕੀਨੀ ਬਣਾਏਗਾ ਅਤੇ ਪ੍ਰਾਜੈਕਟ ਦਾ ਮੁੱਖ ਉਦੇਸ਼ ਲੋਕਾਂ ਵਿੱਚ ਪੁਲਿਸ ਦੀ ਨਿਗਰਾਨੀ ਨੂੰ ਵਧਾਉਣਾ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਟ੍ਰੈਫਿਕ ਪ੍ਰਬੰਧਨ, ਸ਼ੱਕੀ ਲੋਕਾਂ ਦੀ ਨਿਗਰਾਨੀ, ਮਹੱਤਵਪੂਰਣ ਸਥਾਪਤੀਆਂ ਦੀ ਨਿਗਰਾਨੀ, ਸਮਾਜ-ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਿਯਮਤ ਨਜ਼ਰ ਰੱਖਣ ਦੇ ਨਾਲ-ਨਾਲ ਜਨਤਕ ਥਾਵਾਂ ਦੀ ਨਿਗਰਾਨੀ ਕੀਤੀ ਜਾਏਗੀ ਅਤੇ ਆਫ਼ਤ ਪ੍ਰਬੰਧਨ ਵਿਚ ਵੀ ਸਹਾਇਤਾ ਮਿਲੇਗੀ।
ਐਸਐਸਪੀ ਨੇ ਕਿਹਾ ਕਿ ਪੇਸ਼ੇਵਰ ਤੋਰ ਤੇ ਅਨੁਭਵੀ ਪੁਲਿਸ ਮੁਲਾਜ਼ਿਮਾਂ ਅਤੇ ਤਕਨੀਕੀ ਤੋਰ ਤੇ ਲੋੜੀਂਦੇ ਸਮਾਨ ਨਾਲ ਲੈਸ ਮੋਟਰਸਾਈਕਲਾਂ ਅਤੇ ਰੈਪਿਡ ਰੂਰਲ ਰਿਸਪਾਂਸ ਪੁਲਿਸ (ਆਰਆਰਆਰਪੀ) ਵਾਹਨਾਂ ਦੇ ਨਾਲ ਸਾਰੇ ਸ਼ਹਿਰ ਨੂੰ ਕਵਰ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਫਗਵਾੜਾ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਸੰਭਾਲਣ ਲਈ ਤਿੰਨ ਵਿਸ਼ੇਸ਼ ਪੁਲਿਸ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ। ਪਹਿਲਾਂ ਟ੍ਰੈਫਿਕ ਪੁਲਿਸ ਦੇ ਕਰਮਚਾਰੀ ਡਿਉਟੀ ਲਈ ਖਾਸ ਥਾਵਾਂ ‘ਤੇ ਤਾਇਨਾਤ ਕੀਤੇ ਜਾਂਦੇ ਸਨ, ਪਰ ਹੁਣ ਟ੍ਰੈਫਿਕ ਪੁਲਿਸ ਮੋਬਾਈਲ ਡਿਉਟੀ ਕਰੇਗੀ ਅਤੇ ਟ੍ਰੈਫਿਕ ਜਾਮ ਦੀ ਜਾਣਕਾਰੀ ਮਿਲਣ’ ਤੇ ਉਸ ਥਾਂ ਪਹੁੰਚ ਕੇ ਟ੍ਰੈਫਿਕ ‘ਤੇ ਕਾਬੂ ਪਾਉਣਗੇ, ਜਿਥੇ ਉਨ੍ਹਾਂ ਨੂੰ ਇਸ ਬਾਰੇ ਸੂਚਿਤ ਕੀਤਾ ਜਾਵੇਗਾ।
ਐਸਐਸਪੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ, 12 ਪੀਸੀਆਰ ਮੋਟਰਸਾਈਕਲ ਫਗਵਾੜਾ ਉਪ ਮੰਡਲ ਵਿੱਚ 24 ਘੰਟੇ ਡਿਉਟੀ ’ਤੇ ਤਾਇਨਾਤ ਰਹਿਣਗੇ ਅਤੇ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧਨ ਲਈ ਤਿੰਨ ਵਿਸ਼ੇਸ ਮੋਬਾਈਲ ਪੁਲਿਸ ਦਲ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦਲ ਟ੍ਰੈਫਿਕ ਨੂੰ ਨਿਯੰਤਰਿਤ ਕਰਨ ਵਿੱਚ ਸਹਾਈ ਹੋਣਗੇ ਅਤੇ ਸੜਕਾਂ ਤੋਂ ਕੀਤੇ ਗਏ ਕਬਜ਼ੇ ਵੀ ਹਟਵਾਉਣਗੇ ਤਾਂ ਜੋ ਟ੍ਰੈਫਿਕ ਸੁਚਾਰੂ ਢੰਗ ਨਾਲ ਚਲ ਸਕੇ।
ਐਸਐਸਪੀ ਖੱਖ ਨੇ ਦੱਸਿਆ ਕਿ ਕਪੂਰਥਲਾ ਪੁਲਿਸ ਦੇ ਅਧਿਕਾਰੀ ਸ਼ਹਿਰ ਅਤੇ ਬਾਜ਼ਾਰਾਂ ਵਿੱਚ ਆਵਾਜਾਈ ਦੇ ਬਿਨਾਂ ਰੁਕਾਵਟ ਵਹਾਅ ਲਈ ਅਤੇ ਨਜਾਇਜ ਕਬਜੇ ਹਟਵਾਉਣ ਲਈ ਕੌਂਸਲ ਅਧਿਕਾਰੀਆਂ ਦੇ ਨਾਲ ਨਾਲ ਦੁਕਾਨਦਾਰਾਂ ਦੀਆਂ ਐਸੋਸੀਏਸ਼ਨਾਂ ਅਤੇ ਸ਼ਹਿਰ ਵਿੱਚ ਹੋਰ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭੀੜ ਵਾਲੇ ਇਲਾਕਿਆਂ ਵਿੱਚ ਪੀਲੀ ਲਾਈਨ ਮਾਰਕਿੰਗ ਕਰਵਾਈ ਜਾਏਗੀ ਅਤੇ ਸ਼ਹਿਰ ਵਿੱਚ ਇਸ ਲਾਈਨ ਦੇ ਅੱਗੇ ਕਿਸੇ ਵੀ ਤਰ੍ਹਾਂ ਦੇ ਕਬਜ਼ੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਪੜਾਅ ਵਿੱਚ ਕਪੂਰਥਲਾ ਸ਼ਹਿਰ ਵਿੱਚ 12 ਪੀਸੀਆਰ ਮੋਟਰਸਾਈਕਲਾਂ ਵੀ ਨੇ ਕੰਮ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ ਅਤੇ ਜਲਦੀ ਹੀ ਅਗਲੇ ਪੜਾਅ ਵਿੱਚ ਅਸੀਂ ਇਸ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਅਤੇ ਭੁਲੱਥ ਉਪ ਮੰਡਲਾਂ ਨੂੰ ਕਵਰ ਕਰਾਂਗੇ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ