spot_img
Homeਮਾਝਾਗੁਰਦਾਸਪੁਰਬਸਪਾ ਵੱਲੋਂ ਧਾਰੀਵਾਲ ਵਿਖੇ ਵਿਸ਼ਾਲ ਮੀਟਿੰਗ

ਬਸਪਾ ਵੱਲੋਂ ਧਾਰੀਵਾਲ ਵਿਖੇ ਵਿਸ਼ਾਲ ਮੀਟਿੰਗ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 30 ਜੂਨ (ਰਵੀ ਭਗਤ)-ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਇਕ ਵਿਸ਼ਾਲ ਮੀਟਿੰਗ ਧਾਰੀਵਾਲ ਨੇਡ਼ੇ ਪਿੰਡ ਫਤਹਿਨੰਗਲ ਵਿਖੇ ਹੋਈ। ਜਿਸ ਵਿੱਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜੇ.ਪੀ ਭਗਤ ਨੇ ਕਿਹਾ ਕਿ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਿਧਾਂਤਕ ਤੌਰ ਤੇ ਸਮਝੌਤਾ ਹੋ ਚੁੱਕਾ ਹੈ ਅਤੇ ਇਹ ਸਮਝੌਤਾ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਅਤੇ ਭੈਣ ਕੁਮਾਰੀ ਮਾਇਆਵਤੀ ਜੀ ਦੇ ਸੁਪਨਿਆਂ ਦਾ ਸਮਝੌਤਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਹਰੇਕ ਪਿੰਡ ਵਿਚ ਜਾ ਕੇ ਬਹੁਜਨ ਸਮਾਜ ਦੇ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਜੀ ਦੇ ਇਤਿਹਾਸ ਤੋਂ ਜਾਣੂ ਕਰਵਾ ਕੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਰਹਿਨੁਮਾਈ ਹੇਠ ਸੂਬੇ ਦੀਆਂ ਸਾਰੀਆਂ ਸੀਟਾਂ ਤੇ ਅਕਾਲੀ-ਬਸਪਾ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹੇ ਵਿੱਚ ਬਸਪਾ ਯੂਥ ਵਿੰਗ ਦੀ ਸਥਾਪਨਾ ਕੀਤੀ ਜਾਵੇਗੀ। ਇਸ ਮੌਕੇ ਡਾ. ਰਤਨ ਚੰਦ ਲੇਹਲ, ਬਾਬਾ ਮਹਿੰਦਰ ਸਿੰਘ, ਕੁਲਵੰਤ ਸਿੰਘ, ਮੱਸਾ ਸਿੰਘ, ਯਸ਼ਪਾਲ ਰਿਟਾ: ਜੇ.ਈ, ਸਤਪਾਲ ਸੋਹਲ, ਸੁਖਵਿੰਦਰ ਸਿੰਘ ਪਸਨਾਵਾਲ, ਚਿਮਨ ਲਾਲ, ਮੋਹਨ ਸਿੰਘ, ਅਸ਼ਵਨੀ ਕੁਮਾਰ, ਸੁਖਪ੍ਰੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।

RELATED ARTICLES
- Advertisment -spot_img

Most Popular

Recent Comments