spot_img
Homeਮਾਝਾਗੁਰਦਾਸਪੁਰਬੁਖਾਰ, ਜੁਕਾਮ ਜਾਂ ਖੰਘ ਹੋਣ ’ਤੇ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ -...

ਬੁਖਾਰ, ਜੁਕਾਮ ਜਾਂ ਖੰਘ ਹੋਣ ’ਤੇ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ – ਡਾ. ਹਰਪਾਲ ਸਿੰਘ

ਬਟਾਲਾ,  1 ਜੁਲਾਈ ( ਸਲਾਮ ਤਾਰੀ ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖੰਘ, ਬੁਖਾਰ, ਜੁਕਾਮ ਹੋਣ ’ਤੇ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਾਉਣ। ਉਨਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਵਿੱਚ ਮੌਸਮੀ ਬੁਖਾਰ ਵੀ ਹੋ ਜਾਂਦਾ ਹੈ ਪਰ ਹਰ ਕਿਸੇ ਨੂੰ ਕੋਰੋਨਾ ਟੈਸਟ ਕਰਾ ਕੇ ਆਪਣਾ ਸ਼ੱਕ ਕੱਢ ਲੈਣਾ ਚਾਹੀਦਾ ਕਿਉਂਕਿ ਜੇਕਰ ਆਮ ਬੁਖਾਰ ਦੀ ਥਾਂ ਕੋਰੋਨਾ ਕਾਰਨ ਬੁਖਾਰ ਹੋਇਆ ਤਾਂ ਇਹ ਜਿਆਦਾ ਘਾਤਕ ਹੋ ਸਕਦਾ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਓਨੀ ਜਲਦੀ ਠੀਕ ਹੋਇਆ ਜਾ ਸਕਦਾ ਜਿਨਾਂ ਜਲਦੀ ਅਸੀਂ ਟੈਸਟ ਕਰਾ ਕੇ ਡਾਕਟਰਾਂ ਦੀ ਸਲਾਹ ਅਨੁਸਾਰ ਇਸ ਦਾ ਇਲਾਜ ਕਰ ਲੈਂਦੇ ਹਾਂ।

ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਟੈਸਟ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਅਤੇ ਇਨਾਂ ਕੈਂਪਾਂ ਵਿੱਚ ਸੈਂਪਲ ਦੇਣ ਲਈ ਹਰ ਕਿਸੇ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਰੋਨਾ ਪਾਜ਼ਟਿਵ ਆਉਣ ’ਤੇ ਮਰੀਜ਼ ਨੂੰ ਘਰ ਹੀ ਇਕਾਂਤਵਾਸ ਕੀਤਾ ਜਾਂਦਾ ਹੈ ਜਿਥੇ ਡਾਕਟਰਾਂ ਵਲੋਂ ਉਸਦੀ ਸਮੇਂ-ਸਮੇਂ ਦੇਖ-ਭਾਲ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਮਰੀਜ਼ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਹੀ ਉਸ ਨੂੰ ਹਸਪਤਾਲ ਸ਼ਿਫਟ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਬੱਸ ਸਾਵਧਾਨੀ ਵਰਤ ਕੇ ਇਸ ਤੋਂ ਬਚਿਆ ਜਾ ਸਕਦਾ ਹੈ।

ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਘਰ ਤੋਂ ਬਾਹਰ ਜਾਣ ਸਮੇਂ ਮੂੰਹ ਨੂੰ ਮਾਸਕ ਨਾਲ ਢੱਕਣਾ, ਵਾਰ ਵਾਰ ਹੱਥਾਂ ਨੂੰ ਸਾਬਣ ਪਾਣੀ ਨਾਲ ਧੋਣਾ, ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ, ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇਰੀ ਕੋਰੋਨਾ ਤੋਂ ਬਚਾਅ ਦੀ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments