spot_img
Homeਮਾਲਵਾਫਰੀਦਕੋਟ-ਮੁਕਤਸਰਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੀਟਿੰਗ...

ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੀਟਿੰਗ ਆਯੋਜਿਤ ਕੈਦੀਆਂ ਅਤੇ ਹਵਾਲਾਤੀਆਂ ਦੀ ਰਿਹਾਈ ਬਾਰੇ ਹੋਈ ਵਿਚਾਰ ਚਰਚਾ

ਫਰੀਦਕੋਟ 12 ਜੁਲਾਈ (ਧਰਮ ਪ੍ਰਵਾਨਾਂ) ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, , ਸ਼੍ਰੀਮਤੀ ਅਮਨ ਸ਼ਰਮਾਂ ਚੀਫ ਜੁਡੀਸ਼ੀਅਲ ਮਜੈਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਅੱਜ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਜਿਸ ਵਿਚ ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਅਵਤਾਰ ਚੰਦ ਡਿਪਟੀ ਸੁਪਰਡੈਂਟ ਆਫ ਪੁਲਿਸ, , ਸ਼੍ਰੀ ਮਨਜੀਤ ਸਿੰਘ ਟਿਵਾਣਾ, ਜੇਲ੍ਹ ਸੁਪਰਡੈਂਟ, ਕੇਂਦਰੀ ਜੇਲ੍ਹ, ਫਰੀਦਕੋਟ ਸਾਮਿਲ ਸਨ। ਇਸ ਮੀਟਿੰਗ ਵਿਚ ਕੈਦੀਆਂ ਅਤੇ ਹਵਾਲਾਤੀਆਂ ਦੀ ਰਿਹਾਈ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋ ਇਲਾਵਾ ਮੋਨੀਟਰਿੰਗ ਐਂਡ ਮੈਨਟਰਿੰਗ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਅਤੇ ਹੋਰ ਏਜੰਡਾ ਪੁਆਇੰਟਸ ਨੂੰ ਵਿਚਾਰਿਆ ਗਿਆ।
ਇਸ ਦੇ ਨਾਲ ਹੀ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਰਾਧਾ ਕ੍ਰਿਸ਼ਨ ਧਾਮ, ਅਬਜਰਵੇਸ਼ਨ ਹੋਮ ਅਤੇ ਨਿਰੋਗ ਬਾਲ ਆਸ਼ਰਮ, ਫਰੀਦਕੋਟ ਦਾ ਵੀ ਵੀਡਿਓ ਕਾਨਫਰੰਸਿੰਗ ਰਾਹੀਂ ਜਾਇਜਾ ਲਿਆ ਗਿਆ ਅਤੇ ਉਥੇ ਰਹਿ ਰਹੇ ਬੱਚਿਆਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਆ ਰਹੀਆਂ ਮੁਸ਼ਿਕਲਾਂ ਦਾ ਹੱਲ ਕਰਨ ਦਾ ਭਰੋਸਾ ਦੁਆਇਆ । ਇਸ ਤੋਂ ਇਲਾਵਾ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਅਤੇ ਉਹਨਾਂ ਦੇ ਕਾਨੂੰਨੀ ਹੱਕ ਦਿਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਂਵਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਅਮਨ ਸ਼ਰਮਾਂ ਚੀਫ ਜੁਡੀਸ਼ੀਅਲ ਮਜੈਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਕੇਂਦਰੀ ਜੇਲ੍ਹ, ਫਰੀਦਕੋਟ ਦਾ ਦੌਰਾ ਕੀਤਾ। ਇਸ ਦੌਰਾਨ ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਹਨਾਂ ਦੀਆਂ ਤਕਲੀਫਾਂ ਪੁੱਛੀਆਂ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ।

RELATED ARTICLES
- Advertisment -spot_img

Most Popular

Recent Comments