spot_img
Homeਮਾਝਾਗੁਰਦਾਸਪੁਰਲੋਕ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ: ਜਿਲ੍ਹਾ ਪ੍ਰਧਾਨ ਜੇ.ਪੀ...

ਲੋਕ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ: ਜਿਲ੍ਹਾ ਪ੍ਰਧਾਨ ਜੇ.ਪੀ ਭਗਤ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 13 ਜੁਲਾਈ (ਰਵੀ ਭਗਤ)-ਕੇਂਦਰ ਤੇ ਸੂਬਾ ਸਰਕਾਰ ਭ੍ਰਿਸ਼ਟਾਚਾਰ, ਅੱਤ ਦੀ ਮਹਿੰਗਾਈ, ਮੁਲਾਜ਼ਮਾਂ ਦੀਆਂ ਮੰਗਾਂ, ਬਿਜਲੀ ਸੰਕਟ ਅਤੇ ਨਸ਼ਿਆਂ ਤੇ ਕਾਬੂ ਪਾਉਣ ਵਿੱਚ ਅਸਫਲ ਸਾਬਤ ਹੋਈ ਹੈ ਅਤੇ ਇਨ੍ਹਾਂ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁੱਖੀ ਲੋਕ ਹੁਣ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜੇ.ਪੀ ਭਗਤ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੇ ਹੀ ਗ਼ਰੀਬ ਦਲਿਤ ਲੋਕਾਂ ਦੀ ਭਲਾਈ ਲਈ ਹਰ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਹਨ। ਜਿਸ ਦੀ ਮਿਸਾਲ ਬਸਪਾ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਜੀ ਦੀ ਸਰਕਾਰ ਵੇਲੇ ਉੱਤਰ ਪ੍ਰਦੇਸ਼ ਸੂਬੇ ਵਿੱਚੋਂ ਮਿਲਦੀ ਹੈ। ਪਰ ਉੱਥੇ ਵੀ ਹੁਣ ਗ਼ਰੀਬ ਦਲਿਤ ਪਰਿਵਾਰਾਂ ਨੂੰ ਦਿੱਤੀਆਂ ਸਹੂਲਤਾਂ ਬੀਜੇਪੀ ਸਰਕਾਰ ਖੱਤਮ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ-ਬਸਪਾ ਗੱਠਜੋੜ ਦਾ ਪੁਰਾਣਾ ਰਿਸ਼ਤਾ ਹੈ ਜੋ 1997 ਵਿੱਚ ਵੀ ਗੱਠਜੋੜ ਨੇ 13 ਲੋਕ ਸਭਾ ਸੀਟਾਂ ਵਿੱਚੋਂ 11 ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸੂਬਾ ਪ੍ਰਧਾਨ ਬਸਪਾ ਜਸਵੀਰ ਸਿੰਘ ਗੜ੍ਹੀ ਦੀ ਰਹਿਨੁਮਾਈ ਹੇਠ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ’ ਅਕਾਲੀ ਦਲ-ਬਸਪਾ ਗੱਠਬੰਧਨ ਸੂਬੇ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਪੂਰਨ ਬਹੁਮਤ ਨਾਲ ਸਰਕਾਰ ਬਣਾਏਗਾ।

RELATED ARTICLES
- Advertisment -spot_img

Most Popular

Recent Comments