ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਕਾਰਡ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ

ਬਟਾਲਾ, 14 ਜੁਲਾਈ (ਸਲਾਮ ਤਾਰੀ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਸਬੰਧੀ ਜ਼ਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੇ ਘਰਾਂ ਨੇੜੇ ਹੀ ਕਾਰਡ ਬਣਾਉਣ ਦੀ ਸਹੂਲਤ ਦਿੱਤੀ ਜਾ ਸਕੇ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਬਣਾਉਣ ਲਈ ਪਿੰਡਾਂ ਤੇ ਵਾਰਡਾਂ ਵਿਚ ਵਿਸ਼ੇਸ਼ ਕੈਂਪ ਲਗਾਉਣ ਦੇ ਨਾਲ-ਨਾਲ ਜ਼ਿਲੇ ਦੀਆਂ ਮਾਰਕਿਟ ਕਮੇਟੀਆਂ ਵਿਖੇ ਕਾਰਡ ਬਣਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਧਾਰਕ ਅਤੇ ਉਸਦੇ ਪਰਿਵਾਰਕ ਮੈਂਬਰਾਂ ਲਈ 5 ਲੱਖ ਰੁਪਏ ਤਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਲੇ ਅੰਦਰ ਸਮਾਰਟ ਕਾਰਡ ਧਾਰਕ ਲਾਭਪਾਤਰੀ, ਜੇ-ਫਾਰਮ ਹੋਲਡਰ ਕਿਸਾਨ, ਐਸ.ਸੀ/ਬੀ.ਸੀ ਪਰਿਵਾਰ (ਐਸ ਈ ਸੀ ਸੀ-ਭਲਾਈ ਵਿਭਾਗ ਨਾਲ ਸਬੰਧਤ), ਉਸਾਰੀ ਬੋਰਡ ਨਾਲ ਰਜ਼ਿਸਟਰਡ ਮਜ਼ਦੂਰ, ਐਕਸਾਈਜ਼ ਵਿਭਾਗ ਨਾਲ ਰਜ਼ਿਸਟਰਡ ਛੋਟੇ ਵਪਾਰੀ/ਦੁਕਾਨਦਾਰ ਅਤੇ ਯੈਲੋ ਕਾਰਡ ਅਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ’ ਕਵਰ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਉਪਰੋਕਤ ਸ਼੍ਰੇਣੀਆਂ ਦੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾ ਲੈਣ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह