ਸਿੱਖਿਆ ਵਿਭਾਗ ਨੇ ਅੱਜ ਸਰਕਾਰੀ ਸਕੂਲਾਂ ਵਿੱਚ ਲਗਾਏ ਕਿਤਾਬਾਂ ਦੇ ਲੰਗਰ

ਬਟਾਲਾ, 14 ਜੁਲਾਈ (ਸਲਾਮ ਤਾਰੀ ) – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁੁੁੁਮਾਰ ਆਈ.ਏ.ਐਸ.ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿਚ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਇਕ ਹੋਰ ਪਹਿਲਕਦਮੀ ਸਿੱਖਿਆ ਵਿਭਾਗ ਪੰਜਾਬ ਨੇ ਪੰਜਾਬ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਕਿਤਾਬਾਂ ਦਾ ਲੰਗਰ ਲਗਾਉਣ ਦੀ ਮੁਹਿੰਮ ਵੱਡੇ ਪੱਧਰ ਤੇ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਪੰਜਾਬ ਦੇ ਲੋਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਵਿਭਾਗ ਨੇ ਫੈਸਲਾ ਕੀਤਾ ਹੈ ਕਿ ਹਰ ਇਕ ਵਿਦਿਆਰਥੀ ਨੂੰ ਘੱਟੋ ਘੱਟ ਦੋ ਕਿਤਾਬਾਂ ਜ਼ਰੂਰ ਪੜਾਉਣੀਆਂ ਹਨ ਜੇ ਉਨਾਂ ਦੇ ਮਾਪੇ ਵੀ ਪੜ੍ਹਨਾ ਚਾਹੁੰਦੇ ਹਨ ਤਾਂ ਉਨਾਂ ਨੂੰ ਵੀ ਕਿਤਾਬਾਂ ਦਿੱਤੀਆਂ ਜਾਣਗੀਆਂ।

ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਦੇ ਲੰਗਰ ਲਗਾਏ ਗਏ। ਇਨ੍ਹਾਂ ਕਿਤਾਬਾਂ ਦੇ ਲੰਗਰ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਸਮਾਜਿਕ ਭਾਈਚਾਰੇ ਵੱਲੋਂ ਵੀ ਵਿਸ਼ੇਸ਼ ਰੁਚੀ ਦਿਖਾਈ ਗਈ। ਅੱਜ ਸਰਕਾਰੀ ਮਿਡਲ ਸਕੂਲ ਬਹਾਦਰ ਹੁਸੈਨ, ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ, ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹਰਪੁਰਾ ਧੰਦੋਈ ਆਦਿ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਵਿਸ਼ੇਸ਼ ਕਿਤਾਬ ਲੰਗਰ ਲਗਾਏ ਗਏ।

ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ, ਬਟਾਲਾ ਦੀ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਕਿਤਾਬਾਂ ਦੇ ਲੰਗਰ ਬਾਰੇ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੀ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ ਅਥਾਹ ਗਿਆਨ ਦਾ ਭੰਡਾਰ ਹੁੰਦੀਆਂ ਹਨ ਅਤੇ ਸਾਨੂੰ ਕਿਤਾਬਾਂ ਪੜ੍ਹਨ ਦੀ ਜਗਿਆਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਤਾਬ ਲੰਗਰ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਸਮਾਜਿਕ ਭਾਈਚਾਰੇ ਨੂੰ ਵੀ ਪੜ੍ਹਨ ਲਈ ਕਿਤਾਬਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਪੁਸਤਕ ਸੱਭਿਆਚਾਰ ਪੈਦਾ ਕਰਨ ਵਿੱਚ ਅਹਿਮ ਸਹਾਈ ਹੋਵੇਗਾ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ