spot_img
Homeਮਾਝਾਗੁਰਦਾਸਪੁਰਅਕਾਲੀ ਦਲ-ਬਸਪਾ ਗੱਠਜੋੜ ਵਲੋਂ ਆਮ ਆਦਮੀ ਪਾਰਟੀ ਦੇ ਸੰਵਿਧਾਨ ਵਿਰੋਧੀ ਬਿਆਨ ਨੂੰ...

ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਆਮ ਆਦਮੀ ਪਾਰਟੀ ਦੇ ਸੰਵਿਧਾਨ ਵਿਰੋਧੀ ਬਿਆਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਅੱਜ: ਜ਼ਿਲ੍ਹਾ ਪ੍ਰਧਾਨ ਜੇ.ਪੀ ਭਗਤ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 14 ਜੁਲਾਈ (ਰਵੀ ਭਗਤ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਭਾਰੀ ਰਣਦੀਪ ਸਿੰਘ ਬੈਨੀਪਾਲ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਆਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਘੱਟੀਆ ਮਾਨਸਿਕਤਾ ਦਾ ਸਬੂਤ ਦਿੰਦੇ ਹੋਏ ਜੋ ਸੰਵਿਧਾਨਕ ਵਿਰੋਧੀ ਬਿਆਨ ਦਿੱਤਾ ਹੈ ਉਸ ਦੇ ਵਿਰੋਧ ‘ਚ’ ਜ਼ਿਲ੍ਹਾ ਗੁਰਦਾਸਪੁਰ ਦੇ ਹਰੇਕ ਹਲਕੇ ਵਿੱਚ ਆਮ ਆਦਮੀ ਪਾਰਟੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਬਸਪਾ ਜੋਗਿੰਦਰ ਪਾਲ ਭਗਤ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪ ਆਗੂ ਵਿਰੁੱਧ ਸੰਵਿਧਾਨ ਵਿਰੋਧੀ ਦਿੱਤੇ ਗਏ ਬਿਆਨ ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਕੇ ਉਕਤ ਆਗੂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਜ਼ਿਲ੍ਹੇ ਅੰਦਰ ਅਕਾਲੀ ਦਲ-ਬਸਪਾ ਗੱਠਜੋਡ਼ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਜਾਣਗੇ।

RELATED ARTICLES
- Advertisment -spot_img

Most Popular

Recent Comments