ਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੇ ਗਠਜੋੜ ਵਲੋ ਵੱਲੋਂ ਆਮ ਆਦਮੀ ਪਾਰਟੀ ਦੀ ਆਗੂ ਗਗਨ ਅਨਮੋਲ ਮਾਨ ਦਾ ਪੁਤਲਾ ਫੂਕਿਆ

ਜਗਰਾਉਂ15 ਜੁਲਾਈ ( ਰਛਪਾਲ ਸਿੰਘ ਸ਼ੇਰਪੁਰੀ ) ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼ਰੋਮਣੀ ਅਕਾਲੀ ਦਲ ਦੇ ਗਠਜੋੜ ਵਲੋ ਬਸਪਾ ਸੂਬਾ ਪਰਧਾਨ ਸ੍ਰ ਜਸਵੀਰ ਸਿੰਘ ਗੜ੍ਹੀ ਦੇ ਹੁਕਮ ਤੇ ਵਿਧਾਨ ਸਭਾ ਹਲਕਾ ਜਗਰਾਉਂ ਦੀ ਟੀਮ ਵੱਲੋਂ ਆਮ ਆਦਮੀ ਪਾਰਟੀ ਦੀ ਆਗੂ ਗਗਨ ਅਨਮੋਲ ਮਾਨ ਦਾ ਪੁਤਲਾ ਫੂਕਿਆ ਗਿਆ ।ਇਸ ਮੋਕੇ ਤੇ ਬੋਲਦਿਆਂ ਹੋਏ ਬਾਮਸੇਫ ਆਗੂ ਮਾਸਟਰ ਰਛਪਾਲ ਸਿੰਘ ਗਾਲਿਬ ਨੇ ਕਿਹਾ ਗਗਨ ਅਨਮੋਲ ਮਾਨ ਵਲੋ ਸੰਵਿਧਾਨ ਸਬੰਧੀ ਦਿਤੇ ਬਿਆਨਾਂ ਦੀ ਬਸਪਾ ਅਕਾਲੀ ਦਲ ਗਠਜੋੜ ਸਖਤ ਸ਼ਬਦਾਂ ਚ ਨਿੰਦਾ ਕਰਦਾ ਹੈ ਤੇ ਮੰਗ ਕਰਦਾ ਹੈ ਕਿ ਇਸ ਬੜਬੋਲੀ ਔਰਤ ਤੇ ਦੇਸ ਧਰੋਹ ਦਾ ਪਰਚਾ ਦਰਜ ਕਰਕੇ ਜੇਲ ਭੇਜਿਆ ਜਾਵੇ ਕਿਉਕਿ ਇਸ ਨੇ ਭਾਰਤੀ ਸੰਵਿਧਾਨ ਜੋ ਦੁਨੀਆਂ ਦਾ ਸਭ ਤੋਂ ਵੱਡਾ ਤੇ ਲਿਖਤੀ ਸੰਵਿਧਾਨ ਏ ਤੇ ਇਸੇ ਸੰਵਿਧਾਨ ਨੇ ਭਾਰਤ ਚ ਔਰਤਾਂ ਨੂੰ ਬਰਾਬਰਤਾ ਪਰਦਾਨ ਦੇ ਪ੍ਰਤੀ ਭੱਦੀ ਸ਼ਬਦਾਵਲੀ ਵਰਤ ਕੇ ਕਰੋੜਾਂ ਭਾਰਤ ਵਾਸੀਆਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਏ ।ਬਸਪਾ ਦੇ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਸਕੱਤਰ ਜਸਵਿੰਦਰ ਸ਼ਰਮਾ ਤੇ ਅਮਰਜੀਤ ਭੱਟੀ ਨੇ ਵੀ ਆਪ ਆਗੂ ਉਕਤ ਬੀਬੀ ਦੇ ਸੰਵਿਧਾਨ ਵਿਰੋਧੀ ਬਿਆਨ ਦੀ ਸਖਤ ਅਲੋਚਨਾ ਕਰਦਿਆਂ ਉਸਦੀ ਗ੍ਰਿਫਤਾਰੀ ਦੀ ਮੰਗ ਕੀਤੀ। ਇਸ ਮੋਕੇ ਅਕਾਲੀ ਦਲ ਆਗੂਆਂ ਪਰਦੀਪ ਸਿੰਘ ਅਖਾੜਾ ਤੇ ਯੂਥ ਆਗੂ ਜਟ ਗਰੇਵਾਲ ਨੇ ਵੀ ਵਿਚਾਰ ਪਰਗਟ ਕਰਦਿਆਂ ਗਗਨ ਅਨਮੋਲ ਮਾਨ ਤੇ ਦੇਸ ਧਰੋਹ ਦਾ ਪਰਚਾ ਦਰਜ ਕਰਕੇ ਜੇਲ੍ਹ ਭੇਜਣ ਦੀ ਮੰਗ ਕੀਤੀ। ਇਸ ਮੋਕੇ ਹੋਰਨਾਂ ਤੋ ਇਲਾਵਾ ਖਜਾਨਚੀ ਲਖਵੀਰ ਸਿੰਘ ਸੀਰਾ ਸੈਕਟਰ ਆਗੂ ਲਛਮਣ ਸਿੰਘ ਕੇਵਲ ਸਿੰਘ ਜਰਨਲ ਸਕੱਤਰ ਹਰਜੀਤ ਸਿੰਘ ਬੱਬੂ ਸ਼ਹਿਰੀ ਪਰਧਾਨ ਆਤਮਾ ਸਿੰਘ ਆਦਿ ਵੱਡੀ ਗਿਣਤੀ ਚ ਬਸਪਾ ਅਕਾਲੀ ਦਲ ਗਠਜੋੜ ਦੇ ਵਰਕਰ ਸ਼ਾਮਲ ਸਨ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह