ਸਿੱਖਿਆ ਵਿਭਾਗ ਵਿੱਚ 5896 ਹੋਰ ਅਧਿਆਪਕਾਂ ਦੀ ਭਰਤੀ ਜਲਦ ਹੋਵੇਗੀ ਸ਼ੁਰੂ – ਸਿੱਖਿਆ ਮੰਤਰੀ

ਬਟਾਲਾ, 16 ਜੁਲਾਈ (ਸਲਾਮ ਤਾਰੀ ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਕਰਵਾਏ ਇਕ ਵਰਚੂਅਲ ਸਮਾਗਮ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ 5896 ਹੋਰ ਅਧਿਆਪਕਾਂ ਦੀ ਭਰਤੀ ਜਲਦ ਕਰਨ ਜਾ ਰਹੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਪਿੱਛਲੇ ਚਾਰ ਸਾਲਾਂ ਵਿਚ 12461 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਜਦ ਕਿ 13768 ਅਧਿਆਪਕਾਂ ਦੀ ਭਰਤੀ ਪ੍ਰਕ੍ਰਿਆ ਅਧੀਨ ਹੈ। ਇਸ ਤੋਂ ਬਿਨਾਂ ਅੱਜ ਵੀ ਸੂਬੇ ਵਿਚ 2392 ਮਾਸਟਰ ਕੇਡਰ ਅਤੇ 569 ਲੈਕਚਰਾਰ ਕੇਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਹਨ।

ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਸਮੇਤ ਸਮੂਚੇ ਸਟਾਫ ਦੀ ਮਿਹਨਤ ਨਾਲ ਹੀ ਸਿੱਖਿਆ ਖੇਤਰ ਵਿਚ ਪੰਜਾਬ ਨੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨਾਂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੀਕੇ ਸਿੱਖਿਆ ਦੇ ਪੱਧਰ ਨਾਲ ਜੁੜੀ ਹੁੰਦੀ ਹੈ ਅਤੇ ਇਸ ਲਈ ਰਾਜ ਸਰਕਾਰ ਸਿੱਖਿਆ ਸੁਧਾਰਾਂ ਤੇ ਵਿਸੇਸ਼ ਤਰਜੀਹ ਦੇ ਰਹੀ ਹੈ।

ਉਨਾਂ ਨੇ ਕਿਹਾ ਕਿ ਰਾਜ ਸਰਕਾਰ ਦੀ ਆਨਲਾਈਨ ਅਧਿਆਪਕ ਬਦਲੀ ਨੀਤੀ ਦੂਜੇ ਸੂਬੇ ਵੀ ਲਾਗੂ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿਚ ਵਿਦਿਆ ਦੇ ਮਿਆਰ ਵਿਚ ਸੁਧਾਰ ਆਉਣ ਤੋਂ ਬਾਅਦ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਵਿਚ ਵੱਡਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਵੀ ਸੰਬੋਧਨ ਕੀਤਾ।

ਓਧਰ ਇਸ ਵਰਚੂਅਲ ਪ੍ਰੋਗਰਾਮ ਵਿੱਚ ਨਗਰ ਨਿਗਮ ਦਫ਼ਤਰ ਬਟਾਲਾ ਵਿਖੇ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ ਵਿਚੋਂ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह

सरकारी हाईस्कूल भाम में तीज का त्योहार धूमधाम से मनाया गया

कादियां : (सलाम तारी) सरकारी हाई स्कूल भाम में स्कूल की छात्राओं द्वारा स्कूल प्रिंसिपल कलभूषण के नेतृत्व में सावन माह का त्योहार मेला तीयां

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ

ਲਾਇਨਜ਼ ਕਲੱਬ ਐਕਸ਼ਨ ਕਾਦੀਆ ਵੱਲੋਂ ਫ੍ਰੀ ਮੈਡੀਕਲ ਚੈੱਕਅੱਪ ਕੈਂਪ ਲਗਾਈਆ ਗਿਆ

ਕਾਦੀਆਂ 10 ਅਗਸਤ (ਸਲਾਮ ਤਾਰੀ) :- ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਖ਼ੁਸ਼ੀ ਵਿੱਚ ਲਾਇਨਜ਼ ਕਲੱਬ ਐਕਸ਼ਨ ਯੂਨਿਟ ਕਾਦੀਆਂ ਵਲੋਂ ਸਿਹਤ ਵਿਭਾਗ ਕਾਦੀਆਂ ਦੇ ਸਹਿਯੋਗ