ਜ਼ਿਲ੍ਹੇ ਵਿੱਚ 5,58,486 ਵਿਅਕਤੀਆਂ ਨੇ ਲਗਵਾਈ ਕੋਵਿਡ-19 ਵੈਕਸੀਨ

ਬਟਾਲਾ, 16 ਜੁਲਾਈ (ਸਲਾਮ ਤਾਰੀ ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਜ਼ਿਲ੍ਹੇ ਅੰਦਰ ਬੀਤੇ ਕੱਲ ਤੱਕ 5 ਲੱਖ 58 ਹਜਾਰ 486 ਵਿਅਕਤੀਆਂ ਨੇ ਵੈਕਸੀਨ ਲਗਵਾ ਲਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਬੇਸ਼ੱਕ ਵੈਕਸੀਨ ਲਗਾਈ ਜਾ ਰਹੀ ਹੈ ਪਰ ਕੋਵਿਡ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਦੇ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਉੱਪਰ ਫ਼ਤਹਿ ਪਾਉਣ ਲਈ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਹੈ ਅਤੇ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਅਤੇ ਅਸਰਦਾਰ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸ਼ੋਸਲ ਡਿਸਟੈਸਿੰਗ, ਮਾਸਕ ਪਾਉਣ, ਹੱਥਾਂ ਨੂੰ ਸ਼ੈਨਾਟਾਇਜ਼ ਕਰਨ ਵਰਗੀਆਂ ਸਾਵਧਾਨੀਆਂ ਦੀ ਪਾਲਣਾ ਵੀ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਕੋਈ ਵੀ ਲੱਛਣ ਦਿਖਾਈ ਦੇਣ ਤਾਂ ਬਿਨਾਂ ਕਿਸੇ ਦੇਰੀ ਕੋਰੋਨਾ ਦਾ ਟੈਸਟ ਕਰਵਾਇਆ ਜਾਵੇ ਅਤੇ ਨਤੀਜਾ ਆਉਣ ਤੱਕ ਆਪਣੇ ਆਪ ਨੂੰ ਇਕਾਂਤਵਾਸ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਾਜ਼ਟਿਵ ਵੀ ਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਮਾਹਿਰਾਂ ਵੱਲੋਂ ਇਲਾਜ ਕਰਵਾ ਕੇ ਅਤੇ ਸਾਵਧਾਨੀਆਂ ਦੀ ਪਾਲਣਾ ਕਰਕੇ ਇਸ ਬਿਮਾਰੀ ਉੱਪਰ ਫ਼ਤਹਿ ਪਾਈ ਜਾ ਸਕਦੀ ਹੈ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ