spot_img
Homeਮਾਝਾਗੁਰਦਾਸਪੁਰਗੁਰਦਾਸਪੁਰ ਪਲੇਸਮੈਂਟ ਕੈਂਪ ਵਿੱਚ 28 ਪ੍ਰਾਰਥੀਆਂ ਦੀ ਚੋਣ

ਗੁਰਦਾਸਪੁਰ ਪਲੇਸਮੈਂਟ ਕੈਂਪ ਵਿੱਚ 28 ਪ੍ਰਾਰਥੀਆਂ ਦੀ ਚੋਣ

ਗੁਰਦਾਸਪੁਰ , 16 ਜੁਲਾਈ (ਸਲਾਮ ਤਾਰੀ ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵੱਲੋਂ ਕੋਵਿਡ -19 ਮਹਾਂਮਾਰੀ ਨੂੰ ਰੋਕਣ ਲਈ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਸ਼ਨ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ , ਗੁਰਦਾਸਪੁਰ ਦੀ ਰਹਿਨੁਮਾਈ ਹੇਠ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ । ਇਸ ਮੇਲੇ ਚ ਪੁਖਰਾਜ ਕੰਪਨੀ ਨੇ ਸ਼ਮੂਲੀਅਤ ਕੀਤੀ । ਕੰਪਨੀ ਵੱਲੋਂ ਸਹਾਇਕ ਮੈਨੇਜਰ ਦੀ ਭਰਤੀ ਲਈ ਕੰਪਨੀ ਦੇ ਅਧਿਕਾਰੀ ਪਲੇਸਮੈਂਟ ਕੈਂਪ ਵਿੱਚ ਹਾਜ਼ਰ ਹੋਏ । ਪੁਖਰਾਜ ਕੰਪਨੀ ਵਲੋਂ ਯੋਗਤਾ ਦਸਵੀਂ ਪਾਸ ਤੋਂ ਲੈ ਕੇ ਬਾਹਰਵੀਂ ਦੇ ਪ੍ਰਾਰਥੀਆਂ ਦੀ ਚੋਣ ਕੀਤੀ ਜਾਣ ਸੀ । ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰ , ਗੁਰਦਾਸਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 58 ਪ੍ਰਾਰਥੀਆਂ ਹਾਜ਼ਰ ਹੋਏ । ਕੰਪਨੀ ਦੇ ਅਧਿਕਾਰੀ ਹਰਜੀਤ ਸਿੰਘ ਪਲੇਸਮੈਂਟ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆ ਦੀ ਇੰਟਰਵਿਊ ਲਈ ਗਈ । ਇੰਟਰਵਿਊ ਲੈਣ ਉਪਰੰਤ 28 ਪ੍ਰਾਰਥੀਆਂ ਦੀ ਚੋਣ ਕੀਤੀ ਗਈ । ਚੁਣੇ ਗਏ ਪ੍ਰਾਰਥੀਆਂ ਨੂੰ ਮੋਕੇ ਤੇ ਹੀ ਆਫਰ ਲੈਟਰ ਵੰਡੇ ਗਏ । ਕੰਪਨੀ ਦੇ ਅਧਿਕਾਰੀ ਹਰਜੀਤ ਸਿੰਘ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 6000-8000 ਰੁਪਏ ਤਨਖਾਹ ਮੁਹੱਈਆ ਕਰਵਾਈ ਜਾਵੇਗੀ ਅਤੇ ਦਫ਼ਤਰ ਵਿੱਚ ਆਏ ਹੋਏ ਪ੍ਰਾਰਥੀਆਂ ਨੂੰ ਕਰੋਨਾ ਵਾਇਰਸ ਤੋਂ ਬਚਣ ਬਾਰੇ ਜਾਣਕਾਰੀ ਵੀ ਦਿੱਤੀ ਗਈ । ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਇਹਨਾਂ ਪਲੇਸਮੈਂਟ ਕੈਂਪਾਂ ਦੌਰਾਨ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਵੱਖ-ਵੱਖ ਕੰਪਨੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਬੁਲਾ ਕੇ ਪਲੇਸਮੈਂਟ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਬੇਰੁਜਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ ਅਤੇ ਇਹਨਾਂ ਪ੍ਰਾਰਥੀਆਂ ਦੇ ਜੀਵਨ ਪੱਧਰ ਨੁੰ ਉੱਚਾ ਚੁੱਕਿਆ ਜਾ ਸਕੇ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments