ਬਟਾਲਾ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਸੀਵਰੇਜ ਅਤੇ ਜਲ-ਸਪਲਾਈ ਸਹੂਲਤ ਮੁਹੱਈਆ ਕਰਵਾਉਣ ਲਈ ਅਮੁਰਤ ਯੋਜਨਾ ਦਾ ਪ੍ਰੋਜੈਕਟ ਜੰਗੀ ਪੱਧਰ ’ਤੇ ਜਾਰੀ – ਮੇਅਰ ਸੁਖਦੀਪ ਸਿੰਘ ਤੇਜਾ

ਬਟਾਲਾ, 20 ਜੁਲਾਈ (ਸਲਾਮ ਤਾਰੀ ) – ਪੰਜਾਬ ਸਰਕਾਰ ਇਤਿਹਾਸਕ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵਲੋਂ ਅਮੁਰਤ ਯੋਜਨਾ ਤਹਿਤ 141 ਕਰੋੜ ਰੁਪਏ ਖਰਚ ਕੇ ਬਟਾਲਾ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਸੀਵਰੇਜ ਅਤੇ ਜਲ-ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਪ੍ਰੋਜੈਕਟ ਜੰਗੀ ਪੱਧਰ ’ਤੇ ਜਾਰੀ ਹੈ। ਅਮੁਰਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਦੱਸਿਆ ਕਿ ਅਮੁਰਤ ਯੋਜਨਾ ਤਹਿਤ ਬਟਾਲਾ ਵਿਖੇ ਸੀਵਰੇਜ ਅਤੇ ਸੀਵਰੇਜ ਟੀਰਟਮੈਂਟ ਪਲਾਂਟ ਉੱਪਰ 127.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਦਕਿ 13.09 ਕਰੋੜ ਰੁਪਏ ਦੀ ਲਾਗਤ ਨਾਲ ਜਲ-ਸਪਲਾਈ ਯੋਜਨਾ ਉੱਪਰ ਕੰਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸ਼ਹਿਰ ਵਿੱਚ 135 ਕਿਲੋਮੀਟਰ ਬਰਾਂਚ ਸੀਵਰੇਜ ਪਾਈਪਾਂ ਪਾਈਆਂ ਜਾ ਰਹੀਆਂ ਹਨ ਜਦਕਿ ਮੇਨ ਸੀਵਰੇਜ ਲਾਈਨ 24 ਕਿਲੋਮੀਟਰ ਲੰਮੀ ਪਾਈ ਜਾ ਰਹੀ ਹੈ। ਇਸੇ ਤਰਾਂ ਵਾਟਰ ਸਪਲਾਈ ਦੀਆਂ 22.6 ਕਿਲੋਮੀਟਰ ਲਾਈਨਾਂ ਪਾਈਆਂ ਜਾ ਰਹੀਆਂ ਹਨ।

ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਦੱਸਿਆ ਕਿ ਇਸ ਸਮੇਂ ਬਟਾਲਾ ਸ਼ਹਿਰ ਵਿੱਚ 12 ਹਜ਼ਾਰ ਦੇ ਕਰੀਬ ਸੀਵਰੇਜ ਦੇ ਕੁਨੈਕਸ਼ਨ ਹਨ ਅਤੇ 9500 ਕੁਨੈਕਸ਼ਨ ਜਲ ਸਪਲਾਈ ਦੇ ਹਨ। ਉਨਾਂ ਕਿਹਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ 30 ਟਿਊਬਵੈਲ ਪੰਪਾਂ ਵਲੋਂ ਕੀਤੀ ਜਾ ਰਹੀ ਹੈ ਅਤੇ ਇਨਾਂ ਪੰਪਾਂ ਵਿੱਚ 6 ਨੂੰ ਨਵੇਂ ਸਿਰੇ ਤੋਂ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਅਮੁਰਤ ਯੋਜਨਾ ਮੁਕੰਮਲ ਹੋਣ ਉਪਰੰਤ ਸੀਵਰੇਜ ਅਤੇ ਜਲ-ਸਪਲਾਈ ਦੇ ਨਵੇਂ ਕੁਨੈਕਸ਼ਨ ਦਿੱਤੇ ਜਾਣਗੇ। ਸ. ਤੇਜਾ ਨੇ ਅਮੁਰਤ ਯੋਜਨਾ ਤਹਿਤ ਚੱਲ ਰਹੇ ਕੰਮ ਦੀ ਪ੍ਰਗਤੀ ਉੱਪਰ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਤਹਿ ਸਮੇਂ ਅੰਦਰ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਕੰਮ ਦੀ ਗੁਣਵਤਾ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਤੇ ਜਲ ਸਪਲਾਈ ਦੀਆਂ ਲਾਈਨਾਂ ਵਿਛਾਉਣ ਕਾਰਨ ਰੋਡ ਪੁੱਟੇ ਹੋਣ ਕਾਰਨ ਲੋਕਾਂ ਨੂੰ ਕੁਝ ਅਸੁਵਿਧਾ ਜਰੂਰ ਹੋ ਰਹੀ ਹੈ ਪਰ ਜਦੋਂ ਸੀਵਰੇਜ ਤੇ ਜਲ ਸਪਲਾਈ ਦੀਆਂ ਲਾਈਨਾਂ ਪੈਣੀਆਂ ਮੁਕੰਮਲ ਹੋ ਜਾਣਗੀਆਂ ਤਾਂ ਸ਼ਹਿਰ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह