ਸ੍ਰੀਮਤੀ ਸਹਿਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਮੈਡੀਕਲ ਕੈਂਪ ਪੁਹੰਚੇ-50 ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਵੰਡੀਆਂ

ਗੁਰਦਾਸਪੁਰ, 20 ਜੁਲਾਈ (ਸਲਾਮ ਤਾਰੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਰਹਿਨੁਮਾਈ ਹੇਠ ਸਲੱਮ ਏਰੀਆਂ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ ਮੈਡੀਕਲ ਜਾਂਚ ਕੈਂਪ ਵਿਚ ਅੱਜ ਸ੍ਰੀਮਤੀ ਸਹਿਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਮੈਡੀਕਲ ਕੈਂਪ ਵਿਚ ਜਾ ਕੇ ਮਰੀਜਾਂ ਨਾਲ ਗੱਲਬਾਤ ਕੀਤੀ ਤੇ ਇਸ ਮੌਕੇ 50 ਮਰੀਜ਼ਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ। ਅੱਜ ਦੇ ਕੈਂਪ ਵਿਚ ਮਰੀਜਾਂ ਨੂੰ ਟੂਥਪੇਸਟਾਂ ਤੇ ਬਰੁੱਸ਼ ਵੀ ਵੰਡੇ ਗਏ। ਇਸ ਮੌਕੇ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ. ਐਸ.ਕੇ ਪੰਨੂੰ ਸਮਾਜ ਸੇਵੀ ਅਤੇ ਮੈਂਬਰ, ਡਾ ਦਲਬੀਰ ਸਿੰਘ ਸੈਣੀ ਅਤੇ ਡਾ. ਅਨੀਤਾ ਮੈਡੀਕਲ ਅਫਸਰ ਮੋਜੂਦ ਸਨ। ਮੈਡੀਕਲ ਕੈਂਪ ਦਾ ਲਾਹਾ ਲੈਣ ਵਾਲੇ ਮਰੀਜਾਂ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀਮਤੀ ਕਾਦਰੀ ਨੇ ਕਿਹਾ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਇਆ ਗਿਆ ਹੈ, ਜਿਸ ਵਿਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ। ਉਨਾਂ ਅੱਗੇ ਦੱਸਿਆ ਕਿ ਮੈਡੀਕਲ ਕੈਂਪ ਵਿਚ ਜੇਕਰ ਕਿਸੇ ਮਰੀਜ਼ ਦਾ ਟੈਸਟ ਆਦਿ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਵੇਗੀ।

ਉਨਾਂ ਅੱਗੇ ਕਿਹਾ ਕਿ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਹਮੇਸ਼ਾਂ ਲੋੜਵੰਦ ਲੋਕਾਂ ਦੀ ਵੱਧਚੜ੍ਹ ਕੇ ਮਦਦ ਕੀਤੀ ਜਾਂਦੀ ਹੈ ਅਤੇ ਲੋੜਵੰਦ ਲੋਕਾਂ ਨੂੰ ਵੀਲ੍ਹ ਚੇਅਰ, ਸੁਣਨ ਵਾਲੀਆਂ ਮਸ਼ੀਨਾਂ ਅਤੇ ਟਰਾਈ ਸਾਈਕਲ ਆਦਿ ਦਿੱਤੇ ਜਾਂਦੇ ਹਨ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह