ਫੋਜ ਵਿੱਚ ਭਰਤੀ ਹੋਣ ਲਈ ਦਿੱਤੀ ਜਾਵੇਗੀ ਮੁਫ਼ਤ ਟਰੇਨਿੰਗ-ਵਧੀਕ ਡਿਪਟੀ ਕਮਿਸ਼ਨਰ ਰਾਹੁਲ

ਗੁਰਦਾਸਪੁਰ , 22 ਜੁਲਾਈ (ਸਲਾਮ ਤਾਰੀ ) ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬੇਰਜੁਗਾਰ ਨੋਜਵਾਨਾਂ ਨੂੰ ਆਰਮੀ ਭਰਤੀ ਰੈਲੀ ਸਬੰਧੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ । ਇਹ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਨੇ ਦੱਸਿਆ ਕਿ ਆਰਮੀ ਭਰਤੀ ਰੈਲੀ 06 ਸਤੰਬਰ, 2021 ਤੋਂ 25 ਸਬੰਬਰ 2021 ਤੱਕ New Amritsar Military Station Khasa Cantoment , Amritsar ਵਿਖੇ ਹੋਣ ਜਾ ਰਹੀ ਹੈ । ਜ਼ਿਲ੍ਹਾ ਗੁਰਦਾਸਪੁਰ ਦੇ ਨੋਜਵਾਨ ਆਰਮੀ ਭਰਤੀ ਰੈਲੀ ਵਿੱਚ ਭਾਗ ਲੈ ਸਕਦੇ ਹਨ ।

ਆਰਮੀ ਭਰਤੀ ਵਿੱਚ ਭਾਗ ਲੈਣ ਲਈ ਨੋਜਵਾਨ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਣੀ ਹੈ ਜਿਸ ਦੀ ਮਿਤੀ 08 ਜੁਲਾਈ, 2021 ਤੋਂ 21 ਅਗਸਤ, 2021 ਤੱਕ ਹੈ । ਆਰਮੀ ਭਰਤੀ ਦੇ ਚਾਹਵਾਨ ਪ੍ਰਾਰਥੀ ਉਕਤ ਦਿੱਤੀਆਂ ਮਿਤੀਆਂ ਅਨੁਸਾਰ ਵੱਧ ਤੋਂ ਵੱਧ ਆਪਣੀ ਰਜਿਸਟਰੇਸ਼ਨ ਕਰਵਾਉਣ ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਲੋਂ ਇਸ ਭਰਤੀ ਲਈ ਯੋਗ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਆਰਮੀ ਭਰਤੀ ਲਈ ਉਮਰ ਦੀ ਹੱਦ 18 ਤੋਂ 21 ਸਾਲ, ਉਚਾਈ 170 ਸੈ : ਮੀ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਦਸਵੀਂ ਜਮਾਤ ਵਿਖੇ 45 ਪ੍ਰਤੀਸ਼ਤ ਅੰਕ ਅਤੇ ਹਰੇਕ ਵਿਸ਼ੇ ਵਿੱਚ 33 ਪ੍ਰਤੀਸ਼ਤ ਅੰਕ ਲਾਜਮੀ ਹੈ । ਸੋਲਜਰ ਕਲਰਕ/ਸਟੋਰ ਕੀਪਰ ਲਈ ਉਮਰ 18 ਤੋਂ 23 ਸਾਲ, ਉਚਾਈ 170 ਸੈ : ਮੀ , ਛਾਤੀ 77 ਸੈ:ਮੀ, ਹੋਣੀ ਚਾਹੀਦੀ ਹੈ ਅਤੇ ਵਿਦਿਅਕ ਯੋਗਤਾ 12 ਵੀ ( ਆਰਟਸ , ਕਮਰਸ , ਸਾਇੰਸ ) 60 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਣੀ ਚਾਹੀਦੀ ਹੈ। ਸਿਖਲਾਈ ਲੈਣ ਦੇ ਚਾਹਵਾਨ ਨੋਜਵਾਨ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਸੰਪਰਕ ਕਰਨ । ਇਹ ਕੋਚਿੰਗ ਪੰਜਾਬ ਸਰਕਾਰ ਵਲੋਂ ਮੁਫ਼ਤ ਕਰਵਾਈ ਜਾਂਦੀ ਹੈ ਤਾਂ ਜੋ ਵੱਧ ਤੋਂ ਵੱਧ ਨੋਜਵਾਨ ਆਰਮੀ ਵਿੱਚ ਭਰਤੀ ਹੋ ਸਕਣ ।

ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਇੰਚਾਰਜ ਡੇਰਾ ਬਾਬਾ ਨਾਨਕ ਸ : ਨਵਜੋਧ ਸਿੰਘ ਦੇ ਫੋਨ ਨੰਬਰ 97818-91928 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫਿਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਦੇ ਹੈਲਪ ਲਾਈਨ ਨੰਬਰ 81960-15208 ਤੇ ਵੀ ਸੰਪਰਕ ਕਰਕੇ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ