ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ : ਵਿਧਾਇਕ ਲਾਡੀ

ਬਟਾਲਾ, 22 ਜੁਲਾਈ (ਸਲਾਮ ਤਾਰੀ ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਦੀ ਕਰਜਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜਾ ਕੇਸਾਂ ਦੇ ਜਲਦ ਨਿਪਟਾਰੇ ਲਈ 1 ਲੱਖ ਰੁਪਏ ਤੱਕ ਦੇ ਕਰਜੇ ਮਨਜੂਰ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ ’ਤੇ ਨਿਗਮ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਦਿੱਤੇ ਗਏ ਹਨ। ਇਸੇ ਤਰਾਂ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ’ਚ ਸੋਧ ਕਰਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਗਠਿਤ ਕੀਤੀ ਗਈ ਹੈ ਤਾਂ ਕਿ ਲੋੜਵੰਦਾਂ ਨੂੰ ਕਰਜਾ ਛੇਤੀ ਮੁਹੱਈਆ ਕਰਵਾਇਆ ਜਾ ਸਕੇ।

ਵਿਧਾਇਕ ਸ. ਲਾਡੀ ਨੇ ਦੱਸਿਆ ਕਿ ਐਸ.ਸੀ. ਨਿਗਮ ਦਾ ਮੁੱਖ ਉਦੇਸ ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਵਿਅਕਤੀਆਂ ਨੂੰ ਘੱਟ ਵਿਆਜ ਦਰ ’ਤੇ ਸਵੈ-ਰੋਜਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜੇ ਲਈ ਘੱਟ ਵਿਆਜ ਦਰ ’ਤੇ ਕਰਜਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸਨ ਨੇ ਸਾਲ 2020-2021 ਦੌਰਾਨ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ 2116 ਲਾਭ ਪਾਤਰੀਆਂ ਨੂੰ 2293.73 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਉਨਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2021-2022 ਦੌਰਾਨ ਐਸ.ਸੀ. ਕਾਰਪੋਰੇਸਨ ਵੱਲੋਂ 1400 ਕਰਜਦਾਰਾਂ ਨੂੰ 40 ਕਰੋੜ ਦੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ, ਇਸ ਤਹਿਤ ਹੁਣ ਤੱਕ 562 ਲਾਭਪਾਤਰੀਆਂ ਨੂੰ 624.81 ਲੱਖ ਦੇ ਕਰਜੇ-ਸਬਸਿਡੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਆਪਣੇ ਲਗਭੱਗ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 8590 ਯੋਗ ਤੇ ਲੋੜਵੰਦ ਐਸ.ਸੀ. ਨੌਜਵਾਨਾਂ ਨੂੰ 8066.23 ਲੱਖ ਦੇ ਕਰਜੇ ਮੁਹੱਈਆ ਕਰਵਾਏ ਹਨ। ਇਸਦੇ ਨਾਲ-ਨਾਲ ਪੰਜਾਬ ਸਰਕਾਰ ਨੇ 14260 ਕਰਜਦਾਰਾਂ ਦੇ 4540.80 ਲੱਖ ਰੁਪਏ ਦੇ ਕਰਜੇ ਮੁਆਫ ਕਰਕੇ ਕਰਜਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ

ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਆਯੋਜਿਤ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ)ਅੱਜ ਆਜ਼ਾਦੀ ਦੀ 75 ਵੀਂ ਵਰਗੰਢ ਨੂੰ ਸਮਰਪਿਤ ਜ੍ਹਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਥਾਨਕ ਆਰ.ਡੀ.ਖੋਸਲਾ ਡੀ.ਈ.ਵੀ. ਮਾਡਲ ਸੀਨੀ: ਸੈਕੰਃ ਸਕੂਲ ਵਿਖੇ

ਭਾਰਤ ਮਾਤਾ ਦੀ ਜੈ* ਅਤੇ *ਵੰਦੇ ਮਾਤਰਮ* ਦੇ ਨਾਅਰਿਆਂ ਨਾਲ ਸ਼ੁਰੂ ਹੋਈ ਤਿਰੰਗਾ ਰੈਲੀ

ਕਾਦੀਆਂ  11  ਅਗਸਤ  (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਦੇ ਵਲੰਟੀਅਰਾਂ ਵੱਲੋਂ ਅੰਮ੍ਰਿਤ ਮਹੋਤਸਵ ਮੌਕੇ ਪੈਦਲ ਮਾਰਚ ਕਰਨ ਉਪਰੰਤ ਵੀਰਵਾਰ ਸਵੇਰੇ 9 ਵਜੇ ਭਾਵਿਪ ਦਫ਼ਤਰ

बबीता खोसला ने आज कदियां की मुटियारोंं के संग अपने घर में तीयों का त्यौहार मनाया

कादियां आम आदमी पार्टी की स्टेट जाईट सचिव बबीता खोसला ने आज कदियां की मुटियारोंं के संग अपने घर में तीयों का त्यौहार मनाया इस

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਤੰਬਾਕੂ ਵੇਚਣ ‘ਤੇ 14 ਵਿਅਕਤੀਆਂ ਨੂੰ ਜੁਰਮਾਨਾ ਕੀਤਾ

ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ

सरकारी आईटीआई कादियां में एल्बेंडाजोल की 200 गोलियां बांटी गई की गई

कादियां : सिविल सर्जन गुरदासपुर हरभजन राम मांडी के दिशा निर्देशों तथा एस एम ओ कादियां मनोहर लाल की देखरेख में हैल्थ इंस्पैक्टर कुलबीर सिंह