ਲੋਕ ਕੋਵਿਡ ਬਿਮਾਰੀ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕਰਨ-ਸਿਵਲ ਸਰਜਨ

ਗੁਰਦਾਸਪੁਰ, 23 ਜੁਲਾਈ (ਸਲਾਮ ਤਾਰੀ ) ਡਾ. ਹਰਭਜਨ ਰਾਮ ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਤੋਂ ਬਚਾਅ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਕੋਰੋਨਾ ਟੈਸਟ ਮੁਫ਼ਤ ਕੀਤਾ ਜਾਂਦਾ ਹੈ। ਮੈਡੀਕਲ ਹੈਲਪ ਲਈ 104 ਨੰਬਰ ਡਾਇਲ ਕਰਕੇ ਡਾਕਟਰੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਮੌਕੇ ਡਾ. ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਜਿਲੇ ਅੰਦਰ ਕੋਵਿਡ ਵਿਰੋਧੀ ਵੈਕਸੀਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਣ ਤਕ 5 ਲੱਖ 90 ਹਜ਼ਾਰ 17 ਲੋਕਾਂ ਦੇ ਵੈਕਸੀਨ ਲੱਗ ਚੁੱਕੀ ਹੈ ਅਤੇ ਲੋਕਾਂ ਵਿਚ ਵੈਕਸੀਨ ਲਗਾਉਣ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਉਪਰੰਤ ਵੀ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਬੀਤੇ 22 ਜੁਲਾਈ ਤਕ 816467 ਲੋਕਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਜਿਲੇ ਅੰਦਰ ਕੋਵਿਡ ਬਿਮਾਰੀ ਦੇ ਪੋਜ਼ਟਿਵ ਰੈਸ਼ੋ 0.22 ਫੀਸਦ ਹੈ ਅਤੇ 41 ਐਕਟਿਵ ਕੇਸ ਹਨ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ