ਨੌਸ਼ਹਿਰਾ ਮੱਝਾ ਸਿੰਘ, 28 ਜੁਲਾਈ (ਰਵੀ ਭਗਤ)-ਥਾਨਾ ਸੇਖਵਾਂ ਦੇ ਅਧੀਨ ਆਉਂਦੀ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਵਿਖੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਚੌਕੀ ਇੰਚਾਰਜ ਵਜੋਂ ਚਾਰਜ ਸੰਭਾਲ ਕੇ ਵਿਭਾਗੀ ਕੰਮਕਾਜ ਸੁਰੂ ਕਰ ਦਿੱਤਾ ਹੈ। ਇਸ ਦੌਰਾਨ ਪੰਚਾਂ ਸਰਪੰਚਾਂ ਤੇ ਹੋਰ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਚੌਕੀ ਇੰਚਾਰਜ ਹਰਜਿੰਦਰ ਸਿੰਘ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਗੈਰ ਸਮਾਜਿਕ ਅਨਸਰਾਂ, ਨਸ਼ੇ ਦੇ ਸੌਦਾਗਰਾਂ, ਝਪਟਮਾਰਾ, ਲੁਟੇਰਿਆ ਨੂੰ ਨੁਕੇਲ ਪਾਉਣ ਲਈ ਵਿਸ਼ੇਸ਼ ਵਿਉਂਤਬੰਦੀ ਆਰੰਭੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਹਾਜ਼ਿਰ ਮੋਹਤਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚ ਇਲਾਕੇ ਦੇ ਪਿੰਡਾਂ ਵਿਚ ਜੇ ਕੋਈ ਗੈਰ-ਸਮਾਜਿਕ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਲਾਕੇ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਬਲਰਾਜ ਸਿੰਘ ਸਰਪੰਚ ਕਲੇਰ ਕਲਾਂ, ਸੁਖਵਿੰਦਰ ਸਿੰਘ ਕਲੇਰ ਖੁਰਦ, ਮਨਦੀਪ ਸਿੰਘ ਸਰਪੰਚ, ਸਤਨਾਮ ਸਿੰਘ, ਏ.ਐਸ.ਆਈ ਗੁਰਮੁੱਖ ਸਿੰਘ, ਜੋਗਾ ਸਿੰਘ, ਲਖਵਿੰਦਰ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਸੁੱਚਾ ਸਿੰਘ ਆਦਿ ਹਾਜ਼ਰ ਸਨ।