ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ – ਐੱਸ.ਡੀ.ਐੱਮ ਬਟਾਲਾ

ਬਟਾਲਾ, 30 ਜੁਲਾਈ (ਸਲਾਮ ਤਾਰੀ ) – ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅੱਜ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਉਨਾਂ ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜਰ ਇਸ ਦਿਵਸ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ।

ਮੀਟਿੰਗ ਦੌਰਾਨ ਐੱਸ.ਡੀ.ਐੱਮ. ਬਟਾਲਾ ਨੇ ਨਗਰ ਨਿਗਮ, ਸਿਹਤ ਵਿਭਾਗ, ਸਿੱਖਿਆ ਵਿਭਾਗ, ਫੂਡ ਸਪਲਾਈ ਵਿਭਾਗ, ਬਾਗਬਾਨੀ ਵਿਭਾਗ, ਪੁਲਿਸ ਵਿਭਾਗ ਅਤੇ ਮਾਰਕੀਟ ਕਮੇਟੀ ਆਦਿ ਦੇ ਵਿਭਾਗੀ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਅਗਾਉ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਕੋਵਿਡ-19 ਪ੍ਰੋਟੋਕਲ ਦੀ ਪਾਲਣਾ ਕਰਦਿਆਂ ਸਾਫ-ਸਫਾਈ, ਮੈਡੀਕਲ ਸੁਵਿਧਾ, ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ ਆਦਿ ਲੋੜੀਂਦੇ ਇੰਤਜਾਮ ਦੀਆਂ ਤਿਆਰੀਆਂ ਕਰ ਲਈਆਂ ਜਾਣ ਤਾਂ ਜੋ ਸਰਕਾਰ ਦੇ ਆਦੇਸ਼ਾਂ ਮੁਤਾਬਕ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਅਜ਼ਾਦੀ ਦਿਵਸ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪਰੇਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਡੀ.ਪੀ.ਆਰ.ਓ. ਇੰਦਰਜੀਤ ਸਿੰਘ, ਪ੍ਰਿੰਸੀਪਲ ਡਾ. ਜਤਿੰਦਰ ਮਹਾਜਨ, ਸੁਪਰਡੈਂਟ ਨਗਰ ਨਿਗਮ ਨਿਰਮਲ ਸਿੰਘ, ਪਰਮਜੀਤ ਸਿੰਘ, ਪ੍ਰੋਫੈਸਰ ਜਸਬੀਰ ਸਿੰਘ, ਬਾਊ ਸੰੁਦਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

वेदकौर आर्य गर्ल्स सीनियर सेकेंडरी स्कूल में तीज का त्योहार बड़ी धूमधाम से मनाया गया

कादियां : स्थानीय वेदकौर आर्य गर्ल्स सीनियर सेकेंडरी स्कूल में पंजाबी सभ्याचार को दर्शाता तीज का त्योहार बड़ी धूमधाम से मनाया गया ।इस दौरान छात्राओं

ਦੇਸ਼ ਦੇ 75 ਵੇਂ ਅਜ਼ਾਦੀ ਦਿਵਸ ਨੂੰ ਸਮਰਪਿਤ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਵਿੱਖੇ ਰੰਗਾ ਰੰਗ ਪ੍ਰੋਗਾਮ ਦਾ ਆਯੋਜਨ

ਕਾਦੀਆਂ 12 ਅਗਸਤ (ਸਲਾਮ ਤਾਰੀ) ਦੇਸ਼ ਦੇ 75 ਵੇਂ ਅਜ਼ਾਦੀ ਦਿਵਸ ਨੂੰ ਮਨਾਉਣ ਲਈ ਜਿੱਥੇ ਪੂਰੇ ਦੇਸ਼ ਭਰ ਵਿਚ ਤਿਆਰੀਆਂ ਜੋਰਾਂ ਚ ਚੱਲ ਰਹੀਆਂ ਹੱਨ

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ

*ਬਟਾਲਾ 12 ਅਗਸਤ (ਮੁਨੀਰਾ ਸਲਾਮ ਤਾਰੀ ) ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਃ ਸੈਕੰਃ ਸਕੂਲ ਮਸਾਣੀਆਂ ਵਿਖੇ

ਸਰਕਾਰੀ ਪ੍ਰਇਮਰੀ ਸਮਾਰਟ ਸਕੂਲ ਭੰਗਵਾਂ ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਪ੍ਰੋਗਰਾਮ ਆਯੋਜਿਤ

ਕਾਹਨੂੰਵਾਨ 12 ਅਗਸਤ ( ਮੁਨੀਰਾ ਸਲਾਮ ਤਾਰੀ) *ਅੱਜ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਗਵਾਂ ਬਲਾਕ ਕਾਹਨੂੰਵਾਨ

कादियां में धूमधाम से मनाया गया रक्षाबंधन का त्योहार

कादियां: रक्षा बंधन के पवित्र त्योहार के अवसर पर जहां उस लोगों द्वारा वीरवार को राखियां बांधी गई वहीं शुक्रवार को भी अधिकतर लोगों द्वारा 

ਨਾਕਾਬੰਦੀ ਦੌਰਾਨ ਪੁਲੀਸ ਮੁਲਾਜ਼ਮ ਤੇ ਚੜਾਈ ਕਾਰ, “ਤਲਾਸ਼ੀ ਲੈਣ ਤੇ 10 ਗ੍ਰਾਮ ਹੈਰੋਇਨ ਬਰਾਮਦ

ਕਾਦੀਆਂ 12 ਅਗਸਤ (ਮੁਨੀਰਾ ਸਲਾਮ ਤਾਰੀ) :- ਪੁਲਿਸ ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਬੱਲੋਵਾਲ ਵਿਚ ਘੁਮਾਣ ਪੁਲੀਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਚਿੱਟੇ ਰੰਗ ਦੀ