ਸਿਹਤ ਵਿਭਾਗ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ

ਬਟਾਲਾ, 30 ਜੁਲਾਈ (ਸਲਾਮ ਤਾਰੀ ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਦੀ ਯੋਗ ਅਗਵਾਈ ਅਤੇ ਲੈਕਚਰਾਰ ਜਸਬੀਰ ਸਿੰਘ ਦੇ ਯਤਨਾ ਸਦਕਾ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਲਜ ਦੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਦੀ ਕੋਰੋਨਾ ਵੈਕਸੀਨੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਾਲਜ ਦੇ ਕਰੀਬ 100 ਵਿਦਿਆਰਥੀਆਂ ਨੇ ਕੋਵਿਡ-19 ਵੈਕਸੀਨ ਲਗਵਾਈ। ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੇ ਵੀ ਇਸ ਕੈਂਪ ਦਾ ਫਾਇਦਾ ਲੈਂਦਿਆਂ ਵੈਕਸੀਨ ਲਗਵਾਈ। ਜਿਕਰਯੋਗ ਹੈ ਕਿ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਸਮੁੱਚੇ ਸਟਾਫ ਵੱਲੋਂ ਪਹਿਲਾਂ ਹੀ ਕੋਵਿਡ-19 ਵੈਕਸੀਨ ਲਗਵਾ ਲਈ ਗਈ ਹੈ।

ਇਸ ਮੌਕੇ ਪ੍ਰਿੰਸੀਪਲ ਸ੍ਰੀ ਅਰੋੜਾ ਨੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਯਤਨਾ ਸਦਕਾ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀਆਂ ਦੀ ਕੋਵਿਡ-19 ਵੈਕਸੀਨੇਸ਼ਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਹਰਾਉਣ ਲਈ ਇਹ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ ਅਤੇ ਵੈਕਸੀਨ ਲਗਵਾਉਣ ਦੇ ਨਾਲ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਵੀ ਅਮਲ ਵਿੱਚ ਲਿਆਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਨਾਲ ਹੀ ਕੋਰੋਨਾ ਦੀ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕਦੀ ਹੈ।

ਇਸ ਮੌਕੇ ਮੁਖੀ ਵਿਭਾਗ ਐਸ.ਐਸ. ਸੰਧੂ, ਬਲਵਿੰਦਰ ਸਿੰਘ, ਰਛਪਾਲ ਸਿੰਘ, ਜਸਬੀਰ ਸਿੰਘ, ਪਵਨ ਸ਼ਰਮਾ ਅਤੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ