ਅਫ਼ਵਾਹਾਂ ਫੈਲਾਉਣ ਵਾਲਿਆਂ ਤੇ ਬੀਬੀ ਮਾਣੂੰਕੇ ਨੇ ਕਸਿਆ ਸਿਕੰਜਾ

ਜਗਰਾਉ 1 ਆਗਸਤ ( ਰਛਪਾਲ ਸਿੰਘ ਸ਼ੇਰਪੁਰੀ ) ਵਿਰੋਧੀ ਧਿਰ ਦੇ ਉਪ ਨੇਤਾ ਆਮ ਆਦਮੀ ਪਾਰਟੀ ਦੇ ਆਗੂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਉਹਨਾਂ ਦੇ ਪਾਰਟੀ ਛੱਡਣ ਤੇ ਕਾਗਰਸ ਵਿੱਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਿਕੰਜਾ ਕਸ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਬੀਬੀ ਮਾਣੂੰਕੇ ਨੇ ਆਖਿਆ ਕਿ ਉਹਨਾਂ ਵੱਲੋਂ ਆਪਣੇ ਜੱਦੀ ਹਲਕੇ ਜਗਰਾਉਂ ਅੰਦਰ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਉਹਨਾਂ ਦੇ ਹੱਲ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ ਅਤੇ ਜ਼ਮੀਨੀ ਪੱਧਰ ਤੇ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਜਿਸ ਕਾਰਨ ਵੱਡੀ ਗਿਣਤੀ ਵਿੱਚ ਜਗਰਾਉਂ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਜਗਰਾਉਂ ਹਲਕੇ ਅੰਦਰ ੍ਤਆਪˆ ਦੇ ਹੱਕ ਵਿੱਚ ਹਨੇਰੀ ਝੁੱਲ ਚੁੱਕੀ ਹੈ। ਜਿਸ ਤੋਂ ਬੁਖਲਾਏ ਹੋਏ ਕੁੱਝ ਲੋਕ ਗੰਧਲੀ ਸਿਆਸਤ ਕਰਕੇ ਘਬਰਾਹਟ ਵਿੱਚ ਉਹਨਾਂ ਵਿਰੁੱਧ ਕੂੜ-ਪ੍ਰਚਾਰ ਕਰ ਰਹੇ ਹਨ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਉਹਨਾਂ ਵੱਲੋਂ ਆਪਣੇ ਵਕੀਲ ਅਮਨਦੀਪ ਭਨੋਟ ਰਾਹੀਂ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ ਅਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਪੰਜਾਬ ਅੰਦਰ ਕਾਂਗਰਸ ਦਾ ਬੇੜਾ ਡੁੱਬ ਚੁੱਕਾ ਹੈ ਅਤੇ ਕਾਂਗਰਸੀ ਕੁਰਸੀ ਖਾਤਰ ਪਿਛਲੇ ਲੰਮੇ ਸਮੇਂ ਤੋਂ ਗੁੱਥਮ-ਗੁੱਥਾ ਹੋ ਰਹੇ ਹਨ, ਕੈਪਟਨ ਤੇ ਨਵਜੋਤ ਸਿੱਧੂ ਇੱਕ-ਦੂਜੇ ਨੂੰ ਨੀਵਾਂ ਵਿਖਾਉਣ ਤੇ ਲੱਗੇ ਹਨ ਅਤੇ ਲੋਕਾਂ ਦਾ ਬੁਰਾ ਹਾਲ ਹੈ। ਬੇਰੁਜ਼ਗਾਰ ਨੌਕਰੀਆਂ ਲੈਣ ਲਈ ਸੜਕਾਂ ਤੇ ਬੈਠੇ ਹਨ ਤੇ ਪਾਣੀ ਦੀਆਂ ਟੈਂਕੀਆਂ ਉਪਰ ਚੜੇ ਹੋਏ ਹਨ, ਮੁਲਾਜ਼ਮ ਤੇ ਪੈਨਸ਼ਨਰ ਧਰਨੇ, ਮੁਜ਼ਾਹਰੇ ਤੇ ਹੜਤਾਲਾਂ ਕਰ ਰਹੇ ਹਨ, ਰੋਡਵੇਜ਼ ਕਾਮੇ ਪੱਕੇ ਕਰਨ ਦੀਆਂ ਦੁਹਾਈਆਂ ਪਾ ਰਹੇ ਹਨ, ਦਫਤਰਾਂ ਦਾ ਕੰਮ ਕਾਜ਼ ਠੱਪ ਹੋਣ ਕਾਰਨ ਲੋਕ ਕੰਮ ਕਰਵਾਉਣ ਨੂੰ ਕੁਰਲਾ ਰਹੇ ਹਨ, ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫੀਆ, ਭੂਅ ਮਾਫ਼ੀਆ ਆਪਣੀ ਲੁੱਟ ਮਚਾ ਰਿਹਾ ਹੈ, ਮੰਤਰੀ ਦਲਿਤ ਬੱਚਿਆਂ ਦੇ ਵਜ਼ੀਫ਼ੇ ਹੜੱਪੀ ਜਾ ਰਹੇ ਨੇ, ਕਰੋਨਾ ਕਿੱਟਾਂ, ਕਰੋਨਾਂ ਵੈਕਸੀਨ ਆਦਿ ਵਿੱਚ ਘੁਟਾਲੇ ਕੀਤੇ ਜਾ ਰਹੇ ਨੇ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਤੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ, ਪਰੰਤੂ ਪੰਜਾਬ ਦੀ ਕਾਂਗਰਸ ਸਰਕਾਰ ਅੱਖਾਂ ਮੀਟੀ ਪੰਜਾਬ ਨੂੰ ਬਰਬਾਦ ਹੁੰਦਾ ਵੇਖ ਰਹੀ ਹੈ, ਕਿਸੇ ਪਾਸੇ ਕਿਸੇ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਜਿਸ ਤੋਂ ਦੁਖੀ ਹੋ ਕੇ ਪੰਜਾਬ ਦ ਲੋਕ ਕਾਂਗਰਸ ਸਰਕਾਰ ਦਾ ਤਖਤਾ ਪਲਟਣ ਲਈ ਪੱਬਾਂ ਭਾਰ ਬੈਠੇ ਹਨ ਅਤੇ ਅਜਿਹੇ ਵਿੱਚ ਕਾਂਗਰਸ ਪਾਰਟੀ ਦੇ ਵੱਡੇ-ਵੱਡੇ ਲੀਡਰ ਕਾਂਗਰਸ ਦੀ ਬੇੜੀ ਵਿੱਚੋਂ ਛਾਲਾਂ ਮਾਰਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਬੋਰੀ ਬਿਸਤਰਾ ਚੁੱਕੀ ਬੈਠੇ ਨੇ। ਜਿਸ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ 2022 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ੍ਤਆਪˆ ਦੀ ਸਰਕਾਰ ਬਣਾਏ ਬਿਨਾਂ ਪੰਜਾਬ ਵਾਸੀਆਂ ਕੋਲ ਹੋਰ ਕੋਈ ਹੱਲ ਨਹੀਂ ਹੈ ਅਤੇ ਲੋਕ ਅਕਾਲੀ-ਕਾਂਗਰਸੀਆਂ ਦੀਆਂ ਲੂੰਬੜ-ਚਾਲਾਂ ਵਿੱਚ ਨਹੀਂ ਆਉਣਗੇ ਅਤੇ ਇਹਨਾਂ ਦੋਵਾਂ ਰਵਾਇਤੀ ਪਾਰਟੀਆਂ ਦਾ ਬਿਸਤਰਾ ਗੋਲ ਕਰਕੇ ਆਮ ਆਦਮੀ ਪਾਰਟੀ ਦਾ ਰਾਜ ਸਥਾਪਿਤ ਕਰਨਗੇ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ ਸੁੱਖੀ, ਸੋਣੀ ਲੁਧਿਆਣਾ, ਅਵਤਾਰ ਸਿੰਘ, ਬਲਵੀਰ ਸਿੰਘ ਲੱਖਾ, ਮੇਜਰ ਸਿੰਘ, ਸੁਰਿੰਦਰ ਸਿੰਘ ਲੱਖਾ, ਕੁਲਵੰਤ ਸਿੰਘ, ਕੈਪਟਨ ਅਜੈਬ ਸਿੰਘ, ਸੁਖਦੇਵ ਸਿੰਘ, ਯੂਥ ਪ੍ਰਧਾਨ ਗੁਰਦੀਪ ਸਿੰਘ ਚਕਰ, ਤਰਸੇਮ ਸਿੰਘ ਹਠੂਰ, ਨੰਬਰਦਾਰ ਗੁਰਦੇਵ ਸਿੰਘ ਚਕਰ, ਸੁਰਿੰਦਰ ਸਿੰਘ ਸੱਗੂ, ਸੁਰਜੀਤ ਸਿੰਘ ਧਾਪਾ, ਤਰਸੇਮ ਸਿੰਘ ਅਲੀਗੜ੍ਹ, ਸੁਰਜੀਤ ਸਿੰਘ ਗਿੱਲ, ਜਸਪ੍ਰੀਤ ਸਿੰਘ ਅਲੀਗੜ੍ਹ, ਛਿੰਦਰਪਾਲ ਸਿੰਘ ਮੀਨੀਆਂ, ਦਿਲਬਾਗ ਸਿੰਘ, ਹਰਮੀਤ ਸਿੰਘ ਕਾਉਂਕੇ, ਹਰਪ੍ਰੀਤ ਸਿੰਘ ਸਰਬਾ, ਗੁਰਪ੍ਰੀਤ ਸਿੰਘ ਗੋਪੀ, ਕਾਮਰੇਡ ਨਿਰਮਲ ਸਿੰਘ, ਮੇਹਰ ਸਿੰਘ, ਜਸਵਿੰਦਰ ਸਿੰਘ ਛਿੰਦੀ, ਗੁਰਦੀਪ ਸਿੰਘ ਕਮਾਲਪੁਰਾ ਆਦਿ ਵੀ ਹਾਜ਼ਰ ਸਨ।

Share on facebook
Share on twitter
Share on email
Share on whatsapp
Share on telegram

ਪਿੰਡ ਛੀਨਾ ਰੇਤ ਵਾਲਾ ਵਿਖੇ ਅੰਡਰਗਰਾਊਂਡ ਸੀਵਰੇਜ ਦਾ ਨੀਂਹ ਪੱਥਰ ਰੱਖਿਆ

ਕਾਦੀਆਂ 7 ਅਗਸਤ( ਸਲਾਮ ਤਾਰੀ )ਅੱਜ ਪਿੰਡ ਛੀਨਾ ਰੇਤ ਵਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਝੰਡਾ ਲਹਿਰਾਉਣ – ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ

2 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੌਜੂਦਾ ਕੌਂਸਲਰ ਰੀਟਾ ਭਾਟੀਆ ਦਾ ਪਰਸ ਖੋਹ ਕੇ ਰਫੂਚੱਕਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ ) :- ਕਾਦੀਆਂ ਸ਼ਹਿਰ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਸ਼ਹਿਰ ਅੰਦਰ

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਅਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ*

  *ਗੁਰਦਾਸਪੁਰ 07 ਅਗਸਤ ( ਸਲਾਮ ਤਾਰੀ ) * * ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ