spot_img
Homeਮਾਝਾਗੁਰਦਾਸਪੁਰਪਾਣੀ ਦੀ ਤੋਟ ਨਾਲ ਜੂਝ ਰਹੇ ਉੱਚਾ ਡਕਾਲਾ ਵਾਸੀਆਂ ਨੂੰ ਪੰਜਾਬ ਸਰਕਾਰ...

ਪਾਣੀ ਦੀ ਤੋਟ ਨਾਲ ਜੂਝ ਰਹੇ ਉੱਚਾ ਡਕਾਲਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਹੁਣ 24 ਘੰਟੇ ਪਾਣੀ ਦੀ ਸਪਲਾਈ

ਗੁਰਦਾਸਪੁਰ, 2 ਅਗਸਤ (ਸਲਾਮ ਤਾਰੀ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਉਪਲੱਬਧਤਾ ਕਰਨ ਲਈ ਸਫਲ ਉਪਰਾਲੇ ਕੀਤੇ ਗਏ ਹਨ। ਜਿਸਦੇ ਚੱਲਦਿਆਂ ਕਿਸੇ ਸਮੇਂ ਗੁਰਦਾਸਪੁਰ ਜ਼ਿਲ੍ਹੇ ਦੇ ਉੱਚਾ ਡਕਾਲਾ ਪਿੰਡ ਦੇ ਵਸਨੀਕਾਂ ਨੂੰ ਪਾਣੀ ਦੀ ਉਪਲੱਬਧਤਾ ਅਤੇ ਪਹੁੰਚ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਹ ਬੀਤੇ ਸਮੇਂ ਦੀ ਗੱਲ ਹੋ ਚੁੱਕੀ ਹੈ।

ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਦੇ ਕਾਰਜਕਾਰੀ ਇੰਜੀਨਅਰ ਲਵਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਪਿੰਡ ਨੂੰ 24 ਘੰਟੇ ਪਾਈਪਾਂ ਰਾਹੀਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਪਾਣੀ ਦੀ ਉਪਲੱਬਧਤਾ ਨੇ ਪਿੰਡ ਦੇ ਵਸਨੀਕਾਂ ਦੀ ਜੀਵਨ ਸੈਲੀ ਵਿੱਚ ਕਈ ਸਕਾਰਾਤਮਕ ਤਬਦੀਲੀਆਂ ਲਿਆਂਦੀਆਂ ਹਨ। ਗੁਰਦਾਸਪੁਰ ਦੀ ਧਰਤੀ 1487 ਈ. ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀਆਂ ਪਵਿੱਤਰ ਰਸਮਾਂ ਦੀ ਗਵਾਹੀ ਭਰਦੀ ਹੈ। ਦੋਰਾਂਗਲਾ ਬਲਾਕ ਵਿੱਚ ਇੱਕ ਛੋਟੇ ਜਿਹੇ ਪਿੰਡ ਉੱਚਾ ਡਕਾਲਾ ਵਿੱਚ 162 ਪਰਿਵਾਰ ਰਹਿ ਰਹੇ ਹਨ। ਪਿੰਡ ’ਚ ਪਾਣੀ ਦੇ ਸੀਮਤ ਸਰੋਤਾਂ ਸਨ ਜਿਨ੍ਹਾਂ ਦੀ ਵਰਤੋਂ ਪਿੰਡਵਾਸੀ ਕਰ ਰਹੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਦੀ ਤਕਨੀਕੀ ਟੀਮ ਨੇ ਗ੍ਰਾਮ ਪੰਚਾਇਤ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਜਲ ਸਪਲਾਈ ਸਕੀਮ ਲਈ ਉਨ੍ਹਾਂ ਦੇ ਪਿੰਡ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਅਤੇ ਵਿਸੇਸਤਾਵਾਂ ਤੋਂ ਗ੍ਰਾਮ ਪੰਚਾਇਤ ਨੂੰ ਜਾਣੂੰ ਕਰਵਾਇਆ। ਇਸ ਦੇ ਨਾਲ ਹੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦੀ ਸਹਾਇਤਾ ਨਾਲ ਵਸਨੀਕਾਂ ਨੂੰ ਨਾਲ ਲੈ ਕੇ ਸੰਚਾਰ ਅਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਸਦਕਾ ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸਨ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਫੰਡ ਦੇ ਰੂਪ ਵਿੱਚ 50,000 ਰੁਪਏ ਇੱਕਠੇ ਕੀਤੇ ਗਏ।

ਉਨਾਂ ਅੱਗੇ ਦੱਸਿਆ ਕਿ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਤੰਬਰ 2020 ਵਿੱਚ ਸਕੀਮ ਸ਼ੁਰੂ ਕੀਤੀ ਗਈ ਸੀ। ਇਹ ਸਕੀਮ 36 ਲੱਖ ਰੁਪਏ ਦੀ ਲਾਗਤ ਨਾਲ ਇੱਕ ਸਾਲ ਵਿੱਚ ਤਿਆਰ ਹੋਈ। ਇਸ ਸਕੀਮ ਸਦਕਾ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ, ਪੰਜਾਬ ਵੱਲੋਂ ਸਾਰੇ ਘਰਾਂ, ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਗੁਰਦੁਆਰਾ ਸਾਹਿਬ ਵਿੱਚ 100 ਫ਼ੀਸਦ ਟੂਟੀ ਕੁਨੈਕਸਨ ਮੁਹੱਈਆ ਕਰਵਾਏ ਗਏ ਹਨ।

ਪਿੰਡ ਦੇ ਵਸਨੀਕ ਗੁਰਦੇਵ ਸਿੰਘ ਦਾ ਕਹਿਣਾ ਹੈ, ਪਹਿਲਾਂ ਪਿੰਡ ਅੰਦਰ ਸਾਫ ਪਾਣੀ ਪੀਣ ਲਈ ਬਹੁਤ ਮੁਸ਼ਕਿਲ ਸੀ ਪਰ ਹੁਣ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਲੋਂ ਸਾਰੇ ਪਿੰਡ ਨੂੰ ਟੂਟੀ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਪਾਣੀ ਦੀ ਸਹੂਲਤ ਮਿਲ ਗਈ ਹੈ। ਪਿੰਡ ਦੇ ਇਕ ਹੋਰ ਵਸਨੀਕ ਪ੍ਰੀਤਮ ਸਿੰਘ ਨੇ ਕਿਹਾ ਕਿ ਇਸ ਮਿਸ਼ਨ ਨੂੰ ਸਫਲ ਕਰਨ ਵਿਚ ਪਿੰਡ ਵਾਸੀਆਂ ਨੇ ਵੀ ਪੂਰਾ ਸਹਿਯੋਗ ਦਿੱਤਾ, ਜਿਸ ਸਦਕਾ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ ਪਾਣੀ ਮਿਲ ਰਿਹਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments