ਕੌਮੀ ਲੋਕ ਅਦਾਲਤ ਸ਼ਨੀਵਾਰ 11 ਸਤੰਬਰ ਨੂੰ ਲੱਗੇਗੀ-ਮੈਡਮ ਨਵਦੀਪ ਕੋਰ ਗਿੱਲ

ਗੁਰਦਾਸਪੁਰ, 5 ਅਗਸਤ (ਸਲਾਮ ਤਾਰੀ ) ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸ਼ੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਅਤੇ ਬਟਾਲਾ ਵਿਖੇ ਦਿਨ ਸ਼ਨੀਵਾਰ 11 ਸਤੰਬਰ 2021 ਨੂੰ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ)–ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋ ਵੱਧ ਲੋਕ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ। ਲੋਕ ਅਦਾਲਤ ਦਾ ਫੈਸਲਾ ਅੰਤਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆਂ ਮਿਲਦਾ ਹੈ। ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ