ਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨ `ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਮਾਲਕੀ ਦਾ ਦਿੱਤਾ ਅਧਿਕਾਰ – ਵਿਧਾਇਕ ਬਾਜਵਾ

ਬਟਾਲਾ, 5 ਅਗਸਤ (ਸਲਾਮ ਤਾਰੀ ) – 1 ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜ਼ਮੀਨ `ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ। ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ। ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਤੋਂ ਬਾਅਦ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ।

ਇਹ ਜਾਣਕਾਰੀ ਦਿੰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ, ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ “ਦ ਪੰਜਾਬ (ਵੈੱਲਫੇਅਰ ਐਂਡ ਸੈਟਲਮੈਂਟ ਆਫ਼ ਲੈਂਡਲੈੱਸ, ਮਾਰਜੀਨਲ ਐਂਡ ਸਮਾਲ ਓਕਿਉਪੈਂਟ ਫਾਰਮਰਸ) ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ, 2021 ਨੂੰ ਲਾਗੂ ਕੀਤਾ ਗਿਆ ਹੈ ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਅਰਜ਼ੀ ਦੇ ਸਕਦੇ ਹਨ। ਬਿਨੈ-ਪੱਤਰ ਨਾਲ ਕਬਜ਼ੇ ਅਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਬਜ਼ਾ ਦਰਸਾਉਂਦੀਆਂ ਮਾਲ ਰਿਕਾਰਡ ਦੀਆਂ ਕਾਪੀਆਂ ਸਮੇਤ 100 ਰੁਪਏ ਦੀ ਲੋੜੀਂਦੀ ਫ਼ੀਸ ਅਦਾ ਕਰਕੇ ਸਬੰਧਤ ਐਸਡੀਐਮ ਨੂੰ ਜਮ੍ਹਾਂ ਕਰਵਾਈ ਜਾ ਸਕਦੀ ਹੈ। ਸ. ਬਾਜਵਾ ਨੇ ਦੱਸਿਆ ਕਿ ਬਿਨੈਕਾਰ ਅਧਿਕਾਰਤ ਵੈਬਸਾਈਟ https:// revenue.punjab.gov.in `ਤੇ ਜਾ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਵੈਬਸਾਈਟ ਤੋਂ ਐਕਟ ਅਤੇ ਨਿਯਮਾਂ ਨੂੰ ਡਾਉਨਲੋਡ ਕਰ ਸਕਦੇ ਹਨ।

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਮਨਾਇਆ ਗਿਆ

ਕਾਦੀਆਂ 14 ਅਗਸਤ (ਸਲਾਮ ਤਾਰੀ ) – ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ) ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ

ਅਹਿਮਦੀਆ ਮੁਸਲਿਮ ਜਮਾਤ ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ

ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ । ਅਹਿਮਦੀਆ ਮੁਸਲਿਮ ਜਮਾਤ ਭਾਰਤ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ਤੇ ਸਾਰੇ

ਵਤਨ ਨਾਲ ਮੁਹੱਬਤ ਅਤੇ ਵਫਾਦਾਰੀ ਹਰ ਮੁਸਲਮਾਨ ਦੇ ਈਮਾਨ ਦਾ ਹਿੱਸਾ ਹੈ । ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਬਹੁਤ ਮੁਬਾਰਕ ਹੋਵੇ ।

ਕਾਦੀਆ 14 ਅਗਸਤ (ਸਲਾਮ ਤਾਰੀ) ਅੱਜ ਸਾਡੇ ਦੇਸ਼ ਭਾਰਤ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸਾਰੇ ਭਾਰਤਵਾਸੀ ਇਸ ਵਿਸ਼ੇਸ਼ ਦਿਨ ਨੂੰ ਆਜ਼ਾਦੀ ਦੇ

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਖੂਨਦਾਨ ਕੈਂਪ ਕੱਲ

ਕਾਦੀਆਂ 14 ਅਗਸਤ(ਸਲਾਮ ਤਾਰੀ) ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਦੀ ਸੰਸਥਾ ਮਜਲਿਸ ਖ਼ੁਦਾਮ ਉਲ ਅਹਿਮਦੀਆ ਕਾਦੀਆਂ ਵੱਲੋਂ