spot_img
Homeਮਾਝਾਗੁਰਦਾਸਪੁਰਪਿੰਡ ਬਿਧੀਪੁਰ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ਾਲ ਮੀਟਿੰਗ ਹੋਈ

ਪਿੰਡ ਬਿਧੀਪੁਰ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ਾਲ ਮੀਟਿੰਗ ਹੋਈ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ,16 ਅਗਸਤ (ਰਵੀ ਭਗਤ)- ਸਥਾਨਕ ਪਿੰਡ ਬਿਧੀਪੁਰ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਗੁਰਨਾਮ ਸਿੰਘ ਦੇ ਪ੍ਰਬੰਧਾਂ ਹੇਠ ਇਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਮੁਕਤ ਜਾਤੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਸੀਨੀਅਰ ਆਪ ਆਗੂ ਜਸਪਾਲ ਸਿੰਘ ਤਲਵੰਡੀ ਅਤੇ ਉੱਪ ਪ੍ਰਧਾਨ ਤੇ ਪੰਜਾਬੀ ਗਾਇਕ ਹਰਪਾਲ ਸਿੰਘ ਠੱਠੇਵਾਲਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਮੁਕਤ ਜਾਤੀ ਵਿੰਗ ਪੰਜਾਬ ਪ੍ਰਧਾਨ ਤੇ ਸੀਨੀਅਰ ਆਪ ਆਗੂ ਜਸਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਸੰਯੋਜਕ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਭ੍ਰਿਸ਼ਟਾਚਾਰ ਮੁਕਤ, ਚੰਗੀਆਂ ਸਿਹਤ ਸੇਵਾਵਾਂ, ਫਰੀ ਬਿਜਲੀ, ਪਾਣੀ ਤੇ ਐਜੂਕੇਸ਼ਨ ਦੀਆਂ ਸਹੂਲਤਾਂ ਦੇ ਕੇ ਲੋਕਾਂ ਨੂੰ ਉਹ ਵੱਡੀ ਰਾਹਤ ਦਿੱਤੀ ਹੈ ਉਸੇ ਹੀ ਤਰਜ਼ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਆਉਣ ਤੇ ਪੰਜਾਬ ਵਾਸੀਆਂ ਨੂੰ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਤੋਂ ਰਿਵਾਇਤੀ ਪਾਰਟੀਆਂ ਨੇ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ ਜਿਸ ਕਾਰਨ ਲੋਕ ਅੱਜ ਅੱਤ ਦੀ ਮਹਿੰਗਾਈ, ਬੇਰੁਜ਼ਗਾਰੀ ਤੇ ਆਪਣੇ ਹੱਕ ਲੈਣ ਲਈ ਸੜਕਾਂ ਤੇ ਉਤਰਨ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾ ਕੇ ਸੱਤਾ ਤੇ ਕਾਬਜ਼ ਹੋਵੇਗੀ। ਇਸ ਉਪਰੰਤ ਸੀਨੀਅਰ ਆਪ ਆਗੂ ਗੁਰਨਾਮ ਸਿੰਘ ਬਿਧੀਪੁਰ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਦਾ ਭੁਗਤਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਇਸ: ਜਗੀਰ ਸਿੰਘ, ਪ੍ਰਧਾਨ ਤਿਲਕ ਰਾਜ, ਓਮ ਪ੍ਰਕਾਸ਼, ਸੁਖਦੇਵ ਰਾਜ, ਜਤਿੰਦਰ ਮਾਹਲਾ, ਜਗੀਰਾ, ਥੁੜੂ ਰਾਮ, ਰਿੰਕੂ ਪ੍ਰਧਾਨ, ਪੁੰਨਾ ਰਾਮ, ਜਤਿੰਦਰ ਸਿੰਘ, ਜਗਤਾਰ ਸਿੰਘ, ਦੀਵਾਨ ਸਿੰਘ, ਪ੍ਰਤਾਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ।

RELATED ARTICLES
- Advertisment -spot_img

Most Popular

Recent Comments