spot_img
Homeਮਾਝਾਗੁਰਦਾਸਪੁਰਮੀਰੀ ਪੀਰੀ ਇੰਟਰਨੈਸ਼ਨਲ ਸਕੂਲ ਭਾਮ ਵੱਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ।

ਮੀਰੀ ਪੀਰੀ ਇੰਟਰਨੈਸ਼ਨਲ ਸਕੂਲ ਭਾਮ ਵੱਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ।

ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ)
ਬੀਤੇ ਸ਼ਨੀਵਾਰ 14 ਅਗਸਤ 2021 ਨੂੰ ਮੀਰੀ ਪੀਰੀ ਇੰਟਰਨੈਸ਼ਨਲ ਸਕੂਲ ਭਾਮ ਦੇ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰੇ ਗੀਤ ਅਤੇ ਕਵਿਤਾਵਾਂ ਗਾਇਨ ਕਰਕੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕ ਸਕੂਲ ਦੇ ਡਾਇਰੈਕਟਰ ਸ੍ਰ ਹਰਭੇਜ ਸਿੰਘ ਰਿਆੜ, ਪ੍ਰਿੰਸੀਪਲ ਮੈਡਮ ਡਾ. ਸਤਿੰਦਰ ਕੌਰ ਰਿਆੜ ਅਤੇ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ। ਡਾਇਰੈਕਟਰ ਸਰ ਤੇ ਪਿੑੰਸੀਪਲ ਮੈਡਮ ਵਲੋਂ ਬੱਚਿਆਂ ਨੂੰ ਆਜ਼ਾਦੀ ਦੀ ਮਹਾਨਤਾ ਬਾਰੇ ਦੱਸਦਿਆਂ ਸ਼ਹੀਦਾ ਨੂੰ ਯਾਦ ਕੀਤਾ ਗਿਆ ਅਖੀਰ ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਲਈ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ

RELATED ARTICLES
- Advertisment -spot_img

Most Popular

Recent Comments