spot_img
Homeਮਾਝਾਗੁਰਦਾਸਪੁਰਫਗਵਾੜਾ ਰੈਲੀ ਨੂੰ ਸਫਲ ਬਣਾਉਣ ਲਈ ਇਕਜੁੱਟਤਾ ਦਾ ਦਿੱਤਾ ਸਬੂਤ: ਜੇ.ਪੀ ਭਗਤ

ਫਗਵਾੜਾ ਰੈਲੀ ਨੂੰ ਸਫਲ ਬਣਾਉਣ ਲਈ ਇਕਜੁੱਟਤਾ ਦਾ ਦਿੱਤਾ ਸਬੂਤ: ਜੇ.ਪੀ ਭਗਤ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 2 ਸਤੰਬਰ (ਰਵੀ ਭਗਤ)-ਅਲਖ ਜਗਾਊ ਫਗਵਾੜਾ ਰੈਲੀ ਨੂੰ ਸਫਲ ਬਣਾਉਣ ਲਈ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੇ.ਪੀ ਭਗਤ ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਪਾਰਟੀ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਸਮੂਹ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੇ ਇਕਜੁੱਟ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਕਮੇਟੀਆਂ ਅਤੇ ਵਿਧਾਨ ਸਭਾ ਪ੍ਰਧਾਨਾ ਮੈਂਬਰਾਂ ਅਤੇ ਹੋਰ ਸਾਥੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਫਗਵਾੜਾ ਰੈਲੀ ਵਿੱਚ ਗੁਰਦਾਸਪੁਰ ਤੋਂ 150 ਗੱਡੀਆਂ ਦਾ ਕਾਫ਼ਲਾ ਲਿਜਾ ਕੇ ਪਾਰਟੀ ਵਰਕਰਾਂ ਨੇ ਜਿੱਥੇ ਇਕਜੁੱਟ ਹੋਣ ਦਾ ਸਬੂਤ ਦਿੱਤਾ ਹੈ ਉਥੇ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਨੂੰ ਵੀ ਯਕੀਨੀ ਬਣਾਇਆ ਹੈ।

RELATED ARTICLES
- Advertisment -spot_img

Most Popular

Recent Comments