spot_img
Homeਮਾਝਾਗੁਰਦਾਸਪੁਰਕਿਸੇ ਵੀ ਜਾਂ ਸਹਾਇਤਾ ਲਈ ਸੰਗਤਾਂ ਕੰਟਰੋਲ ਰੂਮ ਦੇ ਨੰਬਰ 01871-240036 ਉੱਪਰ...

ਕਿਸੇ ਵੀ ਜਾਂ ਸਹਾਇਤਾ ਲਈ ਸੰਗਤਾਂ ਕੰਟਰੋਲ ਰੂਮ ਦੇ ਨੰਬਰ 01871-240036 ਉੱਪਰ ਕਰ ਸਕਦੀਆਂ ਹਨ ਸੰਪਰਕ – ਐੱਸ.ਡੀ.ਐੱਮ. ਬਟਾਲਾ

ਬਟਾਲਾ, 12 ਸਤੰਬਰ (ਮੁਨੀਰਾ ਸਲਾਮ ਤਾਰੀ) – ਵਿਆਹ ਪੁਰਬ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਐੱਸ.ਡੀ.ਐੱਮ. ਦਫ਼ਤਰ ਬਟਾਲਾ ਵਿਖੇ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਹੈ। ਐੱਸ.ਡੀਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 01871-240036 ਹੈ ਅਤੇ ਬਟਾਲਾ ਨਿਵਾਸੀ ਕੰਟਰੋਲ ਰੂਮ ਦੇ ਨੰਬਰ ’ਤੇ ਸ਼ਹਿਰ ਵਿੱਚ ਸੀਵਰੇਜ ਦੇ ਢੱਕਣ ਨਾ ਹੋਣ, ਸਫ਼ਾਈ ਵਿਵਸਥਾ, ਬਿਜਲੀ, ਟੈਲੀਫੋਨ, ਕੇਬਲ ਦੀਆਂ ਨੀਵੀਆਂ ਤਾਰਾਂ, ਸੜਕਾਂ ਦੇ ਟੋਇਆਂ ਆਦਿ ਸਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ, ਜਿਸ ਉੱਪਰ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਐੱਸ.ਡੀ.ਐੱਮ. ਬਟਾਲਾ ਨੇ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਬਾਰਿਸ਼ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਵਿੱਚ ਕਿਸੇ ਵੀ ਜਗ੍ਹਾ ਪਾਣੀ ਭਰਨ ਨਾਲ ਕੋਈ ਸੱਮਸਿਆ ਆਉਂਦੀ ਹੈ ਤਾਂ ਸੀਵਰੇਜ ਬੋਰਡ ਦੇ ਸ਼ਿਕਾਇਤ ਨੰਬਰ 8427566323 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਜਗ੍ਹਾ ਇਹ ਦੇਖਣ ਵਿੱਚ ਆਇਆ ਹੈ ਕਿ ਆਮ ਜਨਤਾ ਵਲੋਂ ਢੱਕਣ ਜਾਂ ਜਾਲੀਆਂ ਆਪਣੇ ਪੱਧਰ ਉਪਰ ਖੋਲ੍ਹੀਆਂ ਜਾ ਰਹੀਆਂ ਹਨ ਜਿਸ ਨਾਲ ਹਾਦਸਾ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪੱਧਰ ਉਪਰ ਕੋਈ ਵੀ ਜਾਲੀ ਜਾਂ ਢੱਕਣ ਨਾ ਖੋਲ੍ਹੇ ਜਾਣ ਅਤੇ ਜਰੂਰਤ ਪੈਣ ਉਪਰ ਦਿੱਤੇ ਗਏ ਨੰਬਰਾਂ ’ਤੇ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਵਿਆਹ ਪੁਰਬ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਵੱਖਰਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸਦਾ ਨੰਬਰ 01871-240144 ਹੈ ਅਤੇ ਕਿਸੇ ਵੀ ਤਰਾਂ ਦੀ ਮੈਡੀਕਲ ਸਹਾਇਤਾ ਲਈ ਇਥੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
- Advertisment -spot_img

Most Popular

Recent Comments