ਗੁਰਦਾਸਪੁਰ, 14 ਸਤੰਬਰ (ਮੁਨੀਰਾ ਸਲਾਮ ਤਾਰੀ)  ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ‘ਘਰ—ਘਰ ਰੁਜ਼ਗਾਰ’ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰਾਜ ਭਰ ਅੰਦਰ ‘ਮੈਗਾ ਰੋਜ਼ਗਾਰ ਮੇਲੇ’ ਲਗਾਏ ਜਾ ਰਹੇ ਹਨ ਅਤੇ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਵਲੋਂ ਦੀਨਾਨਗਰ ਐਸ.ਐਮ.ਐਮ ਕਾਲਜ ਵਿਖੇ ਲਗਾਏ ਗਏ ਤੀਸਰੇ ਰਾਜ ਪੱਧਰੀ ਰੋਜ਼ਗਾਰ ਮੇਲੇ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸ੍ਰੀਮਤੀ ਇਨਾਇਤ ਐਸ.ਡੀ.ਐਮ ਦੀਨਾਨਗਰ, ਪਰਸ਼ੋਤਮ ਸਿੰਘ ਜ਼ਿਲਾ ਰੋਜ਼ਗਾਰ ਅਫਸਰ, ਡਾ. ਆਰ.ਕੇ ਤੁਲੀ ਪਿ੍ਰੰਸੀਪਲ ਮੋਜੂਦ ਸਨ। 

ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ ਸਕੀਮ ਘਰ-ਘਰ ਰੋਜ਼ਗਾਰ ਤਹਿਤ ਹਰ ਘਰ ਵਿੱਚ ਇੱਕ ਨੋਕਰੀ ਜਾਂ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਟੀਚਾ ਮਿਥਿਆ ਗਿਆ ਸੀ, ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਵਿਚ ਨਾ ਕੇਵਲ ਰੁਜ਼ਗਾਰ ਬਲਕਿ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਸ਼ਿਰਕਤ ਕੀਤੀ ਗਈ ਹੈ ਤੇ ਨੋਜਵਾਨਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ

ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਅੱਗੇ ਕਿਹਾ ਕਿ ਸੂਬੇ ਭਰ ਅੰਦਰ 9 ਸਤੰਬਰ ਤੋਂ 17 ਸਤੰਬਰ ਤਕ ਲੱਗਣ ਵਾਲੇ 7ਵੇਂ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਵਿਚ ਨੋਜਵਾਨਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਬੀਤੀ 9 ਅਤੇ 10 ਸਤੰਬਰ ਨੂੰ ਗੋਲਡਨ ਇੰਸਟੀਚਿਊਟ ਗੁਰਦਾਸਪੁਰ ਵਿਖੇ ਲੱਗੇ ਮੈਗਾ ਰੋਜ਼ਗਾਰ ਮੇਲਿਆਂ ਵਿਚ ਵੀ ਨੋਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ।  ਉਨਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਵਿਚ ਸਰਕਾਰੀ ਨੋਕਰੀਆਂ ਦੀ ਮੁਫਤ ਆਨਲਾਈਨ ਕੋਚਿੰਗ ਦੇਣ ਲਈ ਰਜਿਸ਼ਟਰੇਸ਼ਨ ਵੀ ਕੀਤੀ ਜਾ ਰਹੀ ਹੈ ਤਾਂ ਜੋ ਨੋਜਵਾਨਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਗਾਈਡਲਾਈਜ਼ ਦੀ ਪਾਲਣਾ ਕਰਦੇ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਕੋਵਿਡ-19 ਦੀਆਂ ਗਾਈਡਲਾਈਨਜ਼ ਦੀ ਪਾਲਣਾ ਕਰਦੇ ਹੋਏ ਰੋਜ਼ਗਾਰ ਮੇਲੇ ਵਾਲੀ ਜਗ੍ਹਾਂ ਤੇ ਵੱਖ-ਵੱਖ ਬਲਾਕ ਤਿਆਰ ਕੀਤੇ ਗਏ ਹਨ, ਜਿਥੇ ਬੱਚਿਆ ਦੀ ਰਜਿਸ਼ਟਰੇਸ਼ਨ ਕੀਤੀ ਜਾਂਦੀ ਹੈ। ਉਨਾਂ ਅੱਗੇ ਦੱਸਿਆ ਕਿ ਚੋਥਾ ਅਤੇ ਪੰਜਾਵਾਂ ਰੋਜ਼ਗਾਰ ਮੇਲਾ 16 ਅਤੇ 17 ਸਤੰਬਰ ਨੂੰ ਸਰਕਾਰੀ ਕਾਲਜ ਬਟਾਲਾ ਵਿਖੇ ਲੱਗੇਗਾ। ਇਨਾਂ ਰੋਜ਼ਗਾਰ ਮੇਲਿਆਂ ਵਿਚ ਅੱਠਵੀਂ ਜਮਾਤ ਪਾਸ ਤੋਂ ਲੈ ਕੇ ਪੋਸਟ ਗਰੇਜ਼ੂਏਸ਼ਨ ਤੱਕ ਦੀ ਯੋਗਤਾ ਵਾਲੇ ਸਾਰੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ

ਅੱਜ ਲਗਾਏ ਗਏ ਤੀਸਰੇ ਮੌਗਾ ਰੋਜ਼ਗਾਰ ਮੇਲੇ ਵਿਚ ਕਰੀਬ 17 ਕੰਪਨੀਆਂ, ਜਿਵੇਂ ਐਲ.ਆਈ.ਸੀ. ਐਕਸਿਸ ਬੈਂਕ, ਪੇਅਟੀਐਮ, ਏਅਰਟੈੱਲ, ਡਿਕਸ਼ਨ ਟੈਕਨਾਲੋਜੀ, ਵਰਲਡ ਪਲੇਨਟ, ਸ੍ਰੀ ਸਾਈਂ ਐਜ਼ੂਕੇਸ਼ਨ ਸੁਸਾਇਟੀ, ਐਨ.ਆਈ.ਆਈ.ਟੀ, ਬਜਾਜ ਮੋਟਰਜ਼ ਆਦਿ ਨੇ ਸ਼ਿਰਕਤ ਕੀਤੀ ਅਤੇ ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖਇੰਡਸਟਰੀਆਂ ਨੇ ਵੀ ਹਿੱਸਾ ਲਿਆ। ਰੋਜ਼ਗਾਰ ਮੇਲੇ ਵਿੱਚ 744 ਨੌਜਵਾਨ ਲੜਕੇ/ਲੜਕੀਆਂ ਨੇ ਭਾਗ ਲਿਆ ਅਤੇ ਇਹਨਾਂ ਵਿੱਚੋ 653 ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਗਈ , ਜਿਨਾਂ ਵਿਚ 621 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਵਿਚ ਨੋਕਰੀ ਲਈ ਚੋਣ ਹੋਈ ਤੇ ਉਨਾਂ ਨੂੰ ਆਫਰ ਲੈਟਰ ਦਿੱਤੇ। ਇਨਾਂ ਵਿਚੋਂ 413 ਲੜਕੇ ਤੇ 208 ਲੜਕੀਆਂ ਦੀ ਚੋਣ ਕੀਤੀ ਗਈਇਸ ਰੋਜ਼ਗਾਰ ਮੇਲੇ ਵਿਚ ਜਿਥੇ ਪ੍ਰਾਰਥੀਆਂ ਨੇ ਮੇਲੇ ਵਿਚ  ਕੇ ਰੁਜ਼ਗਾਰ ਪ੍ਰਾਪਤ ਕੀਤਾਓਥੇ ਕੰਪਨੀਆਂ ਵਲੋਂ ਪ੍ਰਾਰਥੀਆਂ ਦੀ ਸਹਾਇਤਾ ਲਈ ਵਰਚੁਅਲ ਇੰਟਰਵਿਊ ਵੀ ਲਈ ਗਈ। ਜਿਸ ਵਿਚ  650 ਪ੍ਰਾਰਥੀਆਂ ਨੇ ਹਿੱਸਾ ਲਿਆ ਤੇ 436 ਪ੍ਰਾਰਥੀਆਂ ਦੀ ਵੱਖਵੱਖ ਕੰਪਨੀਆਂ ਵਿਚ ਸ਼ਿਲੈਕਸ਼ਨ ਹੋਈ। ਇਨਾਂ ਵਿਚ 243 ਲੜਕੇ ਤੇ 193 ਲੜਕੀਆਂ ਸ਼ਾਮਲ ਹਨ

Leave a Reply

Your email address will not be published.