spot_img
Homeਮਾਝਾਗੁਰਦਾਸਪੁਰਸਰਕਾਰ ਵੱਲੋਂ ਫੁਹਾਰਾ/ਤੁਪਕਾ ਸਿੰਚਾਈ ਸਿਸਟਮ ਸਥਾਪਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੀ...

ਸਰਕਾਰ ਵੱਲੋਂ ਫੁਹਾਰਾ/ਤੁਪਕਾ ਸਿੰਚਾਈ ਸਿਸਟਮ ਸਥਾਪਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੀ ਪੇਸ਼ਕਸ

ਬਟਾਲਾ, 12 ਅਕਤੂਬਰ ( ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਪਾਣੀ ਦੀ ਬਚਤ ਵਾਲੀਆਂ ਤਕਨੀਕਾਂ ਜਿਵੇਂ ਫੁਹਾਰਾ ਜਾਂ ਤੁਪਕਾ ਸਿੰਚਾਈ ਪ੍ਰੋਜ਼ੈਕਟ ਲਗਾਉਣ ਲਈ ਸਬਸਿਡੀ ਦੀ ਪੇਸ਼ਕਸ ਕੀਤੀ ਗਈ ਹੈ।

ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਇਸ ਸਕੀਮ ਦਾ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਤੁਪਕਾ ਸਿੰਚਾਈ ਪ੍ਰਣਾਲੀ ਬਾਗਾਂ ਲਈ ਵਰਦਾਨ ਹੈ ਜਦ ਕਿ ਮਾਇਕ੍ਰੋ ਇਰੀਗੇਸ਼ਨ ਤਕਨੀਕਾਂ ਨਾਲ ਪਾਣੀ ਦੀ ਵੱਡੇ ਪੱਧਰ ਤੇ ਬਚਤ ਹੁੰਦੀ ਹੈ ਅਤੇ ਫਸਲ ਦਾ ਉਤਪਾਦਨ ਵੀ ਚੰਗਾ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਬਸਿਡੀ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਅਧਾਰ ’ਤੇ ਮਿਲੇਗੀ ਅਤੇ ਇਹ ਸਬਸਿਡੀ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮਾਰਫ਼ਤ ਦਿੱਤੀ ਜਾਵੇਗੀ।

ਐੱਸ.ਡੀ.ਐੱਮ. ਬਟਾਲਾ ਨੇ ਅੱਗੇ ਦੱਸਿਆ ਕਿ ਫੁਹਾਰਾ ਅਤੇ ਤੁਪਕਾ ਸਿੰਚਾਈ ਸਿਸਟਮ ਲਗਾਉਣ ਲਈ ਆਮ ਕਿਸਾਨਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਜਦ ਕਿ ਅਨੂਸੁਚਿਤ ਜਾਤੀ, ਔਰਤਾਂ, ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 90 ਫੀਸਦੀ ਸਬਸਿਡੀ ਮਿਲੇਗੀ। ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਤੱਕ ਲਈ ਸਬਸਿਡੀ ਮਿਲੇਗੀ।ਇਸ ਤੋਂ ਬਿਨ੍ਹਾਂ ਡਿੱਗੀ ਬਣਾਉਣ ਤੇ ਵੀ 50 ਫੀਸਦੀ ਜਾਂ ਵੱਧ ਤੋਂ ਵੱਧ 75000 ਰੁਪਏ ਤੱਕ ਦੀ ਸਬਸਿਡੀ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇੱਛੁਕ ਕਿਸਾਨ ਆਪਣੀਆਂ ਅਰਜੀਆਂ ਭੂਮੀ ਰੱਖਿਆ ਅਫ਼ਸਰ ਦੇ ਦਫ਼ਤਰ ਗੁਰਦਾਸਪੁਰ ਵਿਖੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਸਧਾਰਨ ਕਾਗਜ ਦੇ ਆਪਣੀ ਜਮੀਨ, ਫਸਲ ਆਦਿ ਦਾ ਵੇਰਵਾ ਦੱਸਦੇ ਹੋਏ ਅਰਜੀ ਦੇ ਸਕਦੇ ਹਨ। ਜਿਸ ਤੋਂ ਬਾਅਦ ਜਿ਼ਲ੍ਹਾ ਪੱਧਰ ਤੇ ਬਣੀ ਕਮੇਟੀ ਵੱਲੋਂ ਇੰਨ੍ਹਾਂ ਅਰਜੀਆਂ ਦਾ ਨੀਰਿਖਣ ਕੀਤਾ ਜਾਵੇਗਾ ਅਤੇ ਜ਼ੋ ਅਰਜੀਆਂ ਜਿ਼ਲ੍ਹਾ ਪੱਧਰੀ ਕਮੇਟੀ ਵੱਲੋਂ ਯੋਗ ਪਾਈਆਂ ਜਾਣਗੀਆਂ ਉਨ੍ਹਾਂ ਦੀ ਪ੍ਰੋਜ਼ੈਕਟ ਰਿਪੋਰਟ ਵਿਭਾਗ ਤਿਆਰ ਕਰਕੇ ਕਿਸਾਨ ਨੂੰ ਸਬਸਿਡੀ ਦੇਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments