ਗੁਰਦਾਸਪੁਰ, 14 ਅਕਤੂਬਰ  ( ਮੁਨੀਰਾ ਸਲਾਮ ਤਾਰੀ) ਪਿੰਡ ਬਸੰਤਗੜ੍ਹ. ਗੁਰਦਾਸਪੁਰ ਦੇ ਕਿਸਾਨ ਗੁਰਦੇਵ ਸਿੰਘ ਦਾ ਕਹਿਣਾ ਹੈ ਕਿ ਫਸਲ ਦੀ ਰਹਿੰਦ ਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜੀ ਜਾਵੇ ਤਾਂ ਜਿਥੇ ਫਸਲ ਦਾ ਝਾੜ ਵੱਧਦਾ ਹੈ, ਓਥੇੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ

ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਸਦੀ 10 ਏਕੜ ਜ਼ਮੀਨ ਹੈ। 06 ਵਿਚ ਹਲਦੀ ਤੇ 04 ਏਕੜ ਵਿਚ ਝੋਨੇ ਦੀ ਫਸਲ ਬੀਜਦਾ ਹੈ ਅਤੇ ਪਿਛਲੇ 8 ਸਾਲਾਂ ਤੋਂ ਅੱਗ ਲਗਾਏ ਬਗੈਰ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ।  ਉਸਨੇ ਦੱਸਿਆ ਕਿ ਰੋਟਾਵੇਟਰ ਤੇ ਸੁਪਰਸੀਡਰ ਨਾਲ ਫਸਲ ਦੀ ਸਾਂਭ ਸੰਭਾਲ ਕਰਦਾ ਹੈ। 

ਅਗਾਂਹਵਧੂ ਕਿਸਾਨ ਨੇ ਦੱਸਿਆ ਕਿ ਅੱਗ ਨਾ ਲਾਉਣ ਕਰਕੇ ਜਿਥੇ ਫਸਲ ਦਾ ਝਾੜ ਵਧਿਆ ਹੈ, ਓਥੇ ਆਪਣੇ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੂੰ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਨ ਵਿਚ ਯੋਦਗਾਨ ਪਾ ਰਿਹਾ ਹੈ। ਉਨਾਂ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਿਧੀ ਨਾਲ ਉਸ ਦੀ ਜ਼ਮੀਨ ਦੀ ਸਿਹਤ ਵਿਚ ਬਹੁਤ ਸੁਧਾਰ ਆਇਆ ਹੈ ਅਤੇ ਫਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੋਇਆ ਹੈ। ਉਸਨੇ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਉਨਾਂ ਕਿਹਾ ਕਿ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ

ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 

Leave a Reply

Your email address will not be published. Required fields are marked *