spot_img
Homeਮਾਝਾਗੁਰਦਾਸਪੁਰਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ.ਐੱਸ.ਐੱਫ ਦੇ ਅਧਿਕਾਰ ਖੇਤਰ ਨੂੰ ਅੱਗੇ ਵਧਾਉਣ ਸਬੰਧੀ...

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ.ਐੱਸ.ਐੱਫ ਦੇ ਅਧਿਕਾਰ ਖੇਤਰ ਨੂੰ ਅੱਗੇ ਵਧਾਉਣ ਸਬੰਧੀ ਕੇਂਦਰ ਦੇ ਫੈਸਲੇ ਦੀ ਨਿਖੇਧੀ

ਬਟਾਲਾ, 14 ਅਕਤੂਬਰ ( ਮੁਨੀਰਾ ਸਲਾਮ ਤਾਰੀ) – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਇੱਕ ਵਾਰ ਫਿਰ ਕਿਹਾ ਹੈ ਕਿ ਉਹ ਬੀ.ਐੱਸ.ਐੱਫ. ਐਕਟ ਦੀ ਧਾਰਾ 139 `ਚ ਕੀਤੀ ਗਈ ਸੋਧ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ਼ ਦੇ ਸੰਘੀ ਢਾਂਚੇ ਉੱਤੇ ਹਮਲੇ ਦੇ ਸਮਾਨ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅੱਜ ਬਟਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਤਰਕਹੀਣ ਫੈਸਲਾ ਸਰਹੱਦੀ ਸੁਰੱਖਿਆ ਬਲਾਂ ਦੇ ਉਭਾਰ ਦੀ ਭਾਵਨਾ ਦੇ ਬਿਲਕੁਲ ਵਿਰੁੱਧ ਹੈ ਜੋ ਕੌਮਾਂਤਰੀ ਸਰਹੱਦ `ਤੇ ਤਾਇਨਾਤ ਰਹਿੰਦੇ ਹਨ ਅਤੇ ਰੱਖਿਆ ਦੀ ਮੋਹਰਲੀ ਕਤਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅੰਦਰੂਨੀ ਇਲਾਕਿਆਂ ਵਿੱਚ ਪੁਲਿਸਿੰਗ ਕਰਨਾ ਸਰਹੱਦੀ ਰੱਖਿਆ ਬਲਾਂ ਦਾ ਕੰਮ ਨਹੀਂ ਹੈ ਅਤੇ ਅਜਿਹਾ ਕਰਨਾ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਪ੍ਰਤੀ ਉਹਨਾਂ ਦੀ ਮੁੱਢਲੀ ਡਿਊਟੀ ਨਿਭਾਉਣ ਦੀ ਸਮਰੱਥਾ ਨੂੰ ਕਮਜ਼ੋਰ ਕਰੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੱਲ ਲਈ ਉਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਜਲਦ ਮਿਲਣਗੇ।

ਕੇਂਦਰੀ ਅਤੇ ਸੂਬੇ ਦੀਆਂ ਏਜੰਸੀਆਂ ਦਰਮਿਆਨ ਬਿਹਤਰ ਸਹਿਯੋਗ ਦੀ ਲੋੜ `ਤੇ ਜ਼ੋਰ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਗੈਰਕਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਵਾਸਤੇ ਜਾਣਕਾਰੀ ਸਾਂਝੀ ਕਰਕੇ ਅਜਿਹੇ ਤਾਲਮੇਲ ਨੂੰ ਵਧਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਬੀਤੇ ਸਮੇਂ ਵਿੱਚ ਨਸ਼ਿਆਂ ਅਤੇ ਅੱਤਵਾਦੀ ਮਾਡਿਊਲਾਂ ਵਿਰੁੱਧ ਸਾਂਝੇ ਆਪਰੇਸ਼ਨ ਸਫਲਤਾਪੂਰਵਕ ਚਲਾਏ ਗਏ ਹਨ। ਇਸ ਤੋਂ ਇਲਾਵਾ ਜਾਣਕਾਰੀ ਸਾਂਝੀ ਕਰਨ ਅਤੇ ਤਾਲਮੇਲ ਬਣਾਉਣ ਲਈ ਪ੍ਰਣਾਲੀਆਂ ਪਹਿਲਾਂ ਹੀ ਮੌਜੂਦ ਹਨ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੌਜੂਦਾ ਪ੍ਰਬੰਧਾਂ ਨੂੰ ਇੱਕਤਰਫਾ ਰੂਪ ਵਿੱਚ ਬਦਲਣ ਪਿੱਛੇ ਸੂਬਾ ਸਰਕਾਰ ਅਤੇ ਸੰਘਵਾਦ ਦੀ ਭਾਵਨਾ ਨੂੰ ਕਮਜ਼ੋਰ ਕਰਨ ਤੋਂ ਬਿਨ੍ਹਾ ਕੋਈ ਹੋਰ ਵਾਜਬ ਕਾਰਨ ਨਹੀਂ ਹਨ।

ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸਹਿਮਤੀ ਲਏ ਬਗੈਰ ਉਪਰੋਕਤ ਨੋਟੀਫਿਕੇਸ਼ਨ ਜਾਰੀ ਕਰਨਾ ਕੇਂਦਰ ਵੱਲੋਂ ਸੂਬਿਆਂ ਦੀਆਂ ਸ਼ਕਤੀਆਂ ਅਤੇ ਭੂਮਿਕਾਵਾਂ `ਤੇ ਡਾਕਾ ਮਾਰਨ ਦੇ ਸਮਾਨ ਹੈ। ਕੇਂਦਰ, ਸੂਬਾ ਅਤੇ ਸਮਵਰਤੀ ਸੂਚੀਆਂ ਕੇਂਦਰ ਅਤੇ ਸੂਬਿਆਂ ਦੇ ਕਾਰਜ ਖੇਤਰ ਅਧੀਨ ਆਉਂਦੇ ਵਿਸ਼ਿਆਂ ਨੂੰ ਨਿਰਧਾਰਤ ਕਰਦੀਆਂ ਹਨ। ਪੁਲਿਸ ਅਤੇ ਕਾਨੂੰਨ ਵਿਵਸਥਾ ਸੂਬਿਆਂ ਦੀ ਸੂਚੀ ਅਧੀਨ ਆਉਂਦੇ ਹਨ ਅਤੇ ਇਹ ਸੂਬਿਆਂ ਵੱਲੋਂ ਵੇਖੇ ਜਾਂਦੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰਾਂ ਨਾਲ ਸਲਾਹ ਕੀਤੇ ਬਿਨਾਂ ਜਾਂ ਉਨ੍ਹਾਂ ਦੀ ਸਹਿਮਤੀ ਲਏ ਬਿਨਾਂ ਬੀਐਸਐਫ ਅਧਿਕਾਰੀਆਂ ਨੂੰ ਪੁਲਿਸ ਅਧਿਕਾਰੀਆਂ ਦੀਆਂ ਸ਼ਕਤੀਆਂ ਦੇ ਕੇ, ਕੇਂਦਰ ਸਰਕਾਰ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments